ਵੱਡੀ ਖ਼ਬਰ : ਸਿੱਧੂ ਦੀ ਤਾਜਪੋਸ਼ੀ ਕਰਨ ਆਉਣਗੇ ਰਾਹੁਲ ਗਾਂਧੀ
Wednesday, Jul 21, 2021 - 11:08 PM (IST)
ਚੰਡੀਗੜ੍ਹ : ਕਾਂਗਰਸ ਹਾਈਕਮਾਨ ਵਲੋਂ ਐਤਵਾਰ ਨੂੰ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੇ ਰਸਮੀ ਐਲਾਨ ਤੋਂ ਬਾਅਦ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦਰਮਿਆਨ ਖ਼ਬਰ ਇਹ ਵੀ ਆਈ ਹੈ ਕਿ ਨਵਜੋਤ ਸਿੱਧੂ ਦੀ ਤਾਜਪੋਸ਼ੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਕੀਤੀ ਜਾਵੇਗੀ। ਇਸ ਦੌਰਾਨ ਵੱਡੀ ਗੱਲ ਇਹ ਹੈ ਕਿ ਸਿੱਧੂ ਦੀ ਤਾਜ ਪੋਸ਼ੀ ’ਤੇ ਰਾਹੁਲ ਗਾਂਧੀ ਖੁਦ ਪਹੁੰਚ ਰਹੇ ਹਨ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਆਪ ਸਿੱਧੂ ਦੀ ਤਾਜਪੋਸ਼ੀ ਕਰਨ ਚੰਡੀਗੜ੍ਹ ਆਉਣਗੇ। ਹੁਣ ਜਦੋਂ ਸਿੱਧੂ ਦੀ ਤਾਜਪੋਸ਼ੀ ਮੌਕੇ ਰਾਹੁਲ ਗਾਂਧੀ ਦੇ ਚੰਡੀਗੜ੍ਹ ਆਉਣ ਦੀਆਂ ਖ਼ਬਰਾਂ ਆ ਰਹੀਆਂ ਹਨ ਤਾਂ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਦੇ ਇਸ ਵੱਡੇ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਮੂਲੀਅਤ ਕਰਦੇ ਹਨ ਜਾਂ ਨਹੀਂ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੀਤਾ ਇਕ ਹੋਰ ਧਮਾਕੇਦਾਰ ਟਵੀਟ, ਕਿਹਾ ਹਵਾ ਦਾ ਰੁੱਖ ਬਦਲ ਗਿਆ
ਫਿਲਹਾਲ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਉਹ ਉਦੋਂ ਤਕ ਨਵਜੋਤ ਸਿੱਧੂ ਨੂੰ ਨਹੀਂ ਮਿਲਣਗੇ ਜਦੋਂ ਤਕ ਉਹ ਉਨ੍ਹਾਂ ਤੋਂ ਮੁਆਫ਼ੀ ਨਹੀਂ ਮੰਗ ਲੈਂਦੇ। ਬੀਤੇ ਦਿਨੀਂ ਕੈਪਟਨ ਟਵੀਟ ਕਰਕੇ ਵੀ ਆਖਿਆ ਸੀ ਕਿ ਉਹ ਆਪਣੇ ਸਟੈਂਡ ’ਤੇ ਕਾਇਮ ਹਨ। ਦੂਜੇ ਪਾਸੇ ਮੁੱਖ ਮੰਤਰੀ ਦੇ ਇਸ ਸਟੈਂਡ ਦਾ ਕਈ ਮੰਤਰੀਆਂ ਸਮੇਤ ਵਿਧਾਇਕਾਂ ਨੇ ਵੀ ਸਖ਼ਤ ਵਿਰੋਧ ਕੀਤਾ ਹੈ। ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਾਂ ਇਥੋਂ ਤਕ ਆਖ ਦਿੱਤਾ ਸੀ ਕਿ ਉਹ ਕਿਸੇ ਵਿਅਕਤੀ ਵਿਸ਼ੇਸ਼ ਦੇ ਨਾਲ ਨਹੀਂ ਹਨ, ਉਹ ਸਿਰਫ ਉਸ ਨੂੰ ਹੀ ਪ੍ਰਧਾਨ ਅਤੇ ਮੁੱਖ ਮੰਤਰੀ ਮੰਨਣਗੇ ਜਿਸ ਨੂੰ ਪਾਰਟੀ ਹਾਈਕਮਾਨ ਅਸ਼ੀਰਵਾਦ ਦੇਵੇਗੀ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਕਰਨ ਵਾਲੇ ਨਾਲ ਅਸੀਂ ਕਦੇ ਨਹੀਂ ਖੜ੍ਹਾਂਗੇ।
ਇਹ ਵੀ ਪੜ੍ਹੋ : ਕੈਪਟਨ ਵਲੋਂ ਸਿੱਧੂ ਅੱਗੇ ਰੱਖੀ ਮੁਆਫ਼ੀ ਵਾਲੀ ਸ਼ਰਤ ’ਤੇ ਭੜਕੇ ਰੰਧਾਵਾ, ਤਲਖ਼ੀ ’ਚ ਦਿੱਤੇ ਵੱਡੇ ਬਿਆਨ
ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਅੜੀ ਆਪਣੀ ਹਊਮੈ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਟਵੀਟ ਕਰਨੇ ਛੱਡ ਕੇ ਕਾਂਗਰਸ ਦੀ ਬਿਹਤਰੀ ਅਤੇ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਤਿੱਖਾ ਬਿਆਨ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਪਹਿਲਾਂ ਹੀ ਕਿਹਾ ਹੈ ਕਿ ਜਿਹੜੇ ਡਰਪੋਕ ਹਨ, ਉਹ ਕਾਂਗਰਸ ਪਾਰਟੀ ਛੱਡ ਸਕਦੇ ਹਨ, ਇਸ ਤੋਂ ਬਹੁਤ ਕੁਝ ਸਾਫ਼ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪ੍ਰਧਾਨਗੀ ਮਿਲਣ ਤੋਂ ਬਾਅਦ ਐਕਸ਼ਨ ਮੂਡ ’ਚ ਕੈਪਟਨ, ਲਿਆ ਅਹਿਮ ਫ਼ੈਸਲਾ
ਨੋਟ - ਕੀ ਕਾਂਗਰਸ ਵਿਚ ਚੱਲ ਰਿਹਾ ਕਲੇਸ਼ ਦਾ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਨੁਕਸਾਨ ਹੋਵੇਗਾ?