ਰੋਡ-ਰੇਜ ਮਾਮਲੇ ''ਤੇ ਸਿੱਧੂ ਦਾ ਸੁਪਰੀਮ ਕੋਰਟ ਵਿਚ ਜਵਾਬ, ਸੱਟ ਲੱਗਣ ਨਾਲ ਨਹੀਂ ਹੋਈ ਸੀ ਪੀੜਤ ਦੀ ਮੌਤ

04/25/2018 7:37:54 PM

ਨਵੀਂ ਦਿੱਲੀ\ਚੰਡੀਗੜ੍ਹ : ਰੋਡ-ਰੇਜ ਮਾਮਲੇ 'ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ ਵਿਚ ਲਿਖਤੀ ਰਿਪੋਰਟ ਦਾਇਰ ਕਰਕੇ ਜਵਾਬ ਦਿੱਤਾ ਹੈ। ਸਿੱਧੂ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਪੀੜਤ ਦੀ ਮੌਤ ਸੱਟ ਲੱਗਣ ਕਾਰਨ ਨਹੀਂ ਸਗੋਂ ਹਾਰਟ ਅਟੈਕ ਕਰਕੇ ਹੋਈ ਸੀ। ਸਿੱਧੂ ਨੇ ਕਿਹਾ ਕਿ ਇਸ ਸੰਬੰਧੀ ਮੈਡੀਕਲ ਰਿਪੋਰਟ ਉਹ ਕੋਰਟ ਵਿਚ ਪੇਸ਼ ਕਰ ਚੁੱਕੇ ਹਨ। 
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਿਚ ਰੋਡ ਰੇਜ ਮਾਮਲੇ 'ਤੇ ਸੁਣਵਾਈ ਪੂਰੀ ਹੋ ਚੁੱਕੀ ਹੈ ਅਤੇ ਸੁਪਰੀਮ ਕੋਰਟ ਨੇ ਸਿੱਧੂ 'ਤੇ ਫੈਸਲਾ ਸੁਰੱਖਿਅਤ ਰੱਖਿਆ ਹੋਇਆ ਹੈ। ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ 24 ਅਪ੍ਰੈਲ ਤਕ ਅਦਾਲਤ ਵਿਚ ਲਿਖਤੀ ਰਿਪੋਰਟ ਦਾਇਰ ਕਰਨ ਲਈ ਕਿਹਾ ਸੀ।
ਦੱਸਣਯੋਗ ਹੈ ਕਿ 1988 ਵਿਚ ਵਾਪਰੇ ਇਸ ਰੋਡ ਰੇਜ ਕੇਸ ਵਿਚ ਹਾਈਕੋਰਟ ਨੇ ਨਵਜੋਤ ਸਿੱਧੂ ਨੂੰ 3 ਸਾਲ ਦੀ ਸਜ਼ਾ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸਿੱਧੂ ਵਲੋਂ ਸੁਪਰੀਮ ਕੋਰਟ ਵਿਚ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।


Related News