ਨਵਜੋਤ ਸਿੱਧੂ ਦੇ ਸਲਾਹਕਾਰ ਉਨ੍ਹਾਂ ਦੇ ਨਿੱਜੀ ਹਨ, ਨਾ ਕਿ ਕਾਂਗਰਸ ਪਾਰਟੀ ਦੇ : ਪ੍ਰਗਟ ਸਿੰਘ
Monday, Aug 23, 2021 - 10:03 PM (IST)
ਜਲੰਧਰ (ਸੋਨੂੰ)-ਕਸ਼ਮੀਰ ਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਰਾਸ਼ਟਰੀ ਮੁੱਦਿਆਂ ’ਤੇ ਨਵਜੋਤ ਸਿੱਧੂ ਦੇ ਦੋ ਸਲਾਹਕਾਰਾਂ ਦੇ ਤਾਜ਼ਾ ਬਿਆਨਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਇਸ ਤਰ੍ਹਾਂ ਦੀਆਂ ਘਿਨੌਣੀਆਂ ਅਤੇ ਗਲਤ ਧਾਰਨਾ ਵਾਲੀ ਟਿੱਪਣੀਆਂ ਵਿਰੁੱਧ ਚੇਤਾਵਨੀ ਦਿੱਤੀ, ਜੋ ਸੂਬੇ ਦੀ ਸ਼ਾਂਤੀ ਤੇ ਸਥਿਰਤਾ ਲਈ ਸੰਭਾਵਿਤ ਤੌਰ ’ਤੇ ਖਤਰਨਾਕ ਹਨ। ਜਿਸ ਤੋਂ ਬਾਅਦ ਸਿੱਧੂ ਦੇ ਸਲਾਹਕਾਰਾਂ ਨੇ ਸੋਸ਼ਲ ਮੀਡੀਆ ’ਤੇ ਕੈਪਟਨ ’ਤੇ ਤੰਜ਼ ਕੱਸੇ। ਸਿੱਧੂ ਨੇ ਦੋਵਾਂ ਸਲਾਹਕਾਰਾਂ ਨੂੰ ਪਟਿਆਲਾ ’ਚ ਆਪਣੇ ਘਰ ਮੀਟਿੰਗ ਲਈ ਬੁਲਾਇਆ ਹੈ, ਜਿਸ ’ਤੇ ਪ੍ਰਗਟ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ।
ਇਹ ਵੀ ਪੜ੍ਹੋ : SGPC ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਵਿਦੇਸ਼ਾਂ ’ਚ ਪ੍ਰਿੰਟਿੰਗ ਪ੍ਰੈੱਸਾਂ ਕਰੇਗੀ ਸਥਾਪਿਤ : ਬੀਬੀ ਜਗੀਰ ਕੌਰ
ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰ ਉਨ੍ਹਾਂ ਦੇ ਨਿੱਜੀ ਸਲਾਹਕਾਰ ਹਨ, ਨਾ ਕਿ ਕਾਂਗਰਸ ਪਾਰਟੀ ਦੇ। ਸਿੱਧੂ ਦੇ ਸਲਾਹਕਾਰਾਂ ਨੇ ਉਨ੍ਹਾਂ ਨੂੰ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਸੀ ਅਤੇ ਕਾਂਗਰਸ ਪਾਰਟੀ ਨੂੰ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਲੱਗ ਰਹੀ, ਜਿਸ ਦੇ ਸਲਾਹਕਾਰ ਹਨ, ਉਨ੍ਹਾਂ ਦੀ ਗੱਲ ਮੰਨੀ ਜਾਂ ਨਹੀਂ, ਇਹ ਉਨ੍ਹਾਂ ’ਤੇ ਨਿਰਭਰ ਕਰਦਾ ਹੈ। ਮਾਲਵਿੰਦਰ ਸਿੰਘ ਮਾਲੀ ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਦੇ ਖ਼ਿਲਾਫ ਹਨ, ਦੇ ਸ਼ਬਦਾਂ ’ਤੇ ਪ੍ਰਗਟ ਸਿੰਘ ਨੇ ਕਿਹਾ ਕਿ ਸਲਾਹਕਾਰ ਕਾਂਗਰਸ ਪਾਰਟੀ ਦੇ ਨਹੀਂ ਹਨ, ਉਹ ਸਿੱਧੂ ਦੇ ਨਿੱਜੀ ਸਲਾਹਕਾਰ ਹਨ ਤੇ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਅਜਿਹਾ ਕੁਝ ਗਲਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜੋ ਸਲਾਹਕਾਰ ਹੁੰਦਾ ਹੈ, ਉਹ ਸਿਰਫ ਸਲਾਹਕਾਰ ਹੁੰਦਾ ਹੈ, ਫਿਰ ਪਾਰਟੀ ਦਾ ਨੁਮਾਇੰਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਗੱਲ ਹੈ ਜਾਂ ਪ੍ਰਧਾਨ ਦੱਸਣਗੇ। ਸਿੱਧੂ ਨੇ ਆਪਣੇ ਦੋਵਾਂ ਸਲਾਹਕਾਰਾਂ ਨੂੰ ਬੁਲਾਇਆ ਹੈ ਅਤੇ ਉਹ ਖੁਦ ਮੀਟਿੰਗ ਬਾਰੇ ਦੱਸਣਗੇ।
ਇਹ ਵੀ ਪੜ੍ਹੋ : ਅਫਗਾਨਿਸਤਾਨ ’ਚੋਂ ਕਿਉਂ ਰੁਖ਼ਸਤ ਹੋਈ ਅਮਰੀਕੀ ਫ਼ੌਜ, ਕੀ ਤਾਲਿਬਾਨ ਨਾਲ ਹੋਈ ਇਹ ਡੀਲ ?