ਨਵਜੋਤ ਸਿੱਧੂ ਦਾ ਵਿਰੋਧੀਆਂ ’ਤੇ ਹਮਲਾ, ਸ਼ਾਇਰਾਨਾ ਅੰਦਾਜ਼ਾ ’ਚ ਦਿੱਤਾ ਜਵਾਬ

Wednesday, Feb 07, 2024 - 07:02 PM (IST)

ਨਵਜੋਤ ਸਿੱਧੂ ਦਾ ਵਿਰੋਧੀਆਂ ’ਤੇ ਹਮਲਾ, ਸ਼ਾਇਰਾਨਾ ਅੰਦਾਜ਼ਾ ’ਚ ਦਿੱਤਾ ਜਵਾਬ

ਪਟਿਆਲਾ : ਇਕ ਪਾਸੇ ਜਿੱਥੇ ਪੰਜਾਬ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਲਈ ਹਾਈਕਮਾਂਡ ਨੂੰ ਪੱਤਰ ਲਿਖਿਆ ਗਿਆ ਹੈ। ਉਥੇ ਹੀ ਹੁਣ ਨਵਜੋਤ ਸਿੱਧੂ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐੱਕਸ  ’ਤੇ ਇਕ ਪੋਸਟ ਪਾ ਕੇ ਵਿਰੋਧੀਆਂ ਨੂੰ ਸ਼ਾਇਰਾਨਾ ਢੰਗ ਨਾਲ ਜਵਾਬ ਦਿੱਤਾ ਹੈ। ਸਿੱਧੂ ਨੇ ਲਿਖਿਆ ਹੈ ਕਿ ‘ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਖਾਮੋਸ਼ੀ ਨਾਲ ਸੁਣਦਾ ਹਾਂ, ਜਵਾਬ ਦੇਣ ਦਾ ਹੱਕ ਮੈਂ ਵਕਤ ਨੂੰ ਦੇ ਰੱਖਿਆ ਹੈ। ਇਸ ਤੋਂ ਪਹਿਲਾਂ ਵੀ ਦੋ ਵਾਰ ਸਿੱਧੂ ਨੇ ਇਸੇ ਤਰ੍ਹਾਂ ਵਿਰੋਧੀਆਂ ਨੂੰ ਜਵਾਬ ਦਿੱਤੇ ਸੀ। 

ਇਹ ਵੀ ਪੜ੍ਹੋ : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਧਿਆਨ ਦੇਣ, ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ’ਤਾ ਵੱਡਾ ਐਲਾਨ

ਦਰਅਸਲ ਚਾਰ ਦਿਨ ਪਹਿਲਾਂ ਜਦੋਂ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ 11 ਫਰਵਰੀ ਨੂੰ ਸਮਰਾਲਾ ਵਿਚ ਹੋਣ ਵਾਲੀ ਕਨਵੈਨਸ਼ਨ ਨੂੰ ਲੈ ਕੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਸੀਨੀਅਰ ਆਗੂਆਂ ਦੀ ਮੀਟਿੰਗ ਰੱਖੀ ਸੀ ਤਾਂ ਇਸ ਵਿਚ ਨਵਜੋਤ ਸਿੱਧੂ ਹਾਜ਼ਰ ਨਹੀਂ ਹੋਏ ਜਦਕਿ ਉਸੇ ਦਿਨ ਦੇਰ ਸ਼ਾਮ ਸਿੱਧੂ ਵਲੋਂ ਖੁਦ ਹੀ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ। ਇਸ ਤਸਵੀਰ ਵਿਚ ਸਿੱਧੂ ਸਮੇਤ ਪਾਰਟੀ ਦੇ ਤਿੰਨ ਸਾਬਕਾ ਪ੍ਰਧਾਨ ਮੌਜੂਦ ਸਨ। ਸਿੱਧੂ ਨੇ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਕਿ ਰਾਜਨੀਤੀ ਦੇ ਤਾਜ਼ਾ ਹਾਲਾਤ ’ਤੇ ਚਰਚਾ ਕਰਦੇ ਹੋਏ। ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਵੀ ਹਰਕਤ ਵਿਚ ਆ ਗਈ। ਨਾਲ ਹੀ ਸਾਰੇ ਮਾਮਲੇ ਦੀ ਰਿਪੋਰਟ ਬਣਾ ਕੇ ਪਾਰਟੀ ਹਾਈਕਮਾਂਡ ਨੂੰ ਭੇਜੀ ਗਈ। 

ਇਹ ਵੀ ਪੜ੍ਹੋ : ਬੀਅਰ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਲੱਗ ਸਕਦਾ ਹੈ ਵੱਡਾ ਝਟਕਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News