ਭੈਣ ਵੱਲੋਂ ਲਗਾਏ ਇਲਜ਼ਾਮਾਂ ''ਤੇ ਨਵਜੋਤ ਸਿੱਧੂ ਦਾ ਬਿਆਨ ਆਇਆ ਸਾਹਮਣੇ

01/29/2022 6:30:04 PM

ਅੰਮ੍ਰਿਤਸਰ (ਬਿਊਰੋ)-ਬੀਤੇ ਦਿਨੀਂ ਭੈਣ ਸੁਮਨ ਤੂਰ ਵੱਲੋਂ ਲਾਏ ਇਲਜ਼ਾਮਾਂ ਕਾਰਨ ਭਖ਼ੀ ਸਿਆਸਤ ਦਰਮਿਆਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਅੱਜ ਅੰਮ੍ਰਿਤਸਰ ਪੂਰਬੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ’ਚ ਨਵਜੋਤ ਸਿੱਧੂ ਨੇ ਕਿਹਾ ਕਿ ਜੋ ਮੇਰੇ ਉੱਤੇ ਇਲਜ਼ਾਮ ਲਾਏ ਜਾ ਰਹੇ ਹਨ, ਉਨ੍ਹਾਂ ਨੂੰ ਸਾਬਿਤ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤੁਸੀਂ ਚਾਹੁੰਦੇ ਹੋ ਕਿ ਮੈਂ ਆਪਣੀ ਨੇਕ ਮਾਂ, ਜਿਨ੍ਹਾਂ ਦਾ 40 ਸਾਲ ਪਹਿਲਾਂ ਦੇਹਾਂਤ ਹੋ ਗਿਆ, ਉਨ੍ਹਾਂ ਨੂੰ ਤੁਹਾਡੇ ਕੋਲ ਗਵਾਹੀ ਲਈ ਲਿਆਵਾਂ। ਸਿੱਧੂ ਨੇ ਕਿਹਾ ਕਿ ਮੈਂ ਇਨ੍ਹਾਂ ਸਾਰੀਆਂ ਹੋਛੀਆਂ ਤੇ ਛੋਟੀਆਂ ਸਿਆਸਤਾਂ ਤੋਂ ਉਪਰ ਉੱਠਦਾ ਹਾਂ। ਮੈਂ ਕਹਿੰਦਾ ਹਾਂ ਕਿ ਪੰਜਾਬ ਦੀ ਸਿਆਸਤ ’ਚ ਇਕ ਰੋਡ ਮੈਪ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਦਾ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਬਿਆਨ ਦਿੱਤਾ ਗਿਆ ਹੈ, ਇਨ੍ਹਾਂ ਨੂੰ ਦੰਦਲ ਪਈ ਹੋਈ ਹੈ। ਇਹ ਰਾਤ ਨੂੰ ਵੀ ਸਿੱਧੂ-ਸਿੱਧੂ ਕਰਦੇ ਉੱਠਦੇ ਹਨ।

ਇਹ ਵੀ ਪੜ੍ਹੋ : ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣਾਂ ਤੋਂ ਪਹਿਲਾਂ ਉਸ ਸਮੇਂ ਪਰਿਵਾਰਕ ਵਿਵਾਦ ’ਚ ਘਿਰ ਗਏ, ਜਦੋਂ ਅਮਰੀਕਾ ਤੋਂ ਆਈ ਉਨ੍ਹਾਂ ਦੀ ਭੈਣ ਸੁਮਨ ਤੂਰ ਨੇ ਵੱਡੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਮਾਂ ਨਿਰਮਲ ਭਗਵੰਤ ਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ, ਸ਼ੈਰੀ (ਨਵਜੋਤ ਸਿੱਧੂ) ਨੇ ਮੀਡੀਆ ’ਚ ਬਿਆਨ ਦੇ ਕੇ ਝੂਠ ਬੋਲਿਆ ਕਿ ਮੇਰੇ ਮਾਤਾ-ਪਿਤਾ ਨਿਆਇਕ ਤੌਰ ’ਤੇ ਵੱਖ ਹੋਏ ਹਨ। ਸਿੱਧੂ ਉਸ ਸਮੇਂ ਆਪਣੀ ਉਮਰ 2 ਸਾਲ ਦੱਸ ਰਹੇ ਹਨ ਪਰ ਇਹ ਸਭ ਝੂਠ ਹੈ।

 ਇਹ ਵੀ ਪੜ੍ਹੋ : ਵਿਧਾਇਕ ਕੁਲਬੀਰ ਜ਼ੀਰਾ ਨੇ ਬਿਕਰਮ ਮਜੀਠੀਆ ’ਤੇ ਕੀਤਾ ਵੱਡਾ ਹਮਲਾ (ਵੀਡੀਓ)

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

Manoj

This news is Content Editor Manoj