ਸੋਸ਼ਲ ਮੀਡੀਆ ''ਤੇ ਚੱਲ ਰਹੇ ਜਾਅਲੀ ਖਾਤਿਆਂ ਤੋਂ ਪ੍ਰੇਸ਼ਾਨ ਹੋਏ ਸਿੱਧੂ, ਚੁੱਕਿਆ ਸਖਤ ਕਦਮ

10/25/2017 7:54:38 PM

ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਆਪਣੇ ਨਾਮ 'ਤੇ ਸੋਸ਼ਲ ਮੀਡੀਆ 'ਤੇ ਵੱਖ-ਵੱਖ ਪਲੇਟਫਾਰਮਾਂ 'ਤੇ ਚੱਲ ਰਹੇ ਜਾਅਲੀ ਖਾਤਿਆਂ 'ਤੇ ਸਖਤ ਨੋਟਿਸ ਲੈਂਦੇ ਹੋਏ ਆਪਣੇ ਪ੍ਰਸ਼ੰਸਕਾਂ ਨੂੰ ਇਨ੍ਹਾਂ ਖਾਤਿਆਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਇਸ ਸੰਬੰਧੀ ਪੁਲਸ ਦੇ ਸਾਈਬਰ ਸੈੱਲ ਨੂੰ ਸ਼ਿਕਾਇਤ ਕਰਕੇ ਜਾਅਲੀ ਖਾਤੇ ਚਲਾਉਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਵੀ ਕਰਨਗੇ।
ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਰਾਹੀਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਨਾਮ 'ਤੇ ਵੱਖ-ਵੱਖ ਸੋਸ਼ਲ ਸਾਈਟਾਂ ਜਿਵੇਂ ਟਵਿੱਟਰ, ਫੇਸਬੁਕ, ਇੰਸਟਾਗ੍ਰਾਮ ਆਦਿ 'ਤੇ ਜਾਅਲੀ ਖਾਤੇ ਚਲਾਏ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਗੁੰਮਰਾਹ ਹੋ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਟਵਿੱਟਰ 'ਤੇ ਸਿਰਫ ਇਕ ਹੀ ਖਾਤਾ ਹੈ ਜਿਹੜਾ @sherryontopp ਨਾਮ 'ਤੇ ਹੈ। ਇਸ ਤੋਂ ਇਲਾਵਾ ਫੇਸਬੁੱਕ 'ਤੇ ਇਕੋ ਅਧਿਕਾਰਤ ਪੇਜ਼ ਚੱਲਦਾ ਹੈ ਜਿਹੜਾ @sherryontopp ਨਾਮ 'ਤੇ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਖਾਤੇ\ਪੇਜ਼ ਟਵਿੱਟਰ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਉਨ੍ਹਾਂ ਦੇ ਨਾਮ 'ਤੇ ਚੱਲ ਰਹੇ ਹਨ ਜਿਹੜੇ ਜਾਅਲੀ ਹਨ।


Related News