ਲੁਧਿਆਣਾ ’ਚ ਗਰਜੇ ਨਵਜੋਤ ਸਿੱਧੂ, ਨਿਸ਼ਾਨੇ ’ਤੇ ਸੁਖਬੀਰ ਸਿੰਘ ਬਾਦਲ

Tuesday, Nov 30, 2021 - 06:18 PM (IST)

ਲੁਧਿਆਣਾ ’ਚ ਗਰਜੇ ਨਵਜੋਤ ਸਿੱਧੂ, ਨਿਸ਼ਾਨੇ ’ਤੇ ਸੁਖਬੀਰ ਸਿੰਘ ਬਾਦਲ

ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਕਿਹਾ ਹੈ ਕਿ ਹੁਣ ਸੁਖਬੀਰ ਬਾਦਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਪਰ ਸਭ ਤੋਂ ਵੱਧ ਬੇਰੁਜ਼ਗਾਰੀ ਅਕਾਲੀ ਦਲ ਦੀ ਸਰਕਾਰ ਸਮੇਂ ਪਿਛਲੇ ਦਸ ਸਾਲਾਂ ਵਿਚ ਵੀ ਵਧੀ ਹੈ। ਇਸ ਦੌਰਾਨ ਸਿੱਧੂ ਨੇ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਇਨਵੈਸਟਰ ਸਮਿਟ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਲੋਂ ਜਿੰਨੇ ਨਿਵੇਸ਼ ਦਾ ਵਾਅਦਾ ਕੀਤਾ ਗਿਆ ਸੀ, ਉਨਾ ਨਹੀਂ ਹੋਇਆ ਹੈ। ਸਿੱਧੂ ਨੇ ਕਿਹਾ ਕਿ ਮੈਂ ਤਰਕਾਂ ਦੇ ਆਧਾਰ ’ਤੇ ਗੱਲ ਕਰਦਾ ਹਾਂ। ਮੇਰਾ ਪੰਜਾਬ ਮਾਡਲ ਹੀ ਲੋਕਾਂ ਵਿਚ ਵਿਸ਼ਵਾਸ ਪੈਦਾ ਕਰੇਗਾ। ਸਿੱਧੂ ਨੇ ਕਿਹਾ ਕਿ ਅਸੀਂ ਇਕ ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਵਾਅਦਾ ਕੀਤਾ, ਜਿਸ ’ਚੋਂ 52 ਫੀਸਦੀ ਕਮਰਸ਼ੀਅਲ ਪ੍ਰੋਡਕਟਵਿਟੀ ਸ਼ੁਰੂ ਹੋ ਗਈ ਹੈ। ਕਾਂਗਰਸ ਸਿੰਗਲ ਵਿੰਡੋ ਸਿਸਟਮ ਲੈ ਕੇ ਆਵੇਗੀ।

ਇਹ ਵੀ ਪੜ੍ਹੋ : ਕਾਂਗਰਸ ’ਚ ਤੇਜ਼ ਹੋਈ ਬਗਾਵਤ, ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਪਰਨੀਤ ਕੌਰ ਦਾ ਵੱਡਾ ਧਮਾਕਾ

ਸਿੱਧੂ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਵਪਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਪਰ ਉਹ ਸੱਤਾ ਵਿਚ ਰਹਿੰਦੇ ਸਮੇਂ ਵਪਾਰੀਆਂ ਅੰਦਰ ਭਰੋਸਾ ਪੈਦਾ ਨਹੀਂ ਕਰ ਸਕੇ ਹਨ ਜਿਸ ਕਾਰਨ ਪੰਜਾਬ ਵਿਚ ਨਿਵੇਸ਼ ਨਹੀਂ ਹੋਇਆ ਹੈ ਪਰ ਕਾਂਗਰਸ ਵਪਾਰੀਆਂ ਲਈ ਅਨੁਕੂਲ ਮਾਹੌਲ ਪੈਦਾ ਕਰੇਗੀ, ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

ਇਹ ਵੀ ਪੜ੍ਹੋ : ਪਿੰਡ ਖੰਟ ਦੀ ਗਰਾਊਂਡ ’ਚ ਅਚਾਨਕ ਉਤਰਿਆ ਮੁੱਖ ਮੰਤਰੀ ਚੰਨੀ ਦਾ ਹੈਲੀਕਾਪਟਰ, ਫਿਰ ਜੋ ਹੋਇਆ ਦੇਖ ਸਾਰੇ ਹੋਏ ਹੈਰਾਨ

ਅੱਗੇ ਬੋਲਦੇ ਸਿੱਧੂ ਨੇ ਕਿਹਾ ਹੈ ਕਿ ਸਰਕਾਰ ਵਲੋਂ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਸਿੰਗਲ ਵਿੰਡੋ ਸਿਸਟਮ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਾਂਗਰਸ ਪੰਜਾਬ ਮਾਡਲ ’ਤੇ ਕੰਮ ਕਰ ਰਹੀ ਹੈ ਅਤੇ ਇਸ ਦੇ ਸਾਕਾਰਾਤਮਕ ਨਤੀਜੇ ਕੁਝ ਹੀ ਦਿਨਾਂ ਬਾਅਦ ਸਾਹਮਣੇ ਆਉਣ ਲੱਗਣਗੇ। ਸਨਅਤਕਾਰਾਂ ਨੂੰ ਕਿਸੇ ਕੰਮ ਲਈ ਦਫ਼ਤਰਾਂ ’ਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਕੇਜਰੀਵਾਲ ’ਤੇ ਵੱਡਾ ਹਮਲਾ, ਕਿਹਾ ਦਿੱਲੀ ’ਚ ਇਕ ਵੀ ਮਹਿਲਾ ਮੰਤਰੀ ਕਿਉਂ ਨਹੀਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News