ਫਿਰ ਚੰਨੀ ਸਰਕਾਰ ’ਤੇ ਵਰ੍ਹੇ ਨਵਜੋਤ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ’ਤੇ ਬੋਲਿਆ ਵੱਡਾ ਹਮਲਾ
Sunday, Nov 28, 2021 - 08:39 PM (IST)
ਚੰਡੀਗੜ੍ਹ : ਡਰੱਗ ਮਾਮਲੇ ਵਿਚ ਆਪਣੀ ਹੀ ਸਰਕਾਰ ਖ਼ਿਲਾਫ਼ ਲਗਾਤਾਰ ਖੁੱਲ੍ਹ ਕੇ ਬੋਲ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਹੁਣ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਕਿਹਾ ਹੈ ਕਿ ਡਰੱਗ ਦੇ ਮਾਮਲੇ ਵਿਚ ਹਾਈਕੋਰਟ ’ਚ ਅਪੀਲ ਦਾ ਕੀ ਮਤਲਬ ਹੈ। ਜਦਕਿ ਕੋਰਟ ਨੇ ਉਨ੍ਹਾਂ ਨੂੰ ਹੁਕਮ ਦਿੱਤੇ ਹਨ ਕਿ ਰਿਪੋਰਟ ਖੋਲ੍ਹ ਕੇ ਕਾਰਵਾਈ ਕਰੋ। ਸਿੱਧੂ ਨੇ ਕਿਹਾ ਕਿ ਜੇ ਰਿਪੋਰਟ ਵਿਚ ਕੁਝ ਨਹੀਂ ਹੈ ਤਾਂ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਬਣਾਓ। ਜੇ ਕੁੱਝ ਹੈ ਤਾਂ ਤੁਰੰਤ ਕਾਰਵਾਈ ਕਰੋ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਵਧਿਆ ਕਲੇਸ਼, ਮੰਤਰੀ ਤ੍ਰਿਪਤ ਬਾਜਵਾ ਨੇ ਅਸ਼ਵਨੀ ਸੇਖੜੀ ਨੂੰ ਕੀਤਾ ਚੈਲੰਜ
ਨਵਜੋਤ ਸਿੱਧੂ ਦੀ ਇਹ ਪ੍ਰਤੀਕਿਰਿਆ ਉਸ ਬਿਆਨ ’ਤੇ ਆਈ ਹੈ, ਜਿਸ ਵਿਚ ਰੰਧਾਵਾ ਨੇ ਕਿਹਾ ਸੀ ਕਿ ਅਸੀਂ ਇਕ ਪੈਨਲ ਬਣਾ ਰਹੇ ਹਾਂ। ਜਿਹੜਾ ਡਰੱਗ ਕੇਸ ਦੀ ਜਾਂਚ ਵਿਚ ਦੇਰੀ ’ਤੇ ਅਫਸਰਾਂ ਦੀ ਜ਼ਿੰਮੇਵਾਰੀ ਫਿਕਸ ਕਰੇਗਾ। ਇਸ ਤੋਂ ਇਲਾਵਾ ਉਹ ਹਾਕੀਰੋਟ ਵਿਚ 6 ਦਸੰਬਰ ਨੂੰ ਫਿਰ ਸਿਲਬੰਦ ਰਿਪੋਰਟ ਖੋਲ੍ਹਣ ਦੀ ਮੰਗ ਕਰਨਗੇ। ਇਸ ਕਮੇਟੀ ਵਿਚ ਚੀਫ ਸੈਕਟਰੀ ਅਨਿਰੁੱਧ ਤਿਵਾੜੀ, ਪ੍ਰਿੰਸੀਪਲ ਸੈਕਟਰੀ ਅਨੁਰਾਗ ਵਰਮਾ ਅਤੇ ਡੀ. ਜੀ. ਪੀ. ਇਕਬਾਲਪ੍ਰੀਤ ਸਹੋਤਾ ਹੋਣਗੇ। ਇਹ ਪੈਨਲ 7 ਦਿਨ ਵਿਚ ਰਿਪੋਰਟ ਦੇਵੇਗਾ।
ਇਹ ਵੀ ਪੜ੍ਹੋ : ਤਲਵੰਡੀ ਭਾਈ ਦੀ ਦੁਖਦ ਘਟਨਾ, ਵਿਦੇਸ਼ ਜਾਣ ਦੀ ਇੱਛਾ ਨਹੀਂ ਹੋਈ ਪੂਰੀ, ਦੋ ਦੋਸਤਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਇਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਸਵਾਲ ਚੁੱਕਦੇ ਹੋਏ ਸਿੱਧੂ ਨੇ ਹਾਈਕੋਰਟ ਦੇ ਹੁਕਮਾਂ ਦੀ ਕਾਪੀ ਵੀ ਜਾਰੀ ਕੀਤੀ। ਉਨ੍ਹਾਂ ਇਸ ਰਾਹੀਂ ਦਾਅਵਾ ਕੀਤਾ ਕਿ ਹਾਈਕੋਰਟ ਨੇ ਕਿਹਾ ਹੈ ਕਿ ਸਰਕਾਰ ਉਨ੍ਹਾਂ ਨੂੰ ਸੌਂਪੀ ਹੋਈ ਰਿਪੋਰਟ ’ਤੇ ਕਾਰਵਾਈ ਕਰੇ। ਸਿੱਧੂ ਨੇ ਕਿਹਾ ਹੈ ਕਿ ਡਰੱਗ ਦੇ ਮਾਮਲੇ ਵਿਚ ਹਾਈਕੋਰਟ ’ਚ ਅਪੀਲ ਦਾ ਕੀ ਮਤਲਬ ਹੈ ਜਦਕਿ ਕੋਰਟ ਨੇ ਉਨ੍ਹਾਂ ਨੂੰ ਹੁਕਮ ਦਿੱਤੇ ਹਨ ਕਿ ਰਿਪੋਰਟ ਖੋਲ੍ਹ ਕੇ ਕਾਰਵਾਈ ਕਰੋ। ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਨੇ ਚਿਤਾਵਨੀ ਦਿੱਤੀ ਸੀ ਕਿ ਜੇ ਐੱਸ. ਟੀ. ਐੱਫ. ਦੀ ਰਿਪੋਰਟ ਖੋਲ੍ਹ ਕੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਮਰਨਵਰਤ ’ਤੇ ਬੈਠ ਜਾਣਗੇ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਨਾਲ ਜਾਣ ਦੀ ਅਟਕਲਾਂ ਦਰਮਿਆਨ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?