ਨਵਜੋਤ ਸਿੱਧੂ ਦੇ ਹੱਕ ’ਚ ਨਿੱਤਰੇ ਸੁਖਪਾਲ ਖਹਿਰਾ, ਰਾਣਾ ਗੁਰਜੀਤ ’ਤੇ ਕੀਤਾ ਵੱਡਾ ਹਮਲਾ

Monday, Dec 20, 2021 - 06:27 PM (IST)

ਨਵਜੋਤ ਸਿੱਧੂ ਦੇ ਹੱਕ ’ਚ ਨਿੱਤਰੇ ਸੁਖਪਾਲ ਖਹਿਰਾ, ਰਾਣਾ ਗੁਰਜੀਤ ’ਤੇ ਕੀਤਾ ਵੱਡਾ ਹਮਲਾ

ਚੰਡੀਗੜ੍ਹ : ਰਾਣਾ ਗੁਰਜੀਤ ਸਿੰਘ ਵਲੋਂ ਨਵਜੋਤ ਸਿੱਧੂ ’ਤੇ ਕੀਤੇ ਹਮਲੇ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਵੀ ਸਿੱਧੂ ਦੇ ਹੱਕ ਵਿਚ ਨਿੱਤਰ ਆਏ ਹਨ। ਖਹਿਰਾ ਨੇ ਰਾਣਾ ਰਾਣਾ ਗੁਰਜੀਤ ’ਤੇ ਵੱਡਾ ਹਮਲਾ ਬੋਲਦਿਆਂ ਆਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਇਕ ਬੇਦਾਗ਼ ਅਤੇ ਇਮਾਨਦਾਰ ਲੀਡਰ ਹੈ ’ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਰਾਣਾ ਗੁਰਜੀਤ ਨੂੰ ਆਪਣੇ ਅੰਦਰ ਝਾਤ ਮਾਰਣੀ ਚਾਹੀਦੀ ਹੈ। ਖਹਿਰਾ ਨੇ ਕਿਹਾ ਕਿ ਰਾਣਾ ਭ੍ਰਿਸ਼ਟ ਅਤੇ ਦਾਗ਼ੀ ਆਗੂ ਰਾਜਨੀਤੀ ਵਿਚ ਇਕ ‘ਦਲਾਲ’ ਦਾ ਕੰਮ ਕਰ ਰਿਹਾ ਹੈ ਜੋ ਕਿ ਲੋਕਾਂ ਦੇ ਦਿੱਤੇ ਫ਼ਤਵੇ ਨੂੰ ਵੇਚ ਕੇ ਸ਼ਰਾਬ ਅਤੇ ਖੰਡ ਦੀਆਂ ਮਿੱਲਾਂ ਲਗਾਉਂਦਾ ਹੈ ਅਤੇ ਸਰਕਾਰ ਦੀ ਆੜ ਵਿਚ ਰੱਜ ਕੇ ਟੈਕਸ ਚੋਰੀ ਕਰਦਾ ਹੈ। ਯੂ. ਪੀ. ਦੀਆਂ ਆਪਣੀਆਂ ਚਾਰ ਖੰਡ ਮਿੱਲਾਂ ਅਤੇ ਕਾਰੋਬਾਰ ਨੂੰ ਬਚਾਉਣ ਲਈ ਇਹ ਕਾਂਗਰਸ ਵਿਚ ਰਹਿਕੇ ਭਾਜਪਾ ਦੇ ਟਾਊਟ ਵਜੋਂ ਕੰਮ ਕਰਦਾ ਹੈ। ਨਵਜੋਤ ਸਿੱਧੂ ਨੇ ਤਾਂ ਐੱਮ. ਪੀ. ਰਾਜ ਸਭਾ ਵੀ ਛੱਡੀ ਹੈ ਜਦ ਕਿ ਇਹ ਦਾਗ਼ੀ ਰਾਣਾ ਗੁਰਜੀਤ ਅਮਿਤ ਬਹਾਦੁਰ ਵਰਗੇ ਆਪਣੇ ਰੋਟੀ ਬਣਾਉਣ ਵਾਲੇ ਕਰਿੰਦਿਆਂ ਨੂੰ ਵਰਤ ਕੇ ਬੇਨਾਮੀ ਰੇਤ ਮਾਫੀਆ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਦੇ ਮਾਮਲੇ ’ਚ ਐੱਫ. ਆਈ.ਆਰ. ਦਰਜ

ਯਾਦ ਰਹੇ ਕਿ ਅੱਜ ਵੀ ਰਾਣਾ ਗੁਰਜੀਤ ਦੀ ਉਸ ਬੇਨਾਮੀ ਫ਼ਰਮ ਦਾ 25 ਕਰੋੜ ਪੰਜਾਬ ਸਰਕਾਰ ਨੇ ਜ਼ਬਤ ਕੀਤਾ ਹੋਇਆ ਹੈ, ਇਸ ਲਈ ਇਸ ਨੂੰ ਮੰਤਰੀ ਬਣਾਉਣਾ ਹੀ ਸਿਧਾਂਤਿਕ ਤੌਰ ’ਤੇ ਗਲ਼ਤ ਸੀ। ਖਹਿਰਾ ਨੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਇਸ ਦਾਗ਼ੀ ਆਗੂ ਨੂੰ ਹੀ ਮੰਤਰੀ ਬਣਾਉਣਾ ਸੀ ਤਾਂ ਫਿਰ ਹੋਰਨਾਂ ਕਾਂਗਰਸੀ ਮੰਤਰੀਆਂ ਨੂੰ ਕੱਢਣ ਦੀ ਕੀ ਲੋੜ ਸੀ ਜਦਕਿ ਉਨ੍ਹਾਂ ਖ਼ਿਲਾਫ਼ ਸਿਰਫ ਇਲਜ਼ਾਮ ਸਨ ਪਰੰਤੂ ਇਸ ਦਾਗ਼ੀ ਮੰਤਰੀ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਸਬੂਤ ਅੱਜ ਵੀ ਹਨ।

ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਨੇ ਨਵਜੋਤ ਸਿੱਧੂ ਅਤੇ ਪੰਜਾਬ ਦੇ ਨਵੇਂ ਡੀ. ਜੀ. ਪੀ. ਨੂੰ ਦਿੱਤੀ ਧਮਕੀ

ਨੋਟ - ਸੁਖਪਾਲ ਖਹਿਰਾ ਵਲੋਂ ਰਾਣਾ ਗੁਰਜੀਤ ਸਿੰਘ ’ਤੇ ਦਿੱਤੇ ਬਿਆਨ ਨੂੰ ਤੁਸੀਂ ਕਿਵੇਂ ਦੇਖਦੇ ਹੋ?


author

Gurminder Singh

Content Editor

Related News