ਪ੍ਰਧਾਨਗੀ ਦੀਆਂ ਚਰਚਾਵਾਂ ਦੌਰਾਨ ਹੁਣ ਹੁਸ਼ਿਆਰਪੁਰ ''ਚ ਲੱਗੇ ਨਵਜੋਤ ਸਿੱਧੂ ਦੇ ਹੱਕ ''ਚ ਬੋਰਡ

Saturday, Jul 17, 2021 - 05:56 PM (IST)

ਪ੍ਰਧਾਨਗੀ ਦੀਆਂ ਚਰਚਾਵਾਂ ਦੌਰਾਨ ਹੁਣ ਹੁਸ਼ਿਆਰਪੁਰ ''ਚ ਲੱਗੇ ਨਵਜੋਤ ਸਿੱਧੂ ਦੇ ਹੱਕ ''ਚ ਬੋਰਡ

ਹੁਸ਼ਿਆਰਪੁਰ (ਅਮਰੀਕ)- ਪੰਜਾਬ ਵਿਚ ਕਾਂਗਰਸ ਦਾ ਆਪਸੀ ਕਾਟੋ-ਕਲੋਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਦੇ ਕਾਂਗਰਸੀਆਂ ਵਿਚਕਾਰ ਟਵਿੱਟਰ ਵਾਰ ਸ਼ੁਰੂ ਹੁੰਦਾ ਹੈ ਅਤੇ ਕਦੇ ਬਿਆਨਬਾਜ਼ੀ ਤੇ ਹੁਣ ਪਿਛਲੇ ਕੁਝ ਦਿਨਾਂ ਤੋਂ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਵੱਖ-ਵੱਖ ਸ਼ਹਿਰਾਂ ਕਸਬਿਆਂ ਵਿਚ ਬੋਰਡ ਲੱਗੇ ਵਿਖਾਈ ਦੇ ਰਹੇ ਹਨ। 

ਇਹ ਵੀ ਪੜ੍ਹੋ:  21 ਲੱਖ ਖ਼ਰਚ ਕੇ ਵਿਦੇਸ਼ ਭੇਜੀ ਪਤਨੀ ਨੇ ਬਦਲੇ ਰੰਗ, ਆਸਟ੍ਰੇਲੀਆ ਪਹੁੰਚ ਕੀਤਾ ਉਹ ਜੋ ਸੋਚਿਆ ਵੀ ਨਾ ਸੀ

PunjabKesari

ਅੱਜ ਹੁਸਿ਼ਆਰਪੁਰ ਵਿਚ ਵੀ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਬੋਰਡ ਕਾਂਗਰਸ ਦੇ ਹੀ ਇਕ ਆਗੂ ਵੱਲੋਂ ਲਗਾਏ ਗਏ ਹਨ। ਇਸ ਸਬੰਧੀ ਗੱਲਬਾਤ ਦੌਰਾਨ ਕਾਂਗਰਸੀ ਆਗੂ ਅਕਾਸ਼ ਕੁਮਾਰ ਉਰਫ਼ ਗੋਲਡੀ ਕਮਾਲਪੁਰ ਨੇ ਕਿਹਾ ਕਿ ਜਦੋਂ ਤੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਵਿਚ ਆਏ ਹਨ, ਉਦੋਂ ਤੋਂ ਹੀ ਕੁਝ ਆਗੂਆਂ ਵੱਲੋਂ ਉਨ੍ਹਾਂ ਨੂੰ ਪਸੰਦ ਨਹੀਂ ਕੀਤਾ ਜਾ ਰਿਹਾ ਹੈ, ਜਿਸ ਦਾ ਕਾਰਨ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਇਕ ਇਮਾਨਦਾਰ ਆਗੂ ਹਨ। ਹੁਸ਼ਿਆਰਪੁਰ ਵਿਚ ਲਗਾਏ ਗਏ ਇਨ੍ਹਾਂ ਬੋਰਡਾਂ ਵਿਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੁਸਿ਼ਆਰਪੁਰ ਤੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਤਸਵੀਰਾਂ ਗਾਇਬ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੇ ਹੱਕ ਵਿਚ ਬੋਰਡ ਹੁਸ਼ਿਆਰਪੁਰ ਦੇ ਵੱਖ-ਵੱਖ ਚੌਂਕਾਂ ਵਿਚ ਲਗਾਏ ਗਏ ਹਨ ਅਤੇ ਜਦੋਂ ਸਿੱਧੂ ਪੰਜਾਬ ਦੇ ਪ੍ਰਧਾਨ ਬਣਨਗੇ ਤਾਂ ਉਨ੍ਹਾਂ ਦਾ ਢੋਲ ਵਜਾ ਕੇ ਸੁਆਗਤ ਕੀਤਾ ਜਾਵੇਗਾ। 

ਇਹ ਵੀ ਪੜ੍ਹੋ:  ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ਕਿਹਾ-ਹਾਈਕਮਾਨ ਦਾ ਹਰ ਫ਼ੈਸਲਾ ਕੈਪਟਨ ਨੂੰ ਹੋਵੇਗਾ ਮਨਜ਼ੂਰ

PunjabKesari

ਇਸ ਸਬੰਧੀ ਜਦੋਂ ਉਨ੍ਹਾਂ ਨੂੰ ਪੁਛਿਆ ਗਿਆ ਤਾਂ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿੱਧੂ ਨੂੱ ਪਸੰਦ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਫੋਟੋ ਨਹੀਂ ਲਗਾਈ ਗਈ ਅਤੇ ਜੇਕਰ ਸੁੰਦਰ ਸ਼ਾਮ ਅਰੋੜਾ ਦੀ ਗੱਲ ਕਰੀਏ ਤਾਂ ਜਿਸ ਤਰ੍ਹਾਂ ਹੁਸਿ਼ਆਰਪੁਰ ਵਿਚੋਂ ਵਿਕਾਸ ਗਾਇਬ ਹੈ, ਉਸੇ ਤਰ੍ਹਾਂ ਮੰਤਰੀ ਦੀ ਫੋਟੋ ਬੋਰਡ ਵਿਚੋਂ ਗਾਇਬ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਹੁਸਿ਼ਆਰਪੁਰ ਦੀਆਂ ਹੋਰਨਾਂ ਥਾਵਾਂ ਤੇਂ ਵੀ ਬੋਰਡ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ:  ਹੁਸ਼ਿਆਰਪੁਰ 'ਚ ਵੱਡੀ ਵਾਰਦਾਤ: ਛੁੱਟੀ 'ਤੇ ਆਏ ਫ਼ੌਜੀ ਨੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News