ਨਵਜੋਤ ਸਿੱਧੂ ਦੇ ਸਿਰ ‘ਪ੍ਰਧਾਨਗੀ’ ਦਾ ਤਾਜ ਸਜਣ ਮਗਰੋਂ ਧਰਮਕੋਟ ਹਲਕੇ ’ਚ ਕਾਂਗਰਸ ਦੇ ਪੱਖ ’ਚ ਝੁੱਲਣ ਲੱਗੀ ਹਨੇਰੀ

Tuesday, Jul 20, 2021 - 10:43 AM (IST)

ਨਵਜੋਤ ਸਿੱਧੂ ਦੇ ਸਿਰ ‘ਪ੍ਰਧਾਨਗੀ’ ਦਾ ਤਾਜ ਸਜਣ ਮਗਰੋਂ ਧਰਮਕੋਟ ਹਲਕੇ ’ਚ ਕਾਂਗਰਸ ਦੇ ਪੱਖ ’ਚ ਝੁੱਲਣ ਲੱਗੀ ਹਨੇਰੀ

ਮੋਗਾ (ਗੋਪੀ ਰਾਊਕੇ): ਪੰਜਾਬੀਆਂ ਦੀ ਲੰਮੀ ਉਡੀਕ ਨੂੰ ਖ਼ਤਮ ਕਰਦੇ ਹੋਏ ਆਲ ਇੰਡੀਆ ਕਾਂਗਰਸ ਨੇ ਸੂਬੇ ਦੀ ਕਮਾਂਡ ਨਵਜੋਤ ਸਿੰਘ ਸਿੱਧੂ ਦੇ ਹੱਥ ਫੜ੍ਹਾਉਣ ਮਗਰੋਂ ਜ਼ਿਲ੍ਹਾ ਮੋਗਾ ਦੇ ਵਿਧਾਨ ਸਭਾ ਹਲਕਾ ਧਮਰਕੋਟ ਦੇ ਕਾਂਗਰਸੀਆਂ ਵਿਚ ਜਿੱਥੇ ਉਤਸ਼ਾਹ ਭਰ ਗਿਆ ਹੈ, ਉੱਥੇ ਹੀ ਕਾਂਗਰਸ ਦੇ ਪੱਖ ’ਚ ਮੁੜ ਹਨੇਰੀ ਝੁੱਲਣ ਲੱਗੀ ਹੈ, ਕਿਉਂਕਿ ਸਿੱਧੂ ਪੰਜਾਬੀਆਂ ਦੇ ਸਭ ਤੋਂ ਵੱਧ ਪਸੰਦੀਦਾ ਆਗੂ ਹਨ। ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਨੂੰ ਵਧਾਈ ਦੇਣ ਲਈ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਪੁੱਜੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਇਸ ਮੌਕੇ ਸ੍ਰੀ ਸਿੱਧੂ ਨੇ ਹਲਕੇ ’ਤੇ ਪੰਜਾਬ ਦੇ ਚਲੰਤ ਮੁੱਦਿਆਂ ’ਤੇ ਗੱਲਬਾਤ ਕੀਤੀ।

ਇਹ ਵੀ ਪੜ੍ਹੋ : ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਟਵੀਟ, ਕਿਹਾ ਮੇਰਾ ਸਫ਼ਰ ਅਜੇ ਸ਼ੁਰੂ ਹੋਇਆ

ਵਿਧਾਇਕ ਲੋਹਗੜ੍ਹ ਨੇ ਸਿੱਧੂ ਨੂੰ ਕਾਂਗਰਸ ਦਾ ਭਵਿੱਖ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ 2022 ਵਿਚ ਮੁੜ ਕਾਂਗਰਸ ਦੇ ਸੱਤਾ ਵਿਚ ਆਉਣ ਦਾ ਮੁੱਢ ਬੱਝ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਗਾਮੀ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿਚੋਂ ਸਿਆਸੀ ਵਜੂਦ ਜਿੱਥੇ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਗਿਆ ਹੈ, ਉੱਥੇ ਹੀ ਆਮ ਆਦਮੀ ਪਾਰਟੀ ਦੇ ਪੱਲੇ ਵੀ ਕੁੱਝ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਚੱਲ ਰਹੀ ਤਰੱਕੀ ਦੀ ਰਫ਼ਤਾਰ ਨੂੰ ਇਸੇ ਤਰ੍ਹਾਂ ਚੱਲਦਾ ਰੱਖਣ ਲਈ ਮੁੜ ਕਾਂਗਰਸ ਦੇ ਹੱਕ ਵਿਚ ਲਾਮਬੰਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੀ ਅਗਵਾਈ ਵਾਲੀ ਨਵੀਂ ਟੀਮ ਪਾਰਟੀ ਤੇ ਪੰਜਾਬ ਨੂੰ ਬੁਲੰਦੀਆਂ ’ਤੇ ਲਿਜਾਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਅਹਿਮ ਕਦਮ, ਅਧਿਆਪਕਾਂ ਲਈ ਕੀਤਾ ਇਹ ਫ਼ੈਸਲਾ

ਵਿਧਾਇਕ ਲੋਹਗੜ੍ਹ ਨੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ (ਸਾਰੇ ਵਿਧਾਇਕਾ) ਅਤੇ ਚੇਅਰਮੈਨ ਪਵਨ ਗੋਇਲ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਇਹ ਚਾਰੇ ਪ੍ਰਦੇਸ਼ ਕਾਂਗਰਸ ਦੇ ਸਾਰੇ ਸੀਨੀਅਰ ਨੇਤਾਵਾਂ, ਵਿਧਾਇਕਾਂ ਤੇ ਹੋਰ ਆਗੂਆਂ ਨਾਲ ਸਹੀ ਤਾਲਮੇਲ ਬਣਾ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਪ੍ਰਦੇਸ਼ ਪ੍ਰਧਾਨ ਸ੍ਰੀ ਸਿੱਧੂ ਨੇ ਵਿਧਾਇਕ ਲੋਹਗੜ੍ਹ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਜਿਸ ਤਰ੍ਹਾਂ ਲੰਮੇਂ ਸਮੇਂ ਤੋਂ ਹਲਕੇ ਧਰਮਕੋਟ ਦੀ ਸੇਵਾ ਕਰਦੇ ਆ ਰਹੇ ਹਨ ਉਹ ਆਪਣੀਆਂ ਸੇਵਾਵਾਂ ਜਾਰੀ ਰੱਖਣ, ਪ੍ਰਦੇਸ਼ ਕਾਂਗਰਸ ਹਰ ਸੰਭਵ ਸਹਿਯੋਗ ਦੇਵੇਗੀ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿਚ ਨਵਜੋਤ ਸਿੱਧੂ ਦਾ ਪਹਿਲਾ ‘ਛੱਕਾ’

ਉਨ੍ਹਾਂ ਕਿਹਾ ਕਿ ਪੰਜਾਬ ਦੇ ਦੌਰਿਆ ਸਮੇਂ ਧਰਮਕੋਟ ਵਿਖੇ ਵੱਡੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ, ਸਰਪੰਚ ਜਸਮੱਤ ਸਿੰਘ ਮੱਤਾ, ਪ੍ਰਧਾਨ ਗੁਰਬੀਰ ਸਿੰਘ ਗੋਗਾ ਸੰਗਲਾ, ਪ੍ਰਧਾਨ ਬਿੱਟੂ ਮਲਹੋਤਰਾ ਕੋਟ ਈਸੇ ਖਾਂ, ਸੋਹਨਾ ਖੇਲਾ, ਪ੍ਰਕਾਸ ਰਾਜਪੂਤ, ਅਵਤਾਰ ਸਿੰਘ ਪੀ. ਏ., ਸੰਦੀਪ ਸੰਧੂ ਧਰਮਕੋਟ, ਮੇਹਰ ਸਿੰਘ ਰਾਏ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਆਪਣੀ ਵਿਧਵਾ ਮਾਂ ਦਾ ਸੀ ਲਾਡਲਾ


author

Shyna

Content Editor

Related News