ਨਵਜੋਤ ਸਿੱਧੂ ਨੇ ਟਵੀਟ ਕਰ ਕੇਜਰੀਵਾਲ ’ਤੇ ਲਾਏ ਨਿਸ਼ਾਨੇ, ਕਿਹਾ-ਲੋਕਾਂ ਨੂੰ ਮੂਰਖ ਬਣਾਉਣਾ ਕਰੋ ਬੰਦ

Tuesday, Dec 07, 2021 - 08:06 PM (IST)

ਨਵਜੋਤ ਸਿੱਧੂ ਨੇ ਟਵੀਟ ਕਰ ਕੇਜਰੀਵਾਲ ’ਤੇ ਲਾਏ ਨਿਸ਼ਾਨੇ, ਕਿਹਾ-ਲੋਕਾਂ ਨੂੰ ਮੂਰਖ ਬਣਾਉਣਾ ਕਰੋ ਬੰਦ

ਚੰਡੀਗੜ੍ਹ (ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਜੰਮ ਕੇ ਨਿਸ਼ਾਨੇ ਲਾਏ। ਸਿੱਧੂ ਨੇ ਕੇਜਰੀਵਾਲ ਵੱਲੋਂ ਆਪਣੇ ਪੰਜਾਬ ਦੌਰਿਆਂ ਦੌਰਾਨ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਐਲਾਨਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਾਸੀ ਜਾਣਨਾ ਚਾਹੁੰਦੇ ਹਨ ਕਿ ਤੁਸੀਂ ਰੋਜ਼ਾਨਾ ਜਿਹੜੇ ਮੁਫ਼ਤ ਤੋਹਫਿਆਂ ਦਾ ਐਲਾਨ ਕਰਦੇ ਹੋ, ਉਨ੍ਹਾਂ ਲਈ ਪੈਸਾ ਕਿੱਥੋਂ ਆਏਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰ ਦਿਓ, ਜੇ ਤੁਸੀਂ ਵਾਅਦਿਆਂ ਲਈ ਬੁਨਿਆਦੀ ਆਰਥਿਕ ਸਮਰਥਨ ਪ੍ਰਦਾਨ ਨਹੀਂ ਕਰ ਸਕਦੇ। ਇਸ ਦੌਰਾਨ ਉਨ੍ਹਾਂ ‘ਪੰਜਾਬ ਮਾਡਲ’ ਬਾਰੇ ਕਿਹਾ ਕਿ ਪੰਜਾਬੀ ਆਮਦਨ ਦੇ ਹੱਕਦਾਰ ਹਨ, ਨਾ ਕਿ ਭੀਖ ਦੇ।

PunjabKesari

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਲੱਗਾ ਵੱਡਾ ਝਟਕਾ, ਜ਼ਮਾਨਤ ਅਰਜ਼ੀ ਹੋਈ ਰੱਦ

ਸਿੱਧੂ ਨੇ ਕਿਹਾ ਕਿ ‘ਪੰਜਾਬ ਮਾਡਲ’ ਸਾਰੇ ਪੰਜਾਬੀਆਂ ਲਈ ਆਮਦਨ ਤੇ ਮੌਕੇ ਪ੍ਰਦਾਨ ਕਰਨ ਵਾਲਾ ਮਾਡਲ ਹੈ। ਬੀਤੇ ਦਿਨੀਂ ਵੀ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ’ਤੇ ਤੰਜ ਕੱਸੇ ਸਨ ਤੇ ਕਿਹਾ ਸੀ ਕਿ ਕੇਜਰੀਵਾਲ ਨੂੰ ਪੰਜਾਬ ’ਚ ਲਾੜਾ ਨਹੀਂ ਮਿਲ ਰਿਹਾ, ਜਦਕਿ ਬਰਾਤ ਇਕੱਲੀ ਹੀ ਨੱਚ ਰਹੀ ਹੈ।  ਜ਼ਿਕਰਯੋਗ ਹੈ ਕਿ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ 5 ਗਾਰੰਟੀਆਂ ਦਿੱਤੀਆਂ ਹਨ। ਇਸ ਤੋਂ ਪਹਿਲਾਂ ਵੀ ਉਹ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ, ਅਧਿਆਪਕਾਂ, ਵਪਾਰੀਆਂ, ਠੇਕਾ ਮੁਲਾਜ਼ਮਾਂ ਤੇ ਲੜਕੀਆਂ ਅਤੇ ਔਰਤਾਂ ਨੂੰ ਗਾਰੰਟੀਆਂ ਦੇ ਚੁੱਕੇ ਹਨ।

ਨੋਟ-ਨਵਜੋਤ ਸਿੱਧੂ ਦੇ ਇਸ ਬਿਆਨ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News