ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਟਵੀਟ, ਕਿਹਾ ਮੇਰਾ ਸਫ਼ਰ ਅਜੇ ਸ਼ੁਰੂ ਹੋਇਆ

Monday, Jul 19, 2021 - 11:12 PM (IST)

ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਟਵੀਟ, ਕਿਹਾ ਮੇਰਾ ਸਫ਼ਰ ਅਜੇ ਸ਼ੁਰੂ ਹੋਇਆ

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਕਮਾਂਡ ਮਿਲਣ ਤੋਂ ਬਾਅਦ ਜੋਸ਼ ਨਾਲ ਲਬਰੇਜ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਨੇ ਨਵਾਂ ਟਵੀਟ ਕਰਦੇ ਹੋਏ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਸਿੱਧੂ ਨੇ ਆਖਿਆ ਕਿ ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖ਼ਤਿਆਰੀ ਕੁੱਝ ਕੁ ਲੋਕਾਂ ਲਈ ਨਹੀਂ ਸਗੋਂ ਸਾਰਿਆਂ ਵਿਚ ਵੰਡਣ ਲਈ ਕਾਂਗਰਸ ਵਰਕਰ ਵੱਜੋਂ ਮੇਰੇ ਪਿਤਾ ਨੇ ਰੱਜਿਆ-ਪੁੱਜਿਆ ਘਰ ਛੱਡ ਕੇ ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲਿਆ। ਉਨ੍ਹਾਂ ਨੂੰ ਦੇਸ਼ ਭਗਤੀ ਦੇ ਕਾਰਜਾਂ ਬਦਲੇ ਸਜ਼ਾ-ਏ-ਮੌਤ ਸੁਣਾਈ ਗਈ, ਜੋ ਕਿ ਕਿੰਗਜ਼ ਐਮਨਸਟੀ (King's Amnesty) ਰਾਣੀ ਦੇ ਜਨਮ-ਦਿਨ ਮੌਕੇ ਪਰਚੀਆਂ ਪਾ ਕੇ ਰੱਦ ਹੋਈ। ਫਿਰ ਉਹ ਦਹਾਕਿਆਂ ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ, ਮੈਂਬਰ ਵਿਧਾਨ ਸਭਾ, ਮੈਂਬਰ ਵਿਧਾਨ ਪਰਿਸ਼ਦ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿਚ ਨਵਜੋਤ ਸਿੱਧੂ ਦਾ ਪਹਿਲਾ ‘ਛੱਕਾ’

ਸਿੱਧੂ ਨੇ ਕਿਹਾ ਕਿ ਅੱਜ ਮੇਰਾ ਮਿਸ਼ਨ ਉਸੇ ਸੁਫ਼ਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ। ਬਹੁਤ ਹੀ ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਮੈਂ ਦਿਲ ਦੀ ਗਹਿਰਾਈਆਂ ਤੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ੁੰਮੇਵਾਰੀ ਸੌਂਪੀ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ ’ਚ ਅਕਾਲੀ ਦਲ, ਕਾਂਗਰਸ-‘ਆਪ’ ਸਾਹਮਣੇ ਲਿਆਂਦੇ ਨਵੇਂ ਸਮੀਕਰਣ

PunjabKesari

ਅੱਗੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ਵਿਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ।

ਇਹ ਵੀ ਪੜ੍ਹੋ : ਜੋਸ਼ ਨਾਲ ਲਬਰੇਜ ਨਵਜੋਤ ਸਿੱਧੂ ਨੇ ਕੀਤਾ ਨਵਾਂ ਟਵੀਟ, ਆਖੀ ਵੱਡੀ ਗੱਲ

ਨੋਟ - ਨਵਜੋਤ ਸਿੱਧੂ ਨੂੰ ਕਾਂਗਰਸ ਦੀ ਪ੍ਰਧਾਨਗੀ ਮਿਲੇ ਜਾਣ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News