ਨਵਜੋਤ ਸਿੱਧੂ ਨੂੰ ਘੇਰਨ ਦੀ ਤਿਆਰੀ! ਵਿਜੀਲੈਂਸ ਦੀ ਰਾਡਾਰ ''ਤੇ ਦੋ ਕਰੀਬੀ

Saturday, May 15, 2021 - 07:04 PM (IST)

ਨਵਜੋਤ ਸਿੱਧੂ ਨੂੰ ਘੇਰਨ ਦੀ ਤਿਆਰੀ! ਵਿਜੀਲੈਂਸ ਦੀ ਰਾਡਾਰ ''ਤੇ ਦੋ ਕਰੀਬੀ

ਚੰਡੀਗੜ੍ਹ: ਲਗਾਤਾਰ ਆਪਣੀ ਹੀ ਸਰਕਾਰ ਨੂੰ ਘੇਰੇ ’ਚ ਲੈ ਰਹੇ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਇਕ ਵੱਡਾ ਖ਼ੁਲਾਸਾ ਹੋਇਆ ਹੈ। ਸੂਤਰਾਂ ਦੀ ਮੰਨੀਏ ਤਾਂ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਦੇ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ਜਾਰੀ ਹੈ। ਸੂਤਰਾਂ ਦੀ ਮੰਨੀਏ ਤਾਂ ਨਵਜੋਤ ਕੌਰ ਸਿੱਧੂ ਦੇ ਨਿੱਜੀ ਪੀ.ਏ. ’ਤੇ ਗੰਭੀਰ ਦੋਸ਼ ਲੱਗੇ ਹਨ।

ਇਹ ਵੀ ਪੜ੍ਹੋ:  ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਹੁਣ ਟਵੀਟ ਵਿਚ ਸੁਖਜਿੰਦਰ ਰੰਧਾਵਾ ਦਾ ਨਾਂ ਵੀ ਕੀਤਾ ਸ਼ਾਮਲ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਨਿਯਮਾਂ ਦੇ ਖ਼ਿਲਾਫ਼ ਜਾ ਕੇ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਹੈ। ਇੰਨਾਂ ਹੀ ਨਹੀਂ ਸੀ.ਐੱਲ.ਯੂ. ਫਾਈਲਸ ਦੇ ਮਾਮਲੇ ’ਚ ਵੀ ਉਹ ਮੁੱਖ ਤੌਰ ’ਤੇ ਐਕਟਿਵ ਰਹੇ ਹਨ। ਇਸ ਕਾਰਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਵਿਜੀਲੈਂਸ ਦੀ ਰਡਾਰ ’ਤੇ ਹਨ।

ਇਹ ਵੀ ਪੜ੍ਹੋ:  ਕੋਰੋਨਾ ਕਾਰਨ ਉੱਜੜਨ ਲੱਗੇ ਪਰਿਵਾਰਾਂ ਦੇ ਪਰਿਵਾਰ, ਤਪਾ ਮੰਡੀ 'ਚ ਮਾਂ-ਪੁੱਤ ਮਗਰੋਂ ਹੁਣ ਪਿਓ ਦੀ ਮੌਤ

ਸੂਤਰਾਂ ਦੀ ਮੰਨੀਏ ਤਾਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਨਿਯਮਾਂ ਦੇ ਖ਼ਿਲਾਫ਼ ਜਾ ਕੇ ਬਾਜ਼ਾਰ ਤੋਂ ਘੱਟ ਕੀਮਤਾਂ ’ਤੇ ਬੂਥਾਂ ਖ਼ਰੀਦੀਆਂ ਹਨ। ਇੰਨਾਂ ਹੀ ਨਹੀਂ ਉਨ੍ਹਾਂ ਨੇ ਦੋ ਬੂਥਾਂ ਨੂੰ ਅੱਗੇ ਕਿਰਾਏ ’ਤੇ ਵੀ ਦਿੱਤਾ ਹੈ। ਇਸ ਦੇ ਨਾਲ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਓ.ਐੱਸ.ਡੀ. ਵੀ ਰਡਾਰ ’ਤੇ ਹਨ। ਫ਼ਿਲਹਾਲ ਵਿਜੀਲੈਂਸ ਵਲੋਂ ਇਸ ਪੂਰੇ ਡਿਲਿੰਗ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾਰੀ ਹੈ।

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News