ਅਕਾਲੀ ਨੇਤਾ ਵਲਟੋਹਾ ਬਾਰੇ ਨਵਜੋਤ ਸਿੱਧੂ ਦੇ ਟਵੀਟ ਨੇ ਛੇੜੀ ਨਵੀਂ ਚਰਚਾ
Sunday, Sep 13, 2020 - 06:46 PM (IST)

ਅੰਮ੍ਰਿਤਸਰ : ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅਕਾਲੀ ਦਲ ਦੇ ਸਿਰ ਕੱਢ ਨੇਤਾ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ 'ਤੇ ਚੱਲ ਰਹੇ ਮਾਮਲੇ ਬਾਰੇ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕੇ ਵਲਟੋਹਾ ਦੇ 2014 ਦੇ ਇਕ ਬਿਆਨ ਦਾ ਹਵਾਲਾ ਦਿੱਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ 2014 ਵਿਚ ਵਲਟੋਹਾ ਵੱਲੋਂ ਵਿਧਾਨ ਸਭਾ ਵਿਚ ਦਿੱਤੇ ਇਕ ਬਿਆਨ ਨੂੰ ਦਰਜ ਕੀਤਾ ਹੈ, ਜਿਸ ਵਿਚ ਉਨ੍ਹਾਂ ਆਖਿਆ ਸੀ ਕਿ ਉਹ ਖਾੜਕੂ ਸੀ, ਹੈ ਅਤੇ ਖਾੜਕੂ ਰਹਿਣਗੇ। ਵਲਟੋਹਾ ਦਾ ਨਾਂ ਲਏ ਬਿਨਾਂ ਉਨ੍ਹਾਂ ਹੋਰ ਵੀ ਕਈ ਦੋਸ਼ ਲਗਾਏ ਹਨ।
ਇਹ ਵੀ ਪੜ੍ਹੋ : ਜਾਣੋ ਕੌਣ ਹਨ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਹਰੀਸ਼ ਰਾਵਤ
ਦਰਅਸਲ ਹਾਲ ਹੀ ਵਿਚ ਸੁਪਰੀਮ ਕੋਰਟ ਨੇ 1983 ਤੋਂ ਲਟਕ ਰਹੇ ਇਸ ਕੇਸ ਬਾਰੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਸਬੰਧੀ ਸਰਕਾਰ ਕੋਲੋਂ ਜਵਾਬ ਤਲਬੀ ਵੀ ਕੀਤੀ ਹੈ। ਵਲਟੋਹਾ 'ਤੇ 1983 ਵਿਚ ਡਾ. ਸੁਦਰਸ਼ਨ ਤ੍ਰੇਹਣ ਦੇ ਕਤਲ ਮਾਮਲੇ ਵਿਚ ਸ਼ਾਮਲ ਹੋਣ ਦੇ ਦੋਸ਼ ਹਨ। ਇਸ ਸਬੰਧੀ ਚੱਲ ਰਹੇ ਮਾਮਲੇ ਦੌਰਾਨ ਉਹ ਦੋ ਵਾਰ ਵਿਧਾਨ ਸਭਾ ਚੋਣਾਂ ਵੀ ਲੜ ਚੁੱਕੇ ਹਨ। ਅਦਾਲਤ ਨੇ ਲਗਪਗ 37 ਸਾਲਾਂ ਤੋਂ ਲਟਕ ਰਹੇ ਇਸ ਕੇਸ ਬਾਰੇ ਕਾਰਵਾਈ ਨਾ ਹੋਣ 'ਤੇ ਨਾਰਾਜ਼ਗੀ ਪ੍ਰਗਟਾਈ ਹੈ।
ਇਹ ਵੀ ਪੜ੍ਹੋ : ਹੌਲਦਾਰ ਨੇ ਜਨਾਨੀਆਂ ਨਾਲ ਮਿਲ ਬਣਾਈ ਗੈਂਗ, ਹੱਦ ਤਾਂ ਉਦੋ ਹੋ ਗਈ ਜਦੋਂ ਬਜ਼ੁਰਗ ਦੀ ਬਣਾਈ ਅਸ਼ਲੀਲ ਵੀਡੀਓ
ਉਧਰ ਦੂਜੇ ਪਾਸੇ ਵਿਰਸਾ ਸਿੰਘ ਵਲਟੋਰਾ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਤ ਦੱਸਦੇ ਹੋਏ ਅਕਸਰ ਆਖਦੇ ਰਹੇ ਹਨ ਕਿ ਉਹ ਇਸ ਮਾਮਲੇ 'ਚ 1991 ਵਿਚ ਬਰੀ ਹੋ ਗਏ ਸਨ ਕਿਉਂਕਿ ਉਨ੍ਹਾਂ ਖ਼ਿਲਾਫ਼ ਇਸ ਕੇਸ ਵਿਚ ਕੋਈ ਦੋਸ਼ ਪੱਤਰ ਦਾਇਰ ਨਹੀਂ ਕੀਤਾ ਗਿਆ ਸੀ ਫ਼ਿਲਹਾਲ ਇਹ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ।
ਇਹ ਵੀ ਪੜ੍ਹੋ : ਮਨਪ੍ਰੀਤ ਇਯਾਲੀ ਦੀ ਦੋ ਟੁੱਕ, ਖੇਤੀ ਆਰਡੀਨੈਂਸ 'ਤੇ ਸਖ਼ਤ ਸਟੈਂਡ ਲੈਣ ਤੋਂ ਗੁਰੇਜ਼ ਨਾ ਕਰੇ ਅਕਾਲੀ ਦਲ