ਕੁਰਸੀ ਦੇ ਨਾਲ-ਨਾਲ ਸਿੱਧੂ ਨੇ ਛੱਡੀ 'ਸਰਕਾਰੀ ਕੋਠੀ'!

07/20/2019 3:25:10 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਆਪਣੇ ਸਰਕਾਰੀ ਘਰ ਤੋਂ ਸਮਾਨ ਪੈਕ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਘਰ 'ਚੋਂ ਸਮਾਨ ਪੈਕ ਕਰਨ ਲਈ ਗੱਡੀ ਵੀ ਘਰ ਅੰਦਰ ਦਾਖਲ ਹੋ ਗਈ ਹੈ। ਸਿੱਧੂ ਵਲੋਂ ਆਪਣੇ ਸਰਕਾਰੀ ਘਰ ਨੂੰ ਖਾਲੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੇ ਪਹਿਲਾਂ ਰਾਹੁਲ ਗਾਂਧੀ ਅਤੇ ਉਸ ਤੋਂ ਬਾਅਦ 15 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਭੇਜਿਆ ਸੀ। ਕੈਪਟਨ ਨੇ ਸਿੱਧੂ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ। ਸਿੱਧੂ ਦਾ ਅਸਤੀਫਾ ਮਨਜ਼ੂਰ ਹੋਣ ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ।

Babita

This news is Content Editor Babita