ਸੰਗਰੂਰ ਰੈਲੀ ''ਚੋਂ ''ਸਿੱਧੂ'' ਦੀ ਗੈਰ ਮੌਜੂਦਗੀ ''ਤੇ ਹਰੀਸ਼ ਰਾਵਤ ਨੇ ਤੋੜੀ ਚੁੱਪੀ, ਜਾਣੋ ਕੀ ਬੋਲੇ (ਵੀਡੀਓ)
Tuesday, Oct 06, 2020 - 08:42 AM (IST)
ਸੰਗਰੂਰ : ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਬੀਤੇ ਦਿਨ ਸੰਗਰੂਰ ਵਿਖੇ ਖੇਤੀ ਬਿੱਲਾਂ ਖ਼ਿਲਾਫ਼ ਰੈਲੀ ਕੱਢੀ ਗਈ, ਜਿਸ 'ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ।
ਨਵਜੋਤ ਸਿੱਧੂ ਦੀ ਗੈਰ ਮੌਜੂਦਗੀ 'ਤੇ ਚੁੱਪੀ ਤੋੜਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੇ ਸਿਰਫ ਇਕ ਦਿਨ ਦਾ ਹੀ ਸਮਾਂ ਦਿੱਤਾ ਸੀ ਪਰ ਉਨ੍ਹਾਂ ਨੂੰ ਉਮੀਦ ਹੈ ਕਿ ਅੱਗੇ ਵੀ ਨਵਜੋਤ ਸਿੱਧੂ ਆਉਣਗੇ।
ਇਹ ਵੀ ਪੜ੍ਹੋ : ਸਾਹਨੇਵਾਲ 'ਚ ਵੱਡੀ ਵਾਰਦਾਤ, ਮਾਂ ਸਣੇ ਅਗਵਾ ਕੀਤੀ ਮਾਸੂਮ ਧੀ
ਜਦੋਂ ਉਨ੍ਹਾਂ ਨੂੰ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ 'ਚ ਕੋਈ ਵੱਡਾ ਅਹੁਦਾ ਦੇਣ ਬਾਰੇ ਸਵਾਲ ਪੁੱਛਿਆ ਗਿਆ ਤਾਂ ਹਰੀਸ਼ ਰਾਵਤ ਨੇ ਕਿਹਾ ਕਿ ਜਦੋਂ ਪਰਮਾਤਮਾ ਦੀ ਮਿਹਰ ਹੁੰਦੀ ਹੈ ਤਾਂ ਉਹ ਆਪਣੀਆਂ ਨਿਆਮਤਾਂ ਸਭ ਨੂੰ ਬਖਸ਼ਦਾ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ, ਦਰਦਨਾਕ ਤਸਵੀਰਾਂ ਦੇਖ ਕੰਬ ਜਾਵੇਗੀ ਰੂਹ
ਪੰਜਾਬ ਕਾਂਗਰਸ ਦੇ ਇਕਜੁੱਟ ਨਾ ਹੋਣ ਦੇ ਸਵਾਲ ਦਾ ਜਵਾਬ ਦਿੰਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਦੇ ਸਾਰੇ ਨੇਤਾ ਇਕੱਠੇ ਹੋਣਗੇ ਅਤੇ ਇਕ ਮੰਚ 'ਤੇ ਦਿਖਾਈ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਧੀਆ ਤਰੀਕੇ ਨਾਲ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਦਿੱਲੀ ਜਾਣਗੇ।