ਦਿੱਲੀ 'ਚ ਮੋਦੀ ਸਰਕਾਰ 'ਤੇ ਵਰ੍ਹੇ ਨਵਜੋਤ ਸਿੰਘ ਸਿੱਧੂ, ਸੁਣਾਈਆਂ ਖਰੀਆਂ-ਖਰੀਆਂ

Wednesday, Nov 04, 2020 - 01:18 PM (IST)

ਦਿੱਲੀ 'ਚ ਮੋਦੀ ਸਰਕਾਰ 'ਤੇ ਵਰ੍ਹੇ ਨਵਜੋਤ ਸਿੰਘ ਸਿੱਧੂ, ਸੁਣਾਈਆਂ ਖਰੀਆਂ-ਖਰੀਆਂ

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਧਰਨਾ ਲਾਇਆ ਗਿਆ ਹੈ, ਜਿਸ 'ਚ ਬਾਕੀ ਮੰਤਰੀਆਂ ਸਮੇਤ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਧਮਾਕੇਦਾਰ ਸਪੀਚ ਦਿੰਦਿਆਂ ਮੋਦੀ ਸਰਕਾਰ ਨੂੰ ਖੂਬ ਸੁਣਾਈਆਂ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦੀਵਾਲੀ ਮੌਕੇ 'ਪਟਾਕਿਆਂ' 'ਤੇ ਲੱਗ ਸਕਦੀ ਹੈ ਪਾਬੰਦੀ

ਨਵਜੋਤ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਫ਼ੈਸਲਿਆਂ ਕਾਰਨ ਪੰਜਾਬੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬੀਆਂ ਦੀ ਪੱਗ ਨੂੰ ਹੱਥ ਪਾ ਰਹੀ ਹੈ ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਰ ਸੂਬੇ ਦੇ ਆਪਣੇ ਮਸਲੇ ਹੁੰਦੇ ਹਨ, ਜਿਨ੍ਹਾਂ ਨੂੰ ਸੁਲਝਾਉਣ ਲਈ ਮੁੱਖ ਮੰਤਰੀ ਸਮੇਤ ਬਾਕੀ ਨੁਮਾਇੰਦਿਆਂ ਦੀ ਚੋਣ ਕੀਤੀ ਜਾਂਦੀ ਹੈ ਪਰ ਮੋਦੀ ਸਰਕਾਰ ਇਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਨੂੰ ਦਬਾਉਣ 'ਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ : ਫਿਲਮੀ ਅੰਦਾਜ਼ 'ਚ ਪਤੀ ਸਾਹਮਣੇ ਅਗਵਾ ਕੀਤੀ ਵਿਆਹੁਤਾ, ਕਾਰ 'ਚ ਸੁੱਟ ਲੈ ਗਏ ਅਗਵਾਕਾਰ

ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ 'ਚ ਰੇਲਾਂ ਰੋਕੀਆਂ ਜਾ ਰਹੀਆਂ ਹਨ, ਸਮਾਨ ਨਹੀਂ ਪੁੱਜਣ ਦਿੱਤਾ ਜਾ ਰਿਹਾ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਇਹ ਸਭ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਦਿੱਲੀ ਧਰਨਾ ਦੇਣ ਜਾ ਰਹੇ 'ਨਵਜੋਤ ਸਿੱਧੂ' ਦਾ ਪੁਲਸ ਨਾਲ ਪਿਆ ਪੰਗਾ (ਵੀਡੀਓ)
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜੀ. ਐਸ. ਟੀ. ਦੀ ਤਰ੍ਹਾਂ ਹੀ ਪੰਜਾਬ ਦੀ ਆਮਦਨ 'ਤੇ ਵਾਰ ਕੀਤਾ ਹੈ ਅਤੇ ਸਾਡਾ ਹੀ ਪੈਸਾ ਸਾਨੂੰ ਨਹੀਂ ਮੋੜ ਰਹੀ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਹ ਧੱਕੇਸ਼ਾਹੀ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


 


author

Babita

Content Editor

Related News