ਜਦੋਂ ਪੰਜਾਬ ਵਿਧਾਨ ਸਭਾ 'ਚ ਸਪੀਕਰ ਨੂੰ ਬੋਲੇ 'ਨਵਜੋਤ ਸਿੱਧੂ', 'ਸਰਦਾਰ ਖ਼ੁਸ਼ ਹੋਇਆ'...

03/11/2021 9:24:47 AM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿਚ ਈ. ਡੀ. ਮਾਮਲੇ ਵਿਚ ਨਿੰਦਾ ਮਤਾ ਲਿਆਉਣ ’ਤੇ ਸਪੀਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਦਨ ਨੇ ਇਹ ਮਤਾ ਲਿਆ ਕੇ ਬਹਾਦਰੀ ਵਿਖਾਈ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਇਸ ਨਾਲ ਇਕ ਸੰਕੇਤ ਗਿਆ ਹੈ। ਸਿੱਧੂ ਨੇ ਸਪੀਕਰ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਸਰਦਾਰ ਖੁਸ਼ ਹੋਇਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਜਟ ਸਮਾਪਤੀ ਭਾਸ਼ਣ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਰੋਧ ਜਤਾਉਂਦੇ ਹੋਏ ਆਪਣੀਆਂ ਸੀਟਾਂ ’ਤੇ ਖੜ੍ਹੇ ਹੋ ਗਏ ਤਾਂ ਨਵਜੋਤ ਸਿੰਘ ਸਿੱਧੂ ਨੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਸਦਨ ਦੀ ਕਾਰਵਾਈ ਲਾਈਵ ਕਰ ਦੇਣੀ ਚਾਹੀਦੀ ਹੈ, ਫਿਰ ਵੇਖਦੇ ਹਾਂ, ਕੌਣ-ਕੌਣ ਬੈਂਚ ’ਤੇ ਖੜ੍ਹਾ ਹੁੰਦਾ ਹੈ।

ਇਹ ਵੀ ਪੜ੍ਹੋ : ਸਹੁਰਿਆਂ ਦੇ ਅਸਲੀ ਰੰਗ ਨੇ ਮਿੱਟੀ 'ਚ ਰੋਲ੍ਹੀਆਂ ਨਵ-ਵਿਆਹੁਤਾ ਦੀਆਂ ਸੱਧਰਾਂ, ਅੱਕ ਕੇ ਚੁਣਿਆ ਮੌਤ ਦਾ ਰਾਹ

ਸਿੱਧੂ ਨੇ ਕਿਹਾ ਕਿ ਸਦਨ ਦੀ ਇਕ ਮਰਿਆਦਾ ਹੁੰਦੀ ਹੈ ਪਰ ਇੱਥੇ ਮਰਿਆਦਾ ਦੀ ਉਲੰਘਣਾ ਕਰਦਿਆਂ ਵਿਰੋਧੀ ਧਿਰ ਬੈਂਚਾਂ ’ਤੇ ਹੀ ਚੜ੍ਹਿਆ ਹੋਇਆ ਹੈ। ਸਾਨੂੰ ਇਸ ਸਦਨ ਵਿਚ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਲਈ ਭੇਜਿਆ ਜਾਂਦਾ ਹੈ। ਸਦਨ ਵਿਚ ਅਸਹਿਮਤ ਹੋਇਆ ਜਾ ਸਕਦਾ ਹੈ, ਬਹਿਸ ਕੀਤੀ ਜਾ ਸਕਦੀ ਹੈ, ਜਿਸ ਦਾ ਜਵਾਬ ਵੀ ਮਿਲਣਾ ਚਾਹੀਦਾ ਹੈ ਪਰ ਮਰਿਆਦਾ ਭੰਗ ਕਰਨਾ ਠੀਕ ਨਹੀਂ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸ਼ਰਮਨਾਕ ਮਾਮਲਾ, ਟਿਊਸ਼ਨ ਟੀਚਰ ਨੇ 6ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜਬਰ-ਜ਼ਿਨਾਹ

ਸਿੱਧੂ ਨੇ ਸਪੀਕਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਤਾਰ-ਤਾਰ ਹੋਣ ਵਾਲੀ ਸਦਨ ਦੀ ਮਰਿਆਦਾ ਨੂੰ ਭੰਗ ਹੋਣ ਤੋਂ ਰੋਕਿਆ ਜਾ ਸਕਦਾ ਸੀ, ਜੇਕਰ ਸਦਨ ਦੇ ਮੈਂਬਰ ਗੱਲ ਨਾਲ ਸਹਿਮਤ ਹੋਣ ਤਾਂ ਹਾਊਸ ਦੀ ਪ੍ਰੋਸੀਡਿੰਗਸ ਨੂੰ ਲਾਈਵ ਕਰ ਦਿੱਤਾ ਜਾਵੇ। ਅਸੀਂ ਕਿਉਂ ਲੁਕਦੇ ਹਾਂ। ਅਸੀਂ ਕਿਸ ਤੋਂ ਡਰਦੇ ਹਾਂ। ਅਸੀਂ ਜਨਤਾ ਪ੍ਰਤੀ ਜਵਾਬਦੇਹ ਹਾਂ। ਵਿਧਾਨ ਸਭਾ ਜਨਤਾ ਦੀ ਸਭ ਤੋਂ ਵੱਡੀ ਅਦਾਲਤ ਹੈ। ਇਸ ਨੂੰ ਪੂਰੀ ਤਰ੍ਹਾਂ ਜਨਤਕ ਕੀਤਾ ਜਾਣਾ ਚਾਹੀਦਾ ਹੈ। ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਵੀ ਸਿੱਧੂ ਦੀ ਗੱਲ ਦਾ ਸਮਰਥਨ ਕੀਤਾ। ਇਸ ’ਤੇ ਸਪੀਕਰ ਨੇ ਵੀ ਭਰੋਸਾ ਦਿਵਾਇਆ ਕਿ ਵਿਧਾਨ ਸਭਾ ਦੀ ਕਾਰਵਾਈ ਨੂੰ ਲਾਈਵ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਹਸਪਤਾਲਾਂ ਵੱਲੋਂ 'ਆਯੂਸ਼ਮਾਨ ਭਾਰਤ ਯੋਜਨਾ' ਹੇਠ ਕਰੋੜਾਂ ਦੀ ਘਪਲੇਬਾਜ਼ੀ ਦਾ ਪਰਦਾਫਾਸ਼
ਕੇਂਦਰ ਨੇ ਲੋਕਤੰਤਰ ਨੂੰ ਡੰਡਾਤੰਤਰ ਬਣਾ ਦਿੱਤਾ ਹੈ

ਸਿੱਧੂ ਵਿਧਾਇਕ ਸੁਖਪਾਲ ਸਿੰਘ ਖਹਿਰਾ ’ਤੇ ਈ. ਡੀ. ਦੀ ਛਾਪੇਮਾਰੀ ਨੂੰ ਲੈ ਕੇ ਖੂਬ ਭੜਕੇ। ਸਿਫ਼ਰਕਾਲ ਵਿਚ ਸਿੱਧੂ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਤੰਤਰ ਨੂੰ ਡੰਡਾਤੰਤਰ ਅਤੇ ਭੈਅਤੰਤਰ ਬਣਾ ਕੇ ਰੱਖ ਦਿੱਤਾ ਗਿਆ ਹੈ। ਇਹ ਸਰਕਾਰ ਨਹੀਂ ਹੈ, ਤਾਨਾਸ਼ਾਹੀ ਹੈ। ਇਸ ਦੌਰਾਨ ਵਿਧਾਇਕ ਕੰਵਰ ਸੰਧੂ, ਸੁਖਪਾਲ ਖਹਿਰਾ ਨੇ ਵੀ ਈ.ਡੀ. ਰੇਡ ਦਾ ਵਿਰੋਧ ਜਤਾਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News