'ਨਵਜੋਤ ਸਿੱਧੂ' ਨੇ ਬਿਜਲੀ ਸਮਝੌਤਿਆਂ ਬਾਰੇ ਕੀਤਾ ਟਵੀਟ, ਕੀਤੀ ਇਹ ਮੰਗ

Monday, Jul 05, 2021 - 03:55 PM (IST)

'ਨਵਜੋਤ ਸਿੱਧੂ' ਨੇ ਬਿਜਲੀ ਸਮਝੌਤਿਆਂ ਬਾਰੇ ਕੀਤਾ ਟਵੀਟ, ਕੀਤੀ ਇਹ ਮੰਗ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਸਮਝੌਤਿਆਂ 'ਤੇ ਟਵੀਟ ਕਰਕੇ ਕਾਂਗਰਸ ਦੇ ਨਾਲ-ਨਾਲ ਬਾਦਲਾਂ ਨੂੰ ਵੀ ਨਿਸ਼ਾਨੇ 'ਤੇ ਲਿਆ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਬਾਦਲਾਂ ਦੇ ਦਸਤਖ਼ਤ ਕੀਤੇ ਬਿਜਲੀ ਸਮਝੌਤੇ ਪੰਜਾਬ ਨੂੰ ਲੁੱਟ ਰਹੇ ਹਨ ਅਤੇ ਇਨ੍ਹਾਂ ਖ਼ਿਲਾਫ਼ ਕਾਨੂੰਨੀ ਵਿਕਲਪ ਸੀਮਤ ਹਨ ਕਿਉਂਕਿ ਇਨ੍ਹਾਂ ਸਮਝੌਤਿਆਂ ਨੂੰ ਮਾਣਯੋਗ ਅਦਾਲਤਾਂ ਵੱਲੋਂ ਸੁਰੱਖਿਆ ਮਿਲੀ ਹੋਈ ਹੈ।

ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਦੇ ਭੋਗ 'ਤੇ ਪਿਤਾ ਨੇ ਕੀਤਾ ਵੱਡਾ ਐਲਾਨ, ਮੀਡੀਆ ਅੱਗੇ ਰੱਖੀ ਇਹ ਗੱਲ (ਵੀਡੀਓ)

PunjabKesari

ਸਿੱਧੂ ਨੇ ਕਿਹਾ ਕਿ ਇਨ੍ਹਾਂ ਤੋਂ ਬਚਣ ਲਈ ਇਕੋ-ਇਕ ਰਾਹ ਪੰਜਾਬ ਵਿਧਾਨ ਸਭਾ ਵੱਲੋਂ ਨਵਾਂ ਕਾਨੂੰਨ ਬਣਾਉਣਾ ਹੀ ਹੈ, ਜੋ ਬਿਜਲੀ ਖ਼ਰੀਦ ਕੀਮਤਾਂ ਦੀ ਹੱਦ ਤੈਅ ਕਰੇ, ਪਿਛਲੀ ਸਥਿਤੀ ਵੀ ਬਹਾਲ ਕਰੇ ਅਤੇ ਇਨ੍ਹਾਂ ਲੋਕ ਵਿਰੋਧੀ ਸਮਝੌਤਿਆਂ ਨੂੰ ਰੱਦ ਕਰੇ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਹਲਕੇ ਮੀਂਹ ਮਗਰੋਂ 'ਬਿਜਲੀ' ਨੂੰ ਲੈ ਕੇ ਮਿਲੀ ਇਹ ਰਾਹਤ

PunjabKesari

ਨਵਜੋਤ ਸਿੱਧੂ ਨੇ ਦੂਜਾ ਟਵੀਟ ਕਰਦਿਆਂ ਕਿਹਾ ਕਿ ਵਿਧਾਨ ਸਭਾ 'ਚ ਬਿਜਲੀ ਖ਼ਰੀਦ ਸਮਝੌਤਿਆਂ 'ਤੇ ਸਫੈਦ ਪੱਤਰ (ਵਾਈਟ ਪੇਪਰ) ਲਿਆਂਦਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਭ੍ਰਿਸ਼ਟ ਸਮਝੌਤਿਆਂ ਨੂੰ ਕਲਮਬੱਧ ਵਾਲੇ ਬਾਦਲਾਂ 'ਤੇ ਹੋਰਾਂ ਨੂੰ ਲੋਕਾਂ ਦੀ ਕਚਹਿਰੀ 'ਚ ਜਵਾਬਦੇਹ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਬਿਜਲੀ ਕੱਟਾਂ' ਦੌਰਾਨ ਇੰਡਸਟਰੀ ਲਈ ਆਈ ਰਾਹਤ ਭਰੀ ਖ਼ਬਰ

ਉਨ੍ਹਾਂ ਕਿਹਾ ਕਿ ਮੈਂ ਇਸ ਦੀ ਮੰਗ ਸਾਲ 2017 ਤੋਂ ਕਰ ਰਿਹਾਂ ਹਾਂ ਪਰ ਇਸ ਮਹਿਕਮੇ 'ਚ ਅਫ਼ਸਰਸ਼ਾਹੀ ਦੇ ਦਬਦਬੇ ਨੇ ਲੋਕਾਂ ਦੇ ਚੁਣੇ ਮੰਤਰੀਆਂ ਨੂੰ ਖੁੱਡੇ ਲਾ ਰੱਖਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News