ਅਹਿਮ ਖ਼ਬਰ : ''ਨਵਜੋਤ ਸਿੱਧੂ'' ਨੇ ਅੱਜ ਚੰਡੀਗੜ੍ਹ ''ਚ ਸੱਦੀ ਵਿਧਾਇਕਾਂ ਦੀ ਵਿਸ਼ੇਸ਼ ਬੈਠਕ
Tuesday, Aug 10, 2021 - 09:03 AM (IST)

ਜੈਤੋ/ਚੰਡੀਗੜ੍ਹ (ਪਰਾਸ਼ਰ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 10 ਅਗਸਤ ਨੂੰ 11 ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਚ 4 ਕਾਰਜਕਾਰੀ ਪ੍ਰਧਾਨਾਂ ਨਾਲ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਇਕ ਵਿਸ਼ੇਸ਼ ਬੈਠਕ ਬੁਲਾਈ ਹੈ।
ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਜੈਤੋ ਨੇ ਦਿੱਤੀ। ਇਸ ਤੋਂ ਇਲਾਵਾ ਪਾਰਟੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਅਤੇ ਸੀਨੀਅਰ ਆਗੂ ਵੀ ਬੈਠਕ ਵਿਚ ਸ਼ਾਮਲ ਹੋ ਸਕਦੇ ਹਨ।
ਸੂਤਰਾਂ ਅਨੁਸਾਰ ਇਸ ਬੈਠਕ ਵਿਚ ਕਾਂਗਰਸ ਪਾਰਟੀਆਂ ਦੀਆਂ ਗਤੀਵਿਧੀਆਂ ਮਜਬੂਰੀ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ