ਵੱਡੀ ਖ਼ਬਰ : ਹੁਣ ''ਨਵਜੋਤ ਸਿੱਧੂ'' ਨੇ 2 ਮੀਡੀਆ ਸਲਾਹਕਾਰ ਕੀਤੇ ਨਿਯੁਕਤ

Wednesday, Aug 18, 2021 - 03:10 PM (IST)

ਵੱਡੀ ਖ਼ਬਰ : ਹੁਣ ''ਨਵਜੋਤ ਸਿੱਧੂ'' ਨੇ 2 ਮੀਡੀਆ ਸਲਾਹਕਾਰ ਕੀਤੇ ਨਿਯੁਕਤ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ। ਹੁਣ ਨਵਜੋਤ ਸਿੱਧੂ ਵੱਲੋਂ 2 ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਨਵਜੋਤ ਸਿੱਧੂ ਨੇ ਜਗਤਾਰ ਸਿੱਧੂ ਅਤੇ ਸੁਰਿੰਦਰ ਡੱਲਾ ਨੂੰ ਮੀਡੀਆ ਸਲਾਹਕਾਰ ਵੱਜੋਂ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : ਅਧਿਆਪਕਾ ਨੇ ਘਰ ਦੀ ਛੱਤ 'ਤੇ ਖ਼ੁਦ ਨੂੰ ਲਾਈ ਅੱਗ, ਖ਼ੁਦਕੁਸ਼ੀ ਨੋਟ 'ਚ ਦੱਸਿਆ ਕਾਰਨ

PunjabKesari

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਾਲ ਹੀ 'ਚ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ, ਜਿਨ੍ਹਾਂ ਨੇ ਬੀਤੇ ਦਿਨ ਹੀ ਪੰਜਾਬ ਕਾਂਗਰਸ ਭਵਨ ਵਿਖੇ ਹੋਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲਿਆ ਸੀ।

ਇਹ ਵੀ ਪੜ੍ਹੋ : ਮੋਹਾਲੀ : ਫ਼ੌਜੀ ਬਣਨ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ, ਇਸ ਮਹੀਨੇ ਹੋਵੇਗੀ ਭਰਤੀ ਰੈਲੀ

ਇਸ ਤੋਂ ਪਹਿਲਾਂ ਉਨ੍ਹਾਂ ਨੇ 4 ਸਲਾਹਕਾਰ ਨਿਯੁਕਤ ਕੀਤੇ ਸਨ, ਜਿਨ੍ਹਾਂ 'ਚ  ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖ਼ਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਮੈਡੀਕਲ ਛੁੱਟੀ ਲੈਣ ਸਬੰਧੀ ਜਾਰੀ ਹੋਏ ਨਵੇਂ ਹੁਕਮ

ਹਾਲਾਂਕਿ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਵੱਲੋਂ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਗਿਆ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ 'ਤੇ ਕੰਮ ਨਹੀਂ ਕਰਨਾ ਚਾਹੁੰਦੇ। ਹੁਣ ਨਵਜੋਤ ਸਿੱਧੂ ਵੱਲੋਂ ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News