ਦਿੱਲੀ ਤੋਂ ਖ਼ਾਲੀ ਹੱਥ ਵਾਪਸ ਪਰਤੇ ''ਨਵਜੋਤ ਸਿੱਧੂ'', ਨਹੀਂ ਹੋਈ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ

Thursday, Sep 02, 2021 - 12:55 PM (IST)

ਦਿੱਲੀ ਤੋਂ ਖ਼ਾਲੀ ਹੱਥ ਵਾਪਸ ਪਰਤੇ ''ਨਵਜੋਤ ਸਿੱਧੂ'', ਨਹੀਂ ਹੋਈ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਤੋਂ ਖ਼ਾਲੀ ਹੱਥ ਵਾਪਸ ਪਰਤਣਾ ਪਿਆ ਹੈ ਕਿਉਂਕਿ ਉਨ੍ਹਾਂ ਦੀ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਨਹੀਂ ਹੋ ਸਕੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਦਿੱਲੀ ਤੋਂ ਵਾਪਸ ਮੁੜ ਆਏ। ਦਰਅਸਲ ਬੀਤੇ ਦਿਨ ਨਵਜੋਤ ਸਿੱਧੂ ਅਚਾਨਕ ਦਿੱਲੀ ਚਲੇ ਗਏ ਸਨ। ਚਰਚਾ ਸੀ ਕਿ ਨਵਜੋਤ ਸਿੱਧੂ ਦਿੱਲੀ 'ਚ ਹਾਈਕਮਾਨ ਨਾਲ ਮੁਲਾਕਾਤ ਕਰ ਸਕਦੇ ਹਨ।

ਇਹ ਵੀ ਪੜ੍ਹੋ : ਬਿਜਲੀ ਦਾ ਆਨਲਾਈਨ ਬਿੱਲ ਭਰਨ ਵਾਲੇ ਜ਼ਰਾ ਬਚ ਕੇ!, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਅਜਿਹਾ

ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੱਧੂ 18 ਸੂਤਰੀ ਏਜੰਡੇ 'ਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਇਕ ਵਿਸਤ੍ਰਿਤ ਰਿਪੋਰਟ ਹਾਈਕਮਾਨ ਨੂੰ ਸੌਂਪ ਸਕਦੇ ਹਨ ਪਰ ਅਜਿਹਾ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ : ਭਾਰਤੀ ਸਰਹੱਦ ਪਾਰ ਕਰਦਾ ਪਾਕਿਸਤਾਨੀ ਘੁਸਪੈਠੀਆ ਕਾਬੂ, ਲੱਗੀ ਗੋਲੀ

ਇਹ ਵੀ ਦੱਸ ਦੇਈਏ ਕਿ ਨਵਜੋਤ ਸਿੱਧੂ ਉਸ ਸਮੇਂ ਦਿੱਲੀ ਚਲੇ ਗਏ, ਜਦੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਦੌਰੇ 'ਤੇ ਸਨ ਅਤੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News