ਪੰਜਾਬ ਭਵਨ ਪੁੱਜੇ ''ਨਵਜੋਤ ਸਿੱਧੂ'', ਮੁੱਖ ਮੰਤਰੀ ਚੰਨੀ ਨਾਲ ਕਰਨਗੇ ਮੁਲਾਕਾਤ

Thursday, Sep 30, 2021 - 03:47 PM (IST)

ਪੰਜਾਬ ਭਵਨ ਪੁੱਜੇ ''ਨਵਜੋਤ ਸਿੱਧੂ'', ਮੁੱਖ ਮੰਤਰੀ ਚੰਨੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਲਈ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਪਹੁੰਚ ਚੁੱਕੇ ਹਨ। ਥੋੜ੍ਹੀ ਹੀ ਦੇਰ 'ਚ ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਸੀ ਉਨ੍ਹਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਲਈ ਸੱਦਿਆ ਹੈ ਅਤੇ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ’ਚ ਮੁੱਖ ਮੰਤਰੀ ਨਾਲ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' ਦੀ ਮੌਜੂਦਾ ਹਾਲਤ 'ਤੇ ਵਾਇਰਲ ਹੋ ਰਹੇ 'ਮੀਮਜ਼', ਇੰਝ ਵੀ ਸੋਚਦੀ ਹੈ ਪਬਲਿਕ (ਤਸਵੀਰਾਂ)

ਉਨ੍ਹਾਂ ਕਿਹਾ ਸੀ ਕਿ ਮੈਂ ਕਿਸੇ ਵੀ ਵਿਚਾਰ-ਵਟਾਂਦਰੇ ਲਈ ਤਿਆਰ ਹਾਂ ਅਤੇ ਆਪਣੀ ਗੱਲ ਚੰਡੀਗੜ੍ਹ ’ਚ ਰੱਖਾਂਗਾ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਮੁੜ ਕਾਂਗਰਸ ’ਚ ਭੂਚਾਲ ਲਿਆ ਦਿੱਤਾ ਹੈ।

ਇਹ ਵੀ ਪੜ੍ਹੋ : ਡੁੱਬਣ ਦੀ ਕਗਾਰ ’ਤੇ 'ਪੰਜਾਬ ਕਾਂਗਰਸ' ਦੀ ਬੇੜੀ, ਨਹੀਂ ਮਿਲ ਰਿਹਾ ਕੋਈ ਖੇਵਣਹਾਰ

ਸਿੱਧੂ ਨੇ ਆਪਣਾ ਅਸਤੀਫ਼ਾ ਸਿੱਧਾ ਸੋਨੀਆ ਗਾਂਧੀ ਨੂੰ ਭੇਜਿਆ ਹੈ, ਜਿਸ ਨੂੰ ਹਾਈਕਮਾਨ ਵੱਲੋਂ ਨਾ ਮਨਜ਼ੂਰ ਕੀਤਾ ਗਿਆ ਹੈ। ਉਸੇ ਦਿਨ ਤੋਂ ਹੀ ਕੈਬਨਿਟ ਮੰਤਰੀਆਂ ਸਮੇਤ ਕਈ ਸੀਨੀਅਰ ਆਗੂਆਂ ਵੱਲੋਂ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। 
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, 'ਹੁਣ ਕਾਂਗਰਸ 'ਚ ਨਹੀਂ ਰਹਾਂਗਾ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News