ਰਾਜ ਭਵਨ ਬਾਹਰ ਧਰਨਾ ਲਾਉਣ ਬਹਾਨੇ ਸਿੱਧੂ ਨੇ ਸਾਫ਼ ਕੀਤੀ ਕੈਪਟਨ ਖੇਮੇ 'ਚ ਸੰਨ੍ਹ ਲਾਉਣ ਦੀ ਤਸਵੀਰ
Monday, Oct 04, 2021 - 04:26 PM (IST)
ਲੁਧਿਆਣਾ (ਹਿਤੇਸ਼) : ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਵਿੱਚ ਰਾਜ ਭਵਨ ਦੇ ਬਾਹਰ ਧਰਨਾ ਦੇਣ ਦੇ ਬਹਾਨੇ ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਵਿੱਚ ਸੰਨ੍ਹ ਲਾਉਣ ਦੀ ਤਸਵੀਰ ਸਾਫ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇੱਥੇ ਇਹ ਦੱਸਣਯੋਗ ਹੋਵੇਗਾ ਕਿ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਵੱਲੋਂ ਕਾਂਗਰਸ ਹਾਈਕਮਾਨ ਤੋਂ ਇਲਾਵਾ ਨਵਜੋਤ ਸਿੱਧੂ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ : ਪੰਜਾਬ ਦੇ ਵਫ਼ਦ ਨੂੰ ਯੂ. ਪੀ. 'ਚ ਨਹੀਂ ਮਿਲੀ ਐਂਟਰੀ, ਸਰਕਾਰ ਨੇ ਲਾਈ ਪਾਬੰਦੀ
ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਵਿਰੋਧ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਚੋਣਾਂ ਵਿੱਚ ਹਰਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਐਲਾਨ ਕਰ ਚੁੱਕੇ ਹਨ। ਇਸ ਦੌਰਾਨ ਕੈਪਟਨ ਵੱਲੋਂ ਨੂੰ ਕਾਂਗਰਸ ਪਾਰਟੀ ਛੱਡ ਕੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਗਏ ਹਨ। ਇਸ ਦੌਰਾਨ ਕੁੱਝ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਨਾਲ ਜਾਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ
ਹਾਲਾਂਕਿ ਸਿੱਧੂ ਨੇ ਹੁਣ ਤੱਕ ਕੈਪਟਨ ਦੇ ਕਿਸੇ ਵੀ ਬਿਆਨ 'ਤੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ ਪਰ ਸੋਮਵਾਰ ਨੂੰ ਰਾਜ ਭਵਨ ਦੇ ਬਾਹਰ ਧਰਨੇ ਦੌਰਾਨ ਸਿੱਧੂ ਨੇ ਕੈਪਟਨ ਵੱਲੋਂ ਕਾਂਗਰਸ ਵਿੱਚ ਸੇਂਧ ਲਾਉਣ ਦੀਆਂ ਸੰਭਾਵਨਾਵਾਂ ਨੂੰ ਧੁੰਦਲਾ ਕਰ ਦਿੱਤਾ ਗਿਆ। ਇਸ ਤਹਿਤ ਕੈਪਟਨ ਦੇ ਕਰੀਬੀ ਰਹੇ ਵਿਧਾਇਕ ਖੁੱਲ੍ਹੇਆਮ ਸਿੱਧੂ ਦੇ ਨਾਲ ਖੜ੍ਹੇ ਦਿਖਾਈ ਦਿੱਤੇ।
ਇਨ੍ਹਾਂ ਵਿੱਚ ਮੁੱਖ ਤੌਰ 'ਤੇ ਫਤਿਹ ਜੰਗ ਬਾਜਵਾ, ਹਰਦਿਆਲ ਕੰਬੋਜ, ਲਾਲ ਸਿੰਘ ਦੇ ਪੁੱਤਰ, ਸੁਖਪਾਲ ਖਹਿਰਾ, ਪਿਰਮਲ ਸਿੰਘ, ਗੁਰਪ੍ਰੀਤ ਜੀ. ਪੀ. ਦੇ ਨਾਂ ਸ਼ਾਮਲ ਹਨ। ਹਾਲਾਂਕਿ ਮਦਨ ਲਾਲ ਜਲਾਲਪੁਰ ਪਹਿਲਾਂ ਹੀ ਸਿੱਧੂ ਦੇ ਖੇਮੇ ਵਿੱਚ ਸ਼ਾਮਲ ਹੋ ਚੁੱਕੇ ਸਨ ਪਰ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਕਾਂਗੜ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕਰਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਬਗਾਵਤ ਵਿੱਚ ਕੈਪਟਨ ਦਾ ਸਾਥ ਨਹੀਂ ਦੇਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ