ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ, ਮਨਜ਼ੂਰ ਕੀਤਾ ਜਾ ਸਕਦੈ ''ਨਵਜੋਤ ਸਿੱਧੂ'' ਦਾ ਅਸਤੀਫ਼ਾ

Tuesday, Oct 12, 2021 - 10:10 AM (IST)

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ, ਮਨਜ਼ੂਰ ਕੀਤਾ ਜਾ ਸਕਦੈ ''ਨਵਜੋਤ ਸਿੱਧੂ'' ਦਾ ਅਸਤੀਫ਼ਾ

ਚੰਡੀਗੜ੍ਹ : ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕੀਤਾ ਜਾ ਸਕਦਾ ਹੈ। ਨਵਜੋਤ ਸਿੱਧੂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਆਪਣੇ ਸਹਿਯੋਗੀਆਂ ਨਾਲ ਮਤਭੇਦ ਲਗਾਤਾਰ ਬਰਕਰਾਰ ਹੈ, ਜਿਸ ਕਾਰਨ ਨਵਜੋਤ ਸਿੱਧੂ ਦੀ ਥਾਂ 'ਤੇ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਲਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਬਲੈਕ ਆਊਟ ਦਾ ਖ਼ਤਰਾ, CM ਚੰਨੀ ਬੋਲੇ-ਨਹੀਂ ਹੋਣ ਦੇਵਾਂਗੇ ਬੱਤੀ ਗੁੱਲ

ਪਿਛਲੇ ਦਿਨੀਂ ਨਵਜੋਤ ਸਿੱਧੂ ਵੱਲੋਂ ਆਪਣੀ ਹੀ ਪਾਰਟੀ 'ਤੇ ਬੇਅਦਬੀ ਮਾਮਿਲਆਂ 'ਚ ਢਿੱਲ ਵਰਤਣ ਦੇ ਵੀ ਦੋਸ਼ ਲਾਏ ਗਏ ਸਨ, ਜਿਸ ਤੋਂ ਹਾਈਕਮਾਨ ਖ਼ੁਸ਼ ਦਿਖਾਈ ਨਹੀਂ ਦੇ ਰਹੀ। ਇਹ ਵੀ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦੇ ਵਿਆਹ 'ਚ ਵੀ ਸ਼ਾਮਲ ਨਹੀਂ ਹੋਏ ਸਨ।

ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ ਤੱਕ 'ਪੰਜਾਬ ਰਾਜ ਬੱਸ ਸੇਵਾ' ਮੁੜ ਚਲਾਉਣ ਲਈ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਲਿਖੀ ਚਿੱਠੀ

ਹਾਲਾਂਕਿ ਉਨ੍ਹਾਂ ਵੱਲੋਂ ਟਵੀਟ ਕਰਕੇ ਇਹ ਗੱਲ ਕਹੀ ਗਈ ਸੀ ਕਿ ਉਹ ਕਾਂਗਰਸ ਲਈ ਕੰਮ ਕਰਦੇ ਰਹਿਣਗੇ। ਹੁਣ ਦੇਖਣਾ ਇਹ ਹੋਵੇਗਾ ਕਿ ਜੇਕਰ ਕਾਂਗਰਸ ਹਾਈਕਮਾਨ ਨਵਜੋਤ ਸਿੱਧੂ ਦਾ ਅਸਤੀਫ਼ਾ ਸਵੀਕਾਰ ਕਰ ਲੈਂਦੀ ਹੈ ਤਾਂ ਫਿਰ ਨਵਜੋਤ ਸਿੱਧੂ ਦੀ ਅਗਲੀ ਰਣਨੀਤੀ ਕੀ ਹੋਵੇਗੀ। 
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਬਲੈਕ ਆਊਟ ਦਾ ਖ਼ਤਰਾ, CM ਚੰਨੀ ਬੋਲੇ-ਨਹੀਂ ਹੋਣ ਦੇਵਾਂਗੇ ਬੱਤੀ ਗੁੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News