ਧਰਨੇ ''ਤੇ ਬੈਠੇ ਮੁਲਾਜ਼ਮਾਂ ਨੂੰ ਤੜਕਸਾਰ ਮਿਲਣ ਪੁੱਜੇ ਨਵਜੋਤ ਸਿੱਧੂ, ਖ਼ਤਮ ਕਰਵਾਈ ਭੁੱਖ-ਹੜਤਾਲ

Tuesday, Nov 16, 2021 - 11:07 AM (IST)

ਧਰਨੇ ''ਤੇ ਬੈਠੇ ਮੁਲਾਜ਼ਮਾਂ ਨੂੰ ਤੜਕਸਾਰ ਮਿਲਣ ਪੁੱਜੇ ਨਵਜੋਤ ਸਿੱਧੂ, ਖ਼ਤਮ ਕਰਵਾਈ ਭੁੱਖ-ਹੜਤਾਲ

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਮੁਲਾਜ਼ਮਾਂ ਨੂੰ ਮੰਗਲਵਾਰ ਤੜਕੇ ਸਵੇਰੇ ਮਿਲਣ ਪੁੱਜੇ। ਇਸ ਮੌਕੇ ਨਵਜੋਤ ਸਿੱਧੂ ਨੇ ਧਰਨੇ 'ਤੇ ਬੈਠੇ ਮੁਲਾਜ਼ਮਾਂ ਦੀ ਭੁੱਖ-ਹੜਤਾਲ ਖ਼ਤਮ ਕਰਵਾਈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 2 ਮੁੰਡਿਆਂ ਦੀ ਦੋਸਤੀ ਨੇ ਧਾਰਿਆ ਖ਼ੌਫ਼ਨਾਕ ਰੂਪ, ਇਕ ਨੇ ਦੂਜੇ ਨੂੰ ਚਾਕੂਆਂ ਨਾਲ ਵਿੰਨ੍ਹਿਆ (ਤਸਵੀਰਾਂ)

PunjabKesari

ਉਨ੍ਹਾਂ ਨੇ ਮੁਲਾਜ਼ਮਾਂ ਨੂੰ ਭਰੋਸਾ ਦੁਆਇਆ ਕਿ ਉਹ ਉਨ੍ਹਾਂ ਦੀ ਮੰਗਾਂ ਸਰਕਾਰ ਕੋਲ ਪਹੁੰਚਾਉਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਇਸ ਵਾਰ ਪੰਜਾਬ ਦੇ ਹੱਕਾਂ 'ਤੇ ਸਹੀ ਪਹਿਰਾ ਨਾ ਦਿੱਤਾ ਗਿਆ ਤਾਂ ਫਿਰ ਪੰਜਾਬ ਰਹਿਣ ਦੇ ਲਾਇਕ ਨਹੀਂ ਰਹਿਣਾ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੇ ਹੱਕਾਂ ਲਈ ਉਹ ਮੁਲਾਜ਼ਮਾਂ ਨੇ ਨਾਲ ਖੜ੍ਹੇ ਹਨ।

ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਪੰਜਾਬੀਆਂ ਨੂੰ ਨੌਕਰੀਆਂ 'ਚ ਰਾਖਵੇਂਕਰਨ ਬਾਰੇ ਹੋਵੇਗੀ ਚਰਚਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News