ਨਵਜੋਤ ਸਿੱਧੂ ਨੇ ਕੀਤਾ ਟਵੀਟ, ''ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ''ਤੇ ਚੱਲਣਾ ਚਾਹੀਦੈ''
Thursday, Nov 18, 2021 - 03:18 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿੱਖ ਧਰਮ ਦੀਆਂ ਕੇਂਦਰਿਤ ਸ਼ਕਤੀਆਂ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਇਹ ਉਹ ਪ੍ਰਕਾਸ਼ ਘਰ ਹੈ, ਜੋ ਸਾਨੂੰ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਜਾਣ ਲਈ ਮਾਰਗ ਦਰਸ਼ਨ ਕਰਦਾ ਹੈ ਅਤੇ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ : 18 ਸਾਲਾ ਕੁੜੀ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ, ਭੂਆ ਨੇ ਪੁਲਸ ਬੁਲਾ ਕੇ ਰੁਕਵਾਇਆ ਅੰਤਿਮ ਸੰਸਕਾਰ
ਦੱਸਣਯੋਗ ਹੈ ਕਿ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਕੈਬਨਿਟ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨਾਂ ਲਈ ਪੁੱਜੇ ਹੋਏ ਹਨ, ਉੱਥੇ ਹੀ ਵਿਦੇਸ਼ ਮੰਤਰਾਲੇ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕੈਬਨਿਟ ਨਾਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : ਅਦਾਲਤ 'ਚ ਪੇਸ਼ੀ ਤੋਂ ਪਹਿਲਾਂ 'ਸੁਖਪਾਲ ਖਹਿਰਾ' ਦਾ ਵੱਡਾ ਬਿਆਨ, ਆਖ ਦਿੱਤੀ ਇਹ ਗੱਲ
ਨਵਜੋਤ ਸਿੱਧੂ ਨੂੰ ਵਿਦੇਸ਼ ਮੰਤਰਾਲੇ ਵੱਲੋਂ 20 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ