ਕਾਲੇ ਕਾਨੂੰਨ ਰੱਦ ਕਰਨ ਬਾਰੇ ਨਵਜੋਤ ਸਿੱਧੂ ਦਾ ਟਵੀਟ, ''ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਦੀ ਇਤਿਹਾਸਕ ਜਿੱਤ''
Friday, Nov 19, 2021 - 10:43 AM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਦਾ ਸੁਆਗਤ ਕੀਤਾ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਦਿਸ਼ਾ 'ਚ ਚੁੱਕਿਆ ਗਿਆ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਦੀ ਇਤਿਹਾਸਕ ਜਿੱਤ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਕੁਰਬਾਨੀ ਦਾ ਮੁੱਲ ਪਿਆ ਹੈ।
ਨਵਜੋਤ ਸਿੱਧੂ ਨੇ ਇਹ ਵੀ ਕਿਹਾ ਕਿ ਇਕ ਸਹੀ ਰੋਡਮੈਪ ਵੱਲੋਂ ਪੰਜਾਬ 'ਚ ਖੇਤੀ ਨੂੰ ਮੁੜ ਸੁਰਜੀਤ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੋਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਗੁਰਪੁਰਬ ਦੇ ਮੌਕੇ 'ਤੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸੰਸਦ ਦੇ ਆਗਾਮੀ ਸੈਸ਼ਨ 'ਚ ਬਿੱਲ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਦੇ ਚੋਣਾਂ ਲੜਨ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਨਵਜੋਤ ਸਿੱਧੂ 'ਤੇ ਕੱਸਿਆ ਤੰਜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ