ਮਜੀਠੀਆ ''ਤੇ FIR ਮਗਰੋਂ ''ਨਵਜੋਤ ਸਿੱਧੂ'' ਲਾਈਵ, ਜਾਣੋ ਕੀ ਕਿਹਾ
Tuesday, Dec 21, 2021 - 03:05 PM (IST)
ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕੇਸ ਦੇ ਮਾਮਲੇ ਬਾਰੇ ਬੋਲਦਿਆਂ ਕਿਹਾ ਹੈ ਕਿ ਇਸ ਮਾਮਲੇ 'ਤੇ ਕਾਨੂੰਨ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੋਣਾਂ ਨਜ਼ਦੀਕ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲੋਂ ਰੋਡਮੈਪ ਚਾਹੀਦਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਚੋਣਾਂ ਨੂੰ ਅੱਗੇ ਦੇਖਣ ਦੀ ਲੋੜ ਹੈ ਕਿ 5 ਸਾਲ ਤੱਕ ਸਰਕਾਰ ਕਿਵੇਂ ਚੱਲੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ FIR ਦਰਜ
ਉਨ੍ਹਾਂ ਕਿਹਾ ਕਿ ਉਹ ਪੰਜਾਬ ਮਾਡਲ ਰਾਹੀਂ ਪੰਜਾਬ ਦੀ ਕਿਸਮਤ 'ਤੇ ਲੱਗੇ ਤਾਲੇ ਨੂੰ ਖੋਲ੍ਹਣਾ ਚਾਹੁੰਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤੰਜ ਕੱਸਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਸਿਰਫ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇਣ ਤੋਂ ਸਿਵਾਏ ਹੋਰ ਕੁੱਝ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਉਹ ਕੇਜਰੀਵਾਲ ਹੀ ਸੀ, ਜਿਸ ਨੇ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 23 ਤਾਰੀਖ਼ ਤੋਂ ਬਾਅਦ ਕਦੇ ਵੀ ਹੋ ਸਕਦੈ 'ਬਲੈਕ ਆਊਟ', ਜਾਣੋ ਕੀ ਹੈ ਕਾਰਨ
ਇਸ ਦੇ ਨਾਲ ਹੀ ਐੱਸ. ਵਾਈ. ਐੱਲ. ਅਤੇ ਪੰਜਾਬ ਦੀ ਪਰਾਲੀ ਨੂੰ ਲੈ ਕੇ ਕੇਜਰੀਵਾਲ ਦੀ ਜੋ ਸੋਚ ਹੈ, ਉਹ ਸਭ ਨੂੰ ਪਤਾ ਹੈ। ਬੇਅਦਬੀ ਦੇ ਮਾਮਲਿਆਂ 'ਤੇ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਧਰਮ ਦੀ ਗੱਲ ਹੈ ਅਤੇ ਇਸ ਦੇ ਲਈ ਸਜ਼ਾ ਵੀ ਵੱਡੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਜਨਤਾ ਦਾ ਵਿਸ਼ਵਾਸ਼ ਉੱਠ ਚੁੱਕਾ ਹੈ, ਇਸ ਲਈ ਜਨਤਾ ਫ਼ੈਸਲੇ ਆਪਣੇ ਹੱਥਾਂ 'ਚ ਲੈ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ