ਨਵਜੋਤ ਸਿੱਧੂ ਨੇ ਰੰਧਾਵਾ ਤੇ ਆਸ਼ੂ ਖ਼ਿਲਾਫ਼ ਖੋਲ੍ਹਿਆ ਮੋਰਚਾ, ਕੈਪਟਨ ਨੂੰ ਵੀ ਲਿਆ ਨਿਸ਼ਾਨੇ ''ਤੇ
Wednesday, Jan 05, 2022 - 11:57 AM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਨਿਸ਼ਾਨਾ ਵਿੰਨ੍ਹਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਤਾਂ ਉਸ ਸਮੇਂ ਵੀ ਲੜਦੇ ਰਹੇ ਸਨ, ਜਦੋਂ ਰੰਧਾਵਾ ਅਤੇ ਆਸ਼ੂ ਦੋਵੇਂ ਹੀ ਕੈਪਟਨ ਦੇ ਨਾਲ ਸਨ।
ਉਨ੍ਹਾਂ ਕਿਹਾ ਕਿ ਮੈਂ ਹੁਣ ਵੀ ਲੜ ਰਿਹਾ ਹਾਂ। ਉਨ੍ਹਾਂ ਨੇ ਇਸ ਮੌਕੇ ਆਪਣੀ ਹੀ ਚੰਨੀ ਸਰਕਾਰ ਨੂੰ ਵੀ ਘੇਰਿਆ ਅਤੇ ਕਿਹਾ ਕਿ ਸੂਬੇ 'ਚ ਬੇਅਦਬੀ ਦੇ ਮਾਮਲਿਆਂ 'ਤੇ ਉਹ ਅੱਜ ਵੀ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਤਾਂ ਦਰਜ ਕਰ ਲਈ ਗਈ ਹੈ ਪਰ ਅਜੇ ਤੱਕ ਐੱਸ. ਟੀ. ਐੱਫ. ਦੀ ਰਿਪੋਰਟ ਨਹੀਂ ਖੋਲ੍ਹੀ ਗਈ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਉਨ੍ਹਾਂ ਨੇ ਕਿਹਾ ਕਿ ਐੱਫ. ਆਈ. ਆਰ. ਤਾਂ ਬੇਅਦਬੀ ਦੇ ਮਾਮਲੇ 'ਤੇ ਵੀ ਹੋਈ ਸੀ ਪਰ ਇੰਨੇ ਸਾਲ ਬੀਤੇ ਜਾਣ ਦੇ ਬਾਅਦ ਵੀ ਕੁੱਝ ਨਹੀਂ ਬਣ ਸਕਿਆ। ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਇਹ ਰਿਪੋਰਟ ਖੁੱਲ੍ਹ ਜਾਂਦੀ ਤਾਂ ਸਭ ਦੇ ਸਾਹਮਣੇ ਆ ਜਾਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮੁੱਦੇ ਨੂੰ ਲੈ ਕੇ ਕੀ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਭਾਜਪਾ ਨਾਲ ਹੱਥ ਮਿਲਾ ਲਿਆ ਹੈ।
ਇਹ ਵੀ ਪੜ੍ਹੋ : ਸੁਖਦੇਵ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, PM ਮੋਦੀ ਦੀ ਰੈਲੀ 'ਚ ਹੋਣਾ ਸੀ ਸ਼ਾਮਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ