ਇਸ ਵਾਰ ਕਿਸਾਨਾਂ ਦੀ ਜ਼ਿੰਦਗੀ ਬਦਲਣ ਲਈ ਚੋਣ ਲੜੇਗੀ ਕਾਂਗਰਸ : ਨਵਜੋਤ ਸਿੱਧੂ
Wednesday, Jan 19, 2022 - 02:15 PM (IST)
ਚੰਡੀਗੜ੍ਹ : ਕਾਂਗਰਸ ਦੇ ਦਿੱਗਜ਼ ਆਗੂਆਂ ਵੱਲੋਂ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਦੇ ਹੱਕ ਲਈ ਗੱਲ ਕੀਤੀ ਗਈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਦੱਸਿਆ ਗਿਆ। ਇਸ ਦੇ ਬਹਾਨੇ ਕਾਂਗਰਸੀ ਆਗੂਆਂ ਵੱਲੋਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਰਣਦੀਪ ਸੂਰਜੇਵਾਲਾ ਅਤੇ ਹਰੀਸ਼ ਚੌਧਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਮਿਆਦ 24 ਤਾਰੀਖ਼ ਤੱਕ ਵਧੀ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਫਿਰੋਜ਼ਪੁਰ 'ਚ 70 ਹਜ਼ਾਰ ਦੀ ਥਾਂ ਸਿਰਫ 700 ਲੋਕ ਪਹੁੰਚੇ ਸਨ, ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਲੋਕ ਭਾਜਪਾ ਨੂੰ ਪਸੰਦ ਨਹੀਂ ਕਰਦੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ 57 ਫ਼ੀਸਦੀ ਕਿਸਾਨਾਂ ਨੂੰ ਐੱਮ. ਐੱਸ. ਪੀ. ਨਹੀਂ ਮਿਲਦੀ।
ਇਹ ਵੀ ਪੜ੍ਹੋ : ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਨਵਜੋਤ ਸਿੱਧੂ ਨੇ ਕਿਹਾ ਕਿ ਇਸ ਵਾਰ ਕਾਂਗਰਸ ਕਿਸਾਨਾਂ ਦੀ ਜ਼ਿੰਦਗੀ ਬਦਲਣ ਲਈ ਚੋਣਾਂ ਲੜੇਗੀ ਤਾਂ ਕਿ ਸੱਤਾ ਹਾਸਲ ਕਰਨ ਲਈ। ਨਵਜੋਤ ਸਿੱਧੂ ਨੇ ਕਿਹਾ ਦਾਲ, ਮੱਕੀ ਤੇ ਪੰਜਾਬ ਸਰਕਾਰ ਵੱਲੋਂ ਲੀਗਲ ਐੱਮ. ਐੱਸ. ਪੀ. ਦਿੱਤੀ ਦੇਵੇਗੀ। ਨਵਜੋਤ ਸਿੱਧੂ ਨੇ ਕਿਹਾ ਕਿ 2 ਫ਼ਸਲਾਂ 'ਤੇ ਖੇਤੀ ਕਰਨਾ ਕਿਸਾਨਾਂ ਦੀ ਮਜਬੂਰੀ ਹੈ। ਇਸ ਲਈ ਸਰਕਾਰ ਬਣਨ 'ਤੇ ਲੀਗਲ ਐੱਮ. ਐੱਸ. ਪੀ. ਕਿਸਾਨਾਂ ਨੂੰ ਦਿੱਤੀ ਜਾਵੇਗੀ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਤਕਰੀਬਨ 72 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ। ਇਸ ਮੌਕੇ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਕਿਸਾਨਾਂ ਨੂੰ ਸਿਰਫ ਦਰਦ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਾ ਡੀ. ਐੱਨ. ਏ. ਕਿਸਾਨ ਮਜ਼ਦੂਰ ਵਿਰੋਧੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ