ਚੰਡੀਗੜ੍ਹ ''ਚ ਨਵਜੋਤ ਸਿੱਧੂ ਦੀ ਪ੍ਰੈੱਸ ਕਾਨਫਰੰਸ, ਪੰਜਾਬ ਤੇ ਇੰਡਸਟਰੀ ਲਈ ਕੀਤੇ ਵੱਡੇ ਐਲਾਨ

01/22/2022 2:24:06 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਅਤੇ ਇੰਡਸਟਰੀ ਲਈ ਵੱਡੇ ਐਲਾਨ ਕੀਤੇ। ਨਵਜੋਤ ਸਿੱਧੂ ਨੇ ਕਿਹਾ ਕਿ ਮੋਹਾਲੀ ਪੰਜਾਬ ਦਾ ਭਵਿੱਖ ਹੈ ਅਤੇ ਇਸ ਨੂੰ ਪੰਜਾਬ ਦਾ ਆਈ. ਟੀ. ਹੱਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਵੀ ਨੰਬਰ ਵਨ ਬਣਾਇਆ ਜਾਵੇਗਾ ਅਤੇ ਇੱਥੇ ਬੈਟਰੀ ਇੰਡਸਟਰੀ ਸਥਾਪਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਅੱਤਵਾਦੀ ਵਾਰਦਾਤ ਦੀ ਸਾਜ਼ਿਸ਼ ਨਾਕਾਮ, ਗਣਤੰਤਰ ਦਿਹਾੜੇ ਮੌਕੇ ਸੀ ਹਮਲੇ ਦੀ ਤਿਆਰੀ

ਨਵਜੋਤ ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਅਤੇ ਜਲੰਧਰ 'ਚ ਮੈਡੀਕਲ ਟੂਰਿਜ਼ਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਚੋਣਾਂ ਅਸੀਂ ਅਗਲੀ ਪੀੜ੍ਹੀ ਲਈ ਲੜ ਰਹੇ ਹਾਂ। ਨਵਜੋਤ ਸਿੱਧੂ ਨੇ ਕਿਹਾ ਕਿ ਮੋਹਾਲੀ ਨੂੰ ਭਾਰਤ ਦੀ ਸਿਲੀਕਾਨ ਵੈਲੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਡਿਜੀਟਲ ਪੋਰਟਲ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਕਿਸੇ ਵਿਅਕਤੀ ਨੂੰ ਆਪਣਾ ਜ਼ਿਲ੍ਹਾ ਛੱਡ ਕੇ ਵਾਰ-ਵਾਰ ਚੰਡੀਗੜ੍ਹ ਨਾ ਆਉਣਾ ਪਵੇ ਅਤੇ ਇਸ ਨਾਲ ਭ੍ਰਿਸ਼ਟਾਚਾਰ ਵੀ ਖ਼ਤਮ ਹੋਵੇਗਾ। ਉਨ੍ਹਾਂ ਨੇ ਇੰਡਸਟਰੀ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਾਰੋਬਾਰੀ ਦੇਸ਼ ਦੇ ਕਿਸੇ ਵੀ ਸਥਾਨ ਤੋਂ ਸਸਤੀ ਬਿਜਲੀ ਖ਼ਰੀਦ ਸਕਣਗੇ। 
ਇਹ ਵੀ ਪੜ੍ਹੋ : ਖੂਬ ਪੜ੍ਹੇ-ਲਿਖੇ ਹਨ ਪੰਜਾਬ ਦੇ ਪ੍ਰਧਾਨ, ਜਾਣੋ ਵੱਡੇ ਆਗੂਆਂ ਦੀ ਵਿੱਦਿਅਕ ਯੋਗਤਾ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News