ਨਵਜੋਤ ਸਿੱਧੂ ਨੇ ਅਕਾਲੀ ਦਲ ''ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਕੇਜਰੀਵਾਲ ''ਤੇ ਵੀ ਲਾਏ ਰਗੜੇ

Tuesday, Feb 01, 2022 - 02:55 PM (IST)

ਨਵਜੋਤ ਸਿੱਧੂ ਨੇ ਅਕਾਲੀ ਦਲ ''ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਕੇਜਰੀਵਾਲ ''ਤੇ ਵੀ ਲਾਏ ਰਗੜੇ

ਸੰਗਰੂਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਪੱਲੇ ਕੱਖ ਨਹੀਂ ਛੱਡਿਆ ਹੈ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੈਪਟਨ ਸ਼ੁਰੂ ਤੋਂ ਹੀ ਭਾਜਪਾ ਦੇ ਇਸ਼ਾਰਿਆਂ 'ਤੇ ਕੰਮ ਕਰਦੇ ਰਹੇ। ਸਿੱਧੂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਪੰਜਾਬ ਦਾ ਵਿਕਾਸ ਹਰ ਪੱਖੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਦੱਸਿਆ ਰੰਗ-ਬਿਰੰਗੇ 'ਸ਼ਾਲ' ਲੈਣ ਦਾ ਭੇਤ, ਬੋਲੇ-ਹਲਕਾ ਰੰਗ ਪਸੰਦ ਨਹੀਂ

ਉਨ੍ਹਾਂ ਕਿਹਾ ਕਿ ਅਹਿਮਦਗੜ੍ਹ 'ਚ ਸਪੋਰਟਸ ਸਟੇਡੀਅਮ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ 'ਚ ਸਰਕਾਰੀ ਹਸਪਤਾਲ ਵੀ ਬਣਾਇਆ ਜਾਵੇਗਾ। ਨਵਜੋਤ ਸਿੱਧੂ ਨੇ ਕਿਹਾ ਕਿ ਅਹਿਮਦਗੜ੍ਹ 'ਚ ਕਾਲਜ ਅਤੇ ਅਮਰਗੜ੍ਹ ਦਾ ਬਾਈਪਾਸ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਵਜੋਤ ਸਿੱਧੂ ਦੀ ਸਥਾਨਕ ਵਾਸੀਆਂ ਨੂੰ ਦਿੱਤੀ ਜ਼ੁਬਾਨ ਹੈ ਅਤੇ ਉਹ ਇਸ ਨੂੰ ਪੂਰਾ ਜ਼ਰੂਰ ਕਰਨਗੇ। ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਕਿਹਾ ਕਿ ਕੇਜਰੀਵਾਲ ਇਕ ਨੰਬਰ ਦਾ ਝੂਠਾ ਇਨਸਾਨ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News