ਚੋਣ ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ ਨੇ ''ਨਵਜੋਤ ਸਿੱਧੂ'' ਤੋਂ ਕੀਤਾ ਕਿਨਾਰਾ! ਮੀਟਿੰਗ ''ਚ ਨਹੀਂ ਹੋਏ ਦਰਸ਼ਨ

Wednesday, Feb 23, 2022 - 01:01 PM (IST)

ਲੁਧਿਆਣਾ (ਹਿਤੇਸ਼) : ਕਾਂਗਰਸ ਵੱਲੋਂ ਭਾਵੇਂ ਹੀ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾਇਆ ਗਿਆ ਪਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਪਾਰਟੀ ਨੇ ਸਿੱਧੂ ਤੋਂ ਕਿਨਾਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਸੰਕੇਤ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਦੇਖਣ ਨੂੰ ਮਿਲੇ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁੱਖ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਪਰਗਟ ਸਿੰਘ ਤੋਂ ਇਲਾਵਾ ਕੈਪਟਨ ਸੰਦੀਪ ਸੰਧੂ ਅਤੇ ਕੁਲਬੀਰ ਜੀਰਾ ਮੌਜੂਦ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ 'ਬਲੈਕ ਆਊਟ' ਕਾਰਨ ਮਚੀ ਤੜਥੱਲੀ, ਬਿਜਲੀ ਮਗਰੋਂ ਪਾਣੀ ਤੋਂ ਵੀ ਔਖੋ ਹੋਏ ਲੋਕ

ਮੀਟਿੰਗ 'ਚ ਚੋਣ ਨਤੀਜਿਆਂ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਸੀ ਪਰ ਕਾਂਗਰਸ ਪ੍ਰਧਾਨ ਦੇ ਰੂਪ 'ਚ ਸਿੱਧੂ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਦੱਸਿਆ ਜਾਂਦਾ ਹੈ ਕਿ ਨਵਜੋਤ ਸਿੱਧੂ ਵੱਲੋਂ ਕਾਂਗਰਸ ਸੀ. ਐੱਮ. ਦੇ ਖ਼ਿਲਾਫ਼ ਜੋ ਗੱਲਾਂ ਕਹੀਆਂ ਜਾ ਰਹੀਆਂ ਸਨ, ਉਸ ਨੂੰ ਚੁਣਾਵੀ ਮੌਸਮ ਦੌਰਾਨ ਤਾਂ ਪਾਰਟੀ ਨੇ ਬਰਦਾਸ਼ਤ ਕਰ ਲਿਆ ਸੀ ਪਰ ਇਸ ਦੇ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਹੁਣ ਹਾਈਕਮਾਨ ਕਾਫ਼ੀ ਨਾਰਾਜ਼ ਚੱਲ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਬਲੈਕ ਆਊਟ ਦਾ ਖ਼ਤਰਾ! ਕਈ ਸੈਕਟਰਾਂ 'ਚ ਗੁੱਲ ਹੋਈ ਬਿਜਲੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News