ਚੋਣ ਨਤੀਜਿਆਂ ਤੋਂ ਪਹਿਲਾਂ ਮੁਸ਼ਕਲ 'ਚ ਘਿਰੇ 'ਨਵਜੋਤ ਸਿੱਧੂ', ਜਾਣੋ ਕੀ ਹੈ ਪੂਰਾ ਮਾਮਲਾ

Saturday, Mar 05, 2022 - 12:03 PM (IST)

ਚੋਣ ਨਤੀਜਿਆਂ ਤੋਂ ਪਹਿਲਾਂ ਮੁਸ਼ਕਲ 'ਚ ਘਿਰੇ 'ਨਵਜੋਤ ਸਿੱਧੂ', ਜਾਣੋ ਕੀ ਹੈ ਪੂਰਾ ਮਾਮਲਾ

ਲੁਧਿਆਣਾ (ਹਿਤੇਸ਼) : ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਮੁਸ਼ਕਲਾਂ 'ਚ ਘਿਰ ਗਏ ਹਨ। ਦਰਅਸਲ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵੱਲੋਂ ਜਾਇਦਾਦ ਸਬੰਧੀ ਲਾਏ ਦੋਸ਼ਾਂ ਤਹਿਤ ਕੌਮੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ। ਹੁਣ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਕੌਮੀ ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਆਫ਼ ਪੁਲਸ ਨੂੰ 15 ਦਿਨਾਂ ਅੰਦਰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਯੂਕ੍ਰੇਨ 'ਚੋਂ ਵਾਪਸ ਪਰਤੀ ਦਾਮਿਨੀ ਦੀਆਂ ਅੱਖਾਂ 'ਚ ਸੀ ਜੰਗ ਦਾ ਖ਼ੌਫਨਾਕ ਮੰਜ਼ਰ, ਲੋਕਾਂ ਨੇ ਕੀਤਾ ਜ਼ੋਰਦਾਰ ਸੁਆਗਤ

ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਵਿਦੇਸ਼ 'ਚ ਰਹਿੰਦੀ ਹੈ। ਉਨ੍ਹਾਂ ਨੇ ਨਵਜੋਤ ਸਿੱਧੂ 'ਤੇ ਦੋਸ਼ ਲਾਏ ਸਨ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਮਾਂ ਨਿਰਮਲ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਗਿਆ ਸੀ। ਇੱਥੇ ਹੀ ਬੱਸ ਨਹੀਂ, ਉਨ੍ਹਾਂ ਕਿਹਾ ਸੀ ਕਿ ਸਿੱਧੂ ਨੇ ਮੀਡੀਆ 'ਚ ਬਿਆਨ ਦੇ ਕੇ ਝੂਠ ਬੋਲਿਆ ਸੀ ਕਿ ਮੇਰੇ ਮਾਤਾ-ਪਿਤਾ ਨਿਆਇਕ ਤੌਰ 'ਤੇ ਵੱਖ ਹੋਏ ਸਨ।

ਇਹ ਵੀ ਪੜ੍ਹੋ : ਪਿਆਕੜਾਂ ਲਈ ਮਾੜੀ ਖ਼ਬਰ, ਇਸ ਤਾਰੀਖ਼ ਤੋਂ ਮਹਿੰਗੀ ਹੋਵੇਗੀ ਸ਼ਰਾਬ

ਸੁਮਨ ਨੇ ਕਿਹਾ ਸੀ ਕਿ ਇਹ ਬਿਆਨ ਸ਼ੈਰੀ (ਨਵਜੋਤ ਸਿੱਧੂ) ਨੇ ਸਿਰਫ ਪੈਸੇ ਪਿੱਛੇ ਦਿੱਤਾ ਸੀ, ਇਸ ਲਈ ਸ਼ੈਰੀ ਨੇ ਮਾਂ ਨੂੰ ਜਾਇਦਾਦ ’ਚੋਂ ਕੱਢਿਆ ਸੀ। ਸਮੁਨ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਸਿੱਧੂ ਨੂੰ ਮਿਲਣ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਵੀ ਗਈ ਸੀ ਪਰ ਉਨ੍ਹਾਂ ਨੇ ਗੇਟ ਹੀ ਨਹੀਂ ਖੋਲ੍ਹਿਆ। ਇਥੋਂ ਤਕ ਕਿ ਉਸ ਨੂੰ ਵਟਸਐਪ ਤੋਂ ਵੀ ਬਲਾਕ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : ਯੂਕ੍ਰੇਨ ਸੰਕਟ 'ਤੇ ਮੁੱਖ ਮੰਤਰੀ ਚੰਨੀ ਨੇ ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਬੈਠਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News