''ਨਵਜੋਤ ਸਿੱਧੂ'' ਨੂੰ ਅੱਜ ਹੀ ਜਾਣਾ ਪਵੇਗਾ ਜੇਲ੍ਹ, ਸੁਪਰੀਮ ਕੋਰਟ ਨੇ ਆਤਮ-ਸਮਰਪਣ ਲਈ ਨਹੀਂ ਦਿੱਤਾ ਸਮਾਂ (ਵੀਡੀਓ)

Thursday, May 19, 2022 - 04:36 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਮੱਦੇਨਜ਼ਰ ਨਵਜੋਤ ਸਿੱਧੂ ਨੂੰ ਅੱਜ ਹੀ ਜੇਲ੍ਹ ਜਾਣਾ ਪਵੇਗਾ ਕਿਉਂਕਿ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਆਤਮ-ਸਮਰਪਣ ਕਰਨ ਲਈ ਕੋਈ ਮੋਹਲਤ ਨਹੀਂ ਦਿੱਤੀ ਗਈ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਅੱਜ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਅਦਾਲਤ ਦਾ ਫ਼ੈਸਲਾ ਆਉਣ ਸਮੇਂ ਨਵਜੋਤ ਸਿੱਧੂ ਆਪਣੇ ਪਟਿਆਲਾ ਸਥਿਤ ਘਰ 'ਚ ਮੌਜੂਦ ਸਨ।

ਇਹ ਵੀ ਪੜ੍ਹੋ : ਖ਼ੁਲਾਸਾ : ਗਰਭਪਾਤ ਲਈ ਔਰਤਾਂ ਤੋਂ ਮੋਟੀ ਰਕਮ ਲੈਂਦੀ ਸੀ ਔਰਤ, ਬਾਅਦ 'ਚ ਗੰਦੇ ਨਾਲੇ 'ਚ ਸੁੱਟਦੀ ਸੀ ਭਰੂਣ (ਤਸਵੀਰਾਂ)

ਨਵਜੋਤ ਸਿੱਧੂ ਵੱਲੋਂ ਇਸ ਸਬੰਧੀ ਟਵੀਟ ਵੀ ਕੀਤਾ ਗਿਆ ਹੈ ਕਿ ਉਹ ਕਾਨੂੰਨ ਦੇ ਫ਼ੈਸਲੇ ਨੂੰ ਸਵੀਕਾਰ ਕਰਦੇ ਹਨ ਅਤੇ ਉਹ ਪੇਸ਼ ਹੋਣਗੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ 'ਚ ਹੀ ਰੱਖਿਆ ਜਾ ਸਕਦਾ ਹੈ, ਜਿੱਥੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਡਰਗੱਜ਼ ਮਾਮਲੇ 'ਚ ਬੰਦ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਕੈਦ ਦੀ ਸਜ਼ਾ

PunjabKesari

ਨਵਜੋਤ ਸਿੱਧੂ ਇਸ ਸਮੇਂ ਆਪਣੇ ਵਕੀਲ ਨੂੰ ਮਿਲਣ ਲਈ ਪਟਿਆਲਾ ਸਥਿਤ ਘਰ ਤੋਂ ਰਵਾਨਾ ਹੋ ਚੁੱਕੇ ਹਨ। ਇਸ ਕੇਸ ਸਬੰਧੀ ਪੀੜਤ ਪਰਿਵਾਰ ਵੀ ਮੀਡੀਆ ਦਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਰੱਬ ਦੇ ਘਰ ਦੇਰ ਹੈ, ਹਨ੍ਹੇਰ ਨਹੀਂ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇਸ ਦਿਨ ਦੀ ਲੰਬੇ ਸਮੇਂ ਤੋਂ ਉਡੀਕ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News