ਨਵਜੋਤ ਸਿੱਧੂ ਨੂੰ ਮਿਲੀ ਵੱਡੀ ਰਾਹਤ, 'ਥਾਣੇਦਾਰ ਦੀ ਪੈਂਟ ਗਿੱਲੀ' ਬਿਆਨ ਵਾਲਾ ਕੇਸ ਅਦਾਲਤ ਨੇ ਕੀਤਾ ਰੱਦ

Wednesday, Aug 17, 2022 - 11:51 AM (IST)

ਚੰਡੀਗੜ੍ਹ (ਸੁਸ਼ੀਲ) : ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਨਵਜੋਤ ਸਿੱਧੂ ਖ਼ਿਲਾਫ਼ ਦਾਇਰ ਮਾਣਹਾਨੀ ਦਾ ਕੇਸ ਚੰਡੀਗੜ੍ਹ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੁਲਸ ਮੁਲਾਜ਼ਮਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਮਗਰੋਂ ਇਹ ਕੇਸ ਚੰਡੀਗੜ੍ਹ ਪੁਲਸ ਦੇ ਡੀ. ਐੱਸ. ਪੀ. ਦਿਲਸ਼ੇਰ ਚੰਦੇਲ ਨੇ ਅਦਾਲਤ 'ਚ ਦਾਇਰ ਕੀਤਾ ਸੀ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ 'ਚ ਬੰਦ ਹਨ ਅਤੇ ਰੋਡਰੇਜ ਕੇਸ 'ਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੀਤਾ ਵਾਹਿਗੁਰੂ ਦਾ ਸ਼ੁਕਰਾਨਾ
ਜਾਣੋ ਕੀ ਹੈ ਪੂਰਾ ਮਾਮਲਾ
ਨਵਜੋਤ ਸਿੱਧੂ ਨੇ ਮਾਰਚ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸੁਲਤਾਨਪੁਰ ਲੋਧੀ ਵਿਖੇ ਇਕ ਬਿਆਨ ਦਿੱਤਾ ਸੀ। ਉਹ ਇੱਥੇ ਨਵਤੇਜ ਚੀਮਾ ਦੇ ਸਮਰਥਨ 'ਚ ਰੈਲੀ ਕਰਨ ਪੁੱਜੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਚੀਮਾ ਇਕ ਖੰਗਾਰਾ ਮਾਰੇ ਤਾਂ ਥਾਣੇਦਾਰ ਪੈਂਟ ਗਿੱਲੀ ਕਰ ਦੇਵੇਗਾ।

ਇਹ ਵੀ ਪੜ੍ਹੋ : ਕਲਯੁਗੀ ਪਿਓ ਨੇ ਮਾਰ ਮੁਕਾਇਆ 8 ਸਾਲਾ ਪੁੱਤਰ, ਗਲਾ ਘੁੱਟਦਿਆਂ ਇਕ ਵਾਰ ਨਾ ਕੰਬੇ ਹੱਥ

ਨਵਜੋਤ ਸਿੱਧੂ ਦੇ ਇਸ ਬਿਆਨ 'ਤੇ ਚੰਡੀਗੜ੍ਹ ਪੁਲਸ ਦੇ ਡੀ. ਐੱਸ. ਪੀ. ਦਿਲਸ਼ੇਰ ਚੰਦੇਲ ਨੇ ਇਤਰਾਜ਼ ਜਤਾਇਆ ਸੀ। ਚੰਦੇਲ ਨੇ ਕਿਹਾ ਸੀ ਕਿ ਸਿੱਧੂ ਦੇ ਬਿਆਨ ਨਾਲ ਪੁਲਸ ਫੋਰਸ ਦਾ ਮਨੋਬਲ ਕਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਇਹ ਗੱਲ ਕਹੀ ਗਈ, ਉੱਥੇ ਸੁਰੱਖਿਆ ਲਈ ਕਈ ਪੁਲਸ ਮੁਲਾਜ਼ਮ ਮੌਜੂਦ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News