ਨਵਜੋਤ ਸਿੱਧੂ ਨੇ ਅਕਾਲੀਆਂ ''ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਬੋਲੇ
Thursday, Apr 19, 2018 - 12:45 PM (IST)

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਜ਼ੀਰਕਪੁਰ ਪੁਲਸ ਥਾਣੇ 'ਚ ਪ੍ਰੈਸ ਕਾਨਫਰੰਸ ਕਰਦਿਆਂ ਸਾਬਕਾ ਅਕਾਲੀ ਸਰਕਾਰ 'ਤੇ ਖੂਬ ਨਿਸ਼ਾਨਾ ਸਾਧਿਆ। ਨਵਜੋਤ ਸਿੱਧੂ ਨੇ ਪੀਰ ਮੁਛੱਲਾ ਬਿਲਡਿੰਗ ਹਾਦਸੇ ਦੇ ਦੁੱਖ ਪ੍ਰਗਟ ਕਰਦਿਆਂ ਸਿੱਧੂ ਨੇ ਬਿਲਡਿੰਗ ਦੀ ਪਰਮਿਸ਼ਨ ਨੂੰ ਲੈ ਕੇ ਨਿਸ਼ਾਨਾ ਸਾਧਿਆ। ਨਵਜੋਤ ਸਿੱਧੂ ਨੇ ਕਿਹਾ ਕਿ ਇਸ ਹਾਦਸੇ ਸਬੰਧੀ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਕਿ ਇਸ ਦੀ ਜਾਂਚ ਕਰਕੇ ਆਪਣੀ ਰਿਪੋਰਟ ਸਰਕਾਰ ਨੂੰ ਪੇਸ਼ ਕਰੇਗੀ।