ਜਦੋਂ ਸੁਖਬੀਰ ਬਾਦਲ ਨੇ ਸਿੱਧੂ ਨੂੰ ਕਹਿ ਦਿੱਤਾ 'ਮੈਂਟਲ' (ਵੀਡੀਓ)

08/21/2018 8:35:16 AM

ਸੰਗਰੂਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਜੱਫੀ ਪਾਉਣ ਦੇ ਮਾਮਲੇ 'ਤੇ ਘੇਰਦਿਆਂ ਕਿਹਾ ਹੈ ਕਿ ਸਿੱਧੂ ਥੋੜ੍ਹਾ ਜਿਹਾ 'ਮੈਂਟਲ' ਬੰਦਾ ਹੈ ਤੇ ਇਸ ਨੂੰ ਪਤਾ ਹੀ ਨਹੀਂ ਕਿ ਕਿਹੜਾ ਕੰਮ ਕਰਨਾ ਹੈ ਤੇ ਕਿਹੜਾ ਨਹੀਂ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਜੱਫੀ ਪਾਉਣਾ ਸ਼ਰਮਨਾਕ ਗੱਲ ਹੈ। 
ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਹੀ ਗੱਲ ਕਹੀ ਹੈ ਕਿ ਬਾਜਵਾ ਸਾਡੇ ਦੇਸ਼ ਦਾ ਦੁਸ਼ਮਣ ਹੈ ਅਤੇ ਪੰਜਾਬ 'ਚ ਜਿੰਨਾ ਅੱਤਵਾਦ ਹੈ, ਸਭ ਬਾਜਵਾ ਦੀ ਸ਼ਹਿ 'ਤੇ ਹੀ ਫੈਲ ਰਿਹਾ ਹੈ ਤੇ ਸਾਡੇ ਫੌਜੀ ਸਰਹੱਦ 'ਤੇ ਲਗਾਤਾਰ ਸ਼ਹੀਦ ਹੋ ਰਹੇ ਹਨ। ਇਸ ਤੋਂ ਇਲਾਵਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਨਹੀਂ ਮੰਨਦੇ ਕਿਉਂਕਿ ਇਹ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਰਣਨੀਤੀ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਮੀਡੀਆ ਨਾਲ ਸਾਂਝੀ ਕਰਨਗੇ। 


Related News