ਥੱਕ ਗਏ ਸਿੱਧੂ, 5 ਦਿਨ ਆਰਾਮ ਦੀ ਸਲਾਹ

12/06/2018 2:23:26 PM

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸਿਹਤ 'ਤੇ ਪੈ ਰਹੇ ਬੁਰੇ ਪ੍ਰਭਾਵ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ 3 ਤੋਂ 5 ਦਿਨਾਂ ਤੱਕ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ 'ਚ ਸੰਬੋਧਨ ਕਰਨ ਨਾਲ ਉਨ੍ਹਾਂ ਦੀ ਆਵਾਜ਼ 'ਤੇ ਕਾਫੀ ਬੁਰਾ ਪ੍ਰਭਾਵ ਪਿਆ ਹੈ, ਜਿਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਦੀ ਸਲਾਹ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਲਗਾਤਾਰ ਕੀਤੀਆਂ ਗਈਆਂ 70 ਰੈਲੀਆਂ 'ਚ ਸੰਬੋਧਨ ਅਤੇ ਯਾਤਰਾ ਕਾਰਨ ਨਵਜੋਤ ਸਿੰਘ ਸਿੱਧੂ ਦੀ ਸਿਹਤ ਕਾਫੀ ਖਰਾਬ ਹੋਈ ਹੈ ਅਤੇ ਉਨ੍ਹਾਂ ਨੂੰ ਗਲੇ ਦੀ ਸਮੱਸਿਆ ਖੜ੍ਹੀ ਹੋ ਗਈ। ਇਸ ਦੇ ਲਈ ਨਵਜੋਤ ਸਿੱਧੂ ਅਣਪਛਾਤੀ ਥਾਂ 'ਤੇ ਚਲੇ ਗਏ ਹਨ, ਜਿੱਥੇ ਉਨ੍ਹਾਂ ਲਈ ਵਿਸ਼ੇਸ਼ ਦਵਾਈਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੇ ਇਲਾਜ 'ਚ ਲੱਗੀ ਹੋਈ ਹੈ।


Babita

Content Editor

Related News