ਕੇਜਰੀਵਾਲ ਦੇ ਪੰਜਾਬ ਦੌਰੇ 'ਤੇ ਨਵਜੋਤ ਸਿੱਧੂ ਨੇ ਕਿਹਾ, 'ਅਬ ਪਛਤਾਏ ਕਿਆ ਹੋਤ, ਜਬ ਚਿੜੀਆ ਚੁਘ ਗਈ ਖੇਤ'

Friday, May 26, 2017 - 04:06 PM (IST)

ਕੇਜਰੀਵਾਲ ਦੇ ਪੰਜਾਬ ਦੌਰੇ 'ਤੇ ਨਵਜੋਤ ਸਿੱਧੂ ਨੇ ਕਿਹਾ, 'ਅਬ ਪਛਤਾਏ ਕਿਆ ਹੋਤ, ਜਬ ਚਿੜੀਆ ਚੁਘ ਗਈ ਖੇਤ'

ਅੰਮ੍ਰਿਤਸਰ (ਸੁਮਿਤ ਖੰਨਾ) — ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ਮਾਮਲੇ 'ਚ ਹੁਣ 'ਆਪ' ਕਨਵੀਨਰ ਕੇਜਰੀਵਾਲ ਪੰਜਾਬ ਆ ਰਹੇ ਹਨ। ਇਸੇ ਦੌਰਾਨ ਉਹ 29 ਮਈ ਨੂੰ ਅੰਮ੍ਰਿਤਸਰ ਆ ਰਹੇ ਹਨ। ਇਸੇ ਦੌਰਾਨ ਉਨ੍ਹਾਂ ਦੇ ਪੰਜਾਬ ਦੌਰੇ ਨੂੰ ਲੈ ਕੇ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਕੇਜਰੀਵਾਲ ਦੇ ਪੰਜਾਬ ਦੌਰੇ ਨੂੰ ਲੈ ਕੇ ਜਦ ਸਿੱਧੂ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕੇਜਰੀਵਾਲ 'ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ 'ਅਬ ਪਛਤਾਏ ਕਿਆ ਹੋਤ ਹੈ ਜਬ ਚਿੜਿਆ ਚੁਘ ਗਈ ਖੇਤ'।
ਉਥੇ ਹੀ ਇਸ ਬਾਰੇ ਭਾਜਪਾ ਨੇ ਕੇਜਰੀਵਾਲ ਨੂੰ ਇਕ ਖਤਮ ਹੋਇਆ ਟੀਕਾ ਐਕਸਪਾਇਰਡ ਇੰਜੈਕਸ਼ਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਕੇਜਰੀਵਾਲ ਦਾ ਸੱਚ ਸਾਹਮਣੇ ਆ ਚੁੱਕਾ ਹੈ ਤੇ ਪੰਜਾਬ ਦੀ ਜਨਤਾ ਨੇ ਵੀ ਉਸ ਨੂੰ ਜਵਾਬ ਦੇ ਦਿੱਤਾ ਹੈ। ਜਿਸ ਕਾਰਨ ਉਸ ਦਾ ਵਜੂਦ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਉਸ ਨੇ ਜੋ ਵੀ ਵਾਅਦੇ ਕੀਤੇ ਉਨ੍ਹਾਂ ਦਾ ਸੱਚ ਸਭ ਦੇ ਸਾਹਮਣੇ ਆ ਚੁੱਕਾ ਹੈ ਤੇ ਨਾਲ ਹੀ ਉਹ ਪੂਰੀ ਤਰ੍ਹਾਂ ਭ੍ਰਿਸ਼ਟ ਪਾਰਟੀ ਦਾ ਕਨਵੀਨਰ ਹੈ। ਉਸ ਦਾ ਨੈਤਿਕ ਪਤਨ ਹੋ ਚੁੱਕਾ ਹੈ ਤੇ ਪੰਜਾਬ ਆਉਣ ਤੋਂ ਪਹਿਲਾਂ ਉਸ ਨੂੰ ਦਿੱਲੀ 'ਚ ਆਪਣੀ ਪਾਰਟੀ ਬਚਾਉਣੀ ਚਾਹੀਦੀ ਹੈ।


Related News