ਕੈਪਟਨ ਤੇ ਨਵਜੋਤ ਸਿੱਧੂ ਵਿਚਾਲੇ ਟਵਿੱਟਰ ਵਾਰ, ਇਕ-ਦੂਜੇ ਖ਼ਿਲਾਫ਼ ਜੰਮ ਕੇ ਕੱਢੀ ਭੜਾਸ

10/27/2021 1:11:32 PM

ਚੰਡੀਗੜ੍ਹ : ਇੱਥੇ ਨਵੀਂ ਪਾਰਟੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਟਵਿੱਟਰ ਵਾਰ ਸ਼ੁਰੂ ਹੋ ਗਈ ਹੈ। ਕੈਪਟਨ ਨੇ ਸਿੱਧੂ ਦੇ ਟਵੀਟ 'ਤੇ ਪਲਟਵਾਟ ਕਰਦਿਆਂ ਕਿਹਾ ਹੈ ਕਿ ਚੰਗੇ ਸ਼ਾਸਨ ਬਾਰੇ ਸਿੱਧੂ ਨੂੰ ਕੁੱਝ ਨਹੀਂ ਪਤਾ ਅਤੇ ਉਹ ਸਿਰਫ ਆਪਣੇ ਮੂੰਹੋਂ ਕੁੱਝ ਵੀ ਬੋਲਦਾ ਰਹਿੰਦਾ ਹੈ।

ਇਹ ਵੀ ਪੜ੍ਹੋ : 'ਕੈਪਟਨ' ਦੀ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ ਨੇ ਕੱਢੀ ਭੜਾਸ, ਟਵੀਟ ਕਰਕੇ ਆਖੀ ਇਹ ਗੱਲ

PunjabKesari

ਕੈਪਟਨ ਨੇ ਕਿਹਾ ਕਿ ਸੂਬੇ ਦੇ ਮੁੱਦਿਆਂ 'ਤੇ ਉਨ੍ਹਾਂ ਨੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਨੇ ਕਿਹਾ ਕਿ ਸੂਬੇ ਨੂੰ ਕੇਂਦਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਦਾ ਜਵਾਬ ਦਿੰਦਿਆਂ ਨਵਜੋਤ ਸਿੱਧੂ ਵੱਲੋਂ ਇਕ ਹੋਰ ਟਵੀਟ ਕੀਤਾ ਗਿਆ।

ਇਹ ਵੀ ਪੜ੍ਹੋ : ਬੀਰ ਦਵਿੰਦਰ ਸਿੰਘ ਤੋਂ ਸੁਣੋ ਕਿਵੇਂ ਤੇ ਕਦੋਂ ਸ਼ੁਰੂ ਹੋਈ ਸੀ 'ਕੈਪਟਨ-ਅਰੂਸਾ' ਦੀ ਦੋਸਤੀ (ਵੀਡੀਓ)

PunjabKesari

ਨਵਜੋਤ ਸਿੱਧੂ ਨੇ ਕੈਪਟਨ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ ਕਿਉਂਕਿ ਮੈਂ ਸੱਚ ਬੋਲ ਰਿਹਾ ਸੀ ਅਤੇ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਦੀ ਇੰਡਸਟਰੀ ਨੂੰ ਵੱਡੀ ਰਾਹਤ, ਇੰਸਟੀਚਿਊਸ਼ਨ ਟੈਕਸ ਤੇ ਵੈਟ ਦੇ ਪੈਂਡਿੰਗ 40 ਹਜ਼ਾਰ ਕੇਸ ਖ਼ਤਮ

ਨਵਜੋਤ ਸਿੱਧੂ ਨੇ ਕਿਹਾ ਕਿ ਪਿਛਲੀ ਵਾਰ ਜਦੋਂ ਤੁਸੀਂ ਆਪਣੀ ਪਾਰਟੀ ਬਣਾਈ ਸੀ ਤਾਂ ਤੁਸੀਂ ਸਿਰਫ 856 ਵੋਟਾਂ ਹਾਸਲ ਕਰਕੇ ਆਪਣੀ ਜ਼ਮਾਨਤ ਜ਼ਬਤ ਕਰਵਾ ਲਈ ਸੀ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਲੋਕ ਤੁਹਾਨੂੰ ਸਜ਼ਾ ਦੇਣ ਲਈ ਉਡੀਕ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News