ਡੇਰਾ ਬਾਬਾ ਨਾਨਕ ਪੁੱਜੇ 'ਨਵਜੋਤ ਸਿੱਧੂ', ਬਾਲਾ ਜੀ ਦੇ ਦਰ 'ਤੇ 'ਸੁਖਬੀਰ ਬਾਦਲ' (ਤਸਵੀਰਾਂ)
Tuesday, Nov 09, 2021 - 09:30 AM (IST)
ਡੇਰਾ ਬਾਬਾ ਨਾਨਕ/ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਦੂਰਬੀਨ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਕਰਤਾਰਪੁਰ ਲਾਂਘਾ ਮੋੜ ਖੋਲ੍ਹੇ ਜਾਣ ਦੀ ਅਰਦਾਸ ਕੀਤੀ।
ਦੱਸਣਯੋਗ ਹੈ ਕਿ ਅੱਜ ਦੇ ਦਿਨ ਹੀ ਮਤਲਬ ਕਿ 9 ਨਵੰਬਰ, 2019 ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ ਪਰ ਫਿਰ ਕੋਰੋਨਾ ਮਹਾਮਾਰੀ ਕਾਰਨ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਅਜੇ ਤੱਕ ਨਹੀਂ ਖੋਲ੍ਹਿਆ ਗਿਆ। ਇਸ ਦੇ ਮੱਦੇਨਜ਼ਰ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹੇ ਜਾਣ ਦੀ ਅਰਦਾਸ ਕੀਤੀ।
ਬਾਲਾ ਜੀ ਦੇ ਦਰ 'ਤੇ ਸੁਖਬੀਰ ਬਾਦਲ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜਿੱਥੇ ਧਾਰਮਿਕ ਸਥਾਨਾਂ 'ਤੇ ਸਿਆਸੀ ਫੇਰੀਆਂ ਦਾ ਸਿਲਸਿਲਾ ਜਾਰੀ ਹੈ, ਉੱਥੇ ਹੀ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਰਾਜਸਥਾਨ ਦੇ ਸ੍ਰੀ ਸਾਲਾਸਰ ਧਾਮ ਲਈ ਰਵਾਨਾ ਹੋਏ ਹਨ।
ਇਹ ਵੀ ਪੜ੍ਹੋ : 'ਮਨੀਸ਼ ਤਿਵਾੜੀ' ਨੇ ਘੇਰੀ ਆਪਣੀ ਹੀ ਸਰਕਾਰ, ਟਵੀਟ ਕਰਕੇ ਚੁੱਕਿਆ ਇਹ ਮੁੱਦਾ
ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਉਹ ਉੱਥੇ ਪੰਜਾਬ ਦੀ ਸੁੱਖ-ਸ਼ਾਂਤੀ ਅਤੇ ਭਾਈਚਾਰੇ ਲਈ ਪ੍ਰਾਰਥਨਾ ਕਰਨਗੇ ਅਤੇ ਭਗਵਾਨ ਬਾਲਾ ਜੀ ਸਾਡੇ ਸਾਰਿਆਂ 'ਤੇ ਆਪਣੀ ਕ੍ਰਿਪਾ ਬਣਾਈ ਰੱਖਣ। ਇਸ ਮੌਕੇ ਸੁਖਬੀਰ ਬਾਦਲ ਨਾਲ ਹੋਰ ਵੀ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਹਨ। ਸੁਖਬੀਰ ਬਾਦਲ ਪਿੰਡ ਬਾਦਲ ਤੋਂ ਬੱਸ ਰਾਹੀਂ ਸਾਲਾਸਰ ਧਾਮ ਲਈ ਰਵਾਨਾ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਰਾਹਤ : ਅੱਜ ਤੋਂ ਪੈਟਰੋਲ 95 ਰੁਪਏ ਤੇ ਡੀਜ਼ਲ 83.75 ਰੁਪਏ ਪ੍ਰਤੀ ਲਿਟਰ ਮਿਲੇਗਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ