ਜਾਣੋ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਦਾ ਕਿਹੋ ਜਿਹਾ ਰਿਹਾ ਸਿਆਸੀ ਸਫ਼ਰ

Monday, Jul 19, 2021 - 02:22 PM (IST)

ਜਾਣੋ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਦਾ ਕਿਹੋ ਜਿਹਾ ਰਿਹਾ ਸਿਆਸੀ ਸਫ਼ਰ

ਜਲੰਧਰ (ਬਿਊਰੋ) : ਅਖਿਲ ਭਾਰਤੀ ਕਾਂਗਰਸ ਕਮੇਟੀ ਨੇ ਆਖਿਰਕਾਰ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ’ਤੇ ਤਾਜਪੋਸ਼ੀ ਕਰ ਦਿੱਤੀ ਗਈ ਹੈ। ਸਿੱਧੂ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਵਿਚ ਵਿਧਾਇਕ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਕੁਲਜੀਤ ਨਾਗਰਾ ਤੋਂ ਇਲਾਵਾ ਕਾਂਗਰਸੀ ਨੇਤਾ ਪਵਨ ਗੋਇਲ ਦਾ ਨਾਂ ਵੀ ਸ਼ਾਮਲ ਹੈ। ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ ਨੇ ਪੱਤਰ ਜਾਰੀ ਕਰ ਕੇ ਸਾਰੇ ਅਹੁਦੇਦਾਰਾ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪੱਤਰ ’ਚ ਲਿਖਿਆ ਗਿਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਤਤਕਾਲ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ :ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਟਵੀਟ, ਕਿਹਾ ਮੇਰਾ ਸਫ਼ਰ ਅਜੇ ਸ਼ੁਰੂ ਹੋਇਆ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਫ਼ਰ 'ਤੇ ਇਕ ਝਾਤ
► 2004 ਵਿਚ ਪਹਿਲੀ ਵਾਰ ਅੰਮ੍ਰਿਤਸਰ ਤੋਂ ਭਾਜਪਾ ਵੱਲੋਂ ਲੋਕ ਸਭਾ ਮੈਂਬਰ ਬਣੇ
► 2006 ਵਿਚ ਅਦਾਲਤ ਤੋਂ ਸਜ਼ਾ ਸੁਣਾਏ ਜਾਣ ਕਾਰਨ ਲੋਕ ਸਭਾ ਤੋਂ ਅਸਤੀਫ਼ਾ
► 2007 ਵਿਚ ਉਪਚੋਣਾਂ ਵਿਚ ਅੰਮ੍ਰਿਤਸਰ ਤੋਂ ਹੀ ਲੋਕ ਸਭਾ ਪੁੱਜੇ
► 2009 ਵਿਚ ਤੀਜੀ ਵਾਰ ਅੰਮ੍ਰਿਤਸਰ ਤੋਂ ਲੋਕ ਸਭਾ ਸੰਸਦ ਮੈਂਬਰ ਚੁਣੇ ਗਏ
► ਅਪ੍ਰੈਲ 2016 ਨੂੰ ਭਾਜਪਾ ਤੋਂ ਹੀ ਰਾਜ ਸਭਾ ਮੈਂਬਰ ਚੁਣੇ ਗਏ
► ਜੁਲਾਈ 2016 ਨੂੰ ਰਾਜ ਸਭਾ ਤੋਂ ਅਸਤੀਫ਼ਾ
► ਸਤੰਬਰ 2016 ਵਿਚ ਰਾਜਨੀਤਕ ਫਰੰਟ ‘ਆਵਾਜ਼-ਏ-ਪੰਜਾਬ’ ਬਣਾਇਆ
► ਜਨਵਰੀ 2017 ਵਿਚ ਕਾਂਗਰਸ ਵਿਚ ਹੋਏ ਸ਼ਾਮਲ
► ਮਾਰਚ 2017 ਵਿਚ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਵਿਧਾਇਕ
► ਕਾਂਗਰਸ ਸਰਕਾਰ ਵਿਚ ਕੈਬਨਿਟ ਮੰਤਰੀ ਬਣੇ
► ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਦਾ ਸਿਹਰਾ
► ਜੂਨ 2019 ਵਿਚ ਮੁੱਖ ਮੰਤਰੀ ਪੰਜਾਬ ਵਲੋਂ ਵਿਭਾਗ ਬਦਲਣ ’ਤੇ ਕੈਬਨਿਟ ਤੋਂ ਅਸਤੀਫ਼ਾ

ਇਹ ਵੀ ਪੜ੍ਹੋ : ਪੰਜਾਬ ’ਚ ਮੋਤੀਆਂ ਵਾਲੀ ਸਰਕਾਰ ਦਾ ਕੰਮ-ਕਾਜ ਮੁਕੰਮਲ ਤੌਰ ’ਤੇ ਠੱਪ : ਬੀਰ ਦਵਿੰਦਰ

ਕੁਲਜੀਤ ਸਿੰਘ ਨਾਗਰਾ ਦੇ ਸਿਆਸੀ ਸਫ਼ਰ 'ਤੇ ਇਕ ਝਾਤ
ਜਨਮ : 31 ਅਗਸਤ 1965
2012 ਵਿਚ ਪਹਿਲੀ ਵਾਰ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਬਣੇ
2017 ਵਿਚ ਦੁਬਾਰਾ ਇਸ ਹਲਕੇ ਤੋਂ ਚੁਣੇ ਗਏ
ਯੂਥ ਕਾਂਗਰਸ ਤੋਂ ਲੈ ਕੇ ਪ੍ਰਦੇਸ਼ ਕਾਂਗਰਸ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹੇ
ਹੁਣ ਤੱਕ ਏ. ਆਈ. ਸੀ. ਸੀ. ਦੇ ਸਕੱਤਰ ਸਨ।

PunjabKesari

ਸੰਗਤ ਸਿੰਘ ਗਿਲਜੀਆਂ ਦੇ ਸਿਆਸੀ ਸਫ਼ਰ 'ਤੇ ਇਕ ਝਾਤ
ਜਨਮ : 12 ਫਰਵਰੀ 1953
2007 ਵਿਚ ਪਹਿਲੀ ਵਾਰ ਪੰਜਾਬ ਵਿਧਾਨਸਭਾ ਲਈ ਚੁਣੇ ਗਏ।
2012 ਵਿਚ ਦੁਬਾਰਾ ਅਤੇ ਫਿਰ 2017 ਵਿਚ ਵੀ ਹੁਸ਼ਿਆਰਪੁਰ ਜ਼ਿਲ੍ਹੇ ਦੀ ਉੜਮੁੜ ਸੀਟ ਤੋਂ ਵਿਧਾਇਕ ਚੁਣੇ ਗਏ।

PunjabKesari

ਸੁਖਵਿੰਦਰ ਸਿੰਘ ਡੈਨੀ ਦੇ ਸਿਆਸੀ ਸਫ਼ਰ 'ਤੇ ਇਕ ਝਾਤ
ਜਨਮ : 4 ਮਾਰਚ 1977
2005 ਤੋਂ 2014 ਤੱਕ ਯੂਥ ਕਾਂਗਰਸ ਦੇ ਉਪ-ਪ੍ਰਧਾਨ ਰਹੇ
2009 ਵਿਚ ਫਰੀਦਕੋਟ ਲੋਕਸਭਾ ਹਲਕੇ ਤੋਂ ਪਹਿਲੀ ਵਾਰ ਚੋਣ ਲੜੇ ਪਰ ਹਾਰ ਗਏ
2017 ਵਿਚ ਪਹਿਲੀ ਵਾਰ ਜੰਡਿਆਲਾ ਤੋਂ ਵਿਧਾਇਕ ਚੁਣੇ ਗਏ

PunjabKesari

ਪਵਨ ਗੋਇਲ
ਪੰਜਾਬ ਦੇ ਸਾਬਕਾ ਖੁਰਾਕ ਮੰਤਰੀ ਭਗਵਾਨ ਦਾਸ ਗੋਇਲ ਦੇ ਬੇਟੇ ਹਨ। ਫਰੀਦਕੋਟ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਾਏ ਗਏ ਸਨ।

PunjabKesari

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿਚ ਨਵਜੋਤ ਸਿੱਧੂ ਦਾ ਪਹਿਲਾ ‘ਛੱਕਾ’

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

 


author

Anuradha

Content Editor

Related News