ਅੰਨਦਾਤਾ ਦਾ ਅਪਮਾਨ ਕਰਨ ਲਈ ਮੁਆਫ਼ੀ ਮੰਗਣ ਨਵਜੋਤ ਸਿੱਧੂ : ਸੰਧਵਾਂ

Sunday, Jul 25, 2021 - 02:02 AM (IST)

ਅੰਨਦਾਤਾ ਦਾ ਅਪਮਾਨ ਕਰਨ ਲਈ ਮੁਆਫ਼ੀ ਮੰਗਣ ਨਵਜੋਤ ਸਿੱਧੂ : ਸੰਧਵਾਂ

ਚੰਡੀਗੜ੍ਹ (ਰਮਨਜੀਤ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਵਲੋਂ ਆਪਣੇ ਤਾਜਪੋਸ਼ੀ ਜਸ਼ਨਾਂ ਦੌਰਾਨ ਕਿਸਾਨਾਂ ਦੇ ਹਵਾਲੇ ਨਾਲ ਪਿਆਸੇ ਨੂੰ ਖੂਹ ਕੋਲ ਚੱਲ ਕੇ ਆਉਣ ਬਾਰੇ ਕੀਤੀ ਟਿੱਪਣੀ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਨੋਟਿਸ ਲਿਆ ਅਤੇ ਕਿਹਾ ਕਿ ਅਜਿਹੇ ਬੋਲਾਂ ਵਿਚੋਂ ਹੰਕਾਰ ਦੀ ਬੂ ਆਉਂਦੀ ਹੈ।

ਇਹ ਵੀ ਪੜ੍ਹੋ- ਕਾਂਗਰਸੀ ਵਿਧਾਇਕ ਹੈਨਰੀ ਦੇ ਦਫ਼ਤਰ ’ਚ ਚੱਲੀ ਗੋਲੀ, ਇੱਕ ਜ਼ਖ਼ਮੀ
‘ਆਪ’ ਦੇ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਨੇ ਕੱਲ ਸਟੇਜ ਤੋਂ ਐਲਾਨ ਕੀਤਾ ਸੀ ਕਿ ਉਨ੍ਹਾਂ ਆਪਣੀ ਮੈਂ (ਹੰਕਾਰ) ਮੁਕਾ ਲਈ ਹੈ। ਖ਼ੈਰ ਚੰਗਾ ਲੱਗਾ ਕਿ ਸੁਣ ਕੇ ਕਿ ਤੁਸੀਂ ਇਹ ਤਾਂ ਮੰਨਿਆ ਕਿ ਤੁਹਾਡੇ ਵਿਚ ਮੈ (ਹੰਕਾਰ) ਹੈ ਪਰ ਅਫ਼ਸੋਸ ਇਹ ਹੈ ਕਿ ਇਕ ਪਾਸੇ ਨਵਜੋਤ ਸਿੱਧੂ ਨੇ ਆਪਣੀ ਮੈਂ ਮਾਰਨ ਦਾ ਐਲਾਨ ਕੀਤਾ, ਦੂਜੇ ਪਾਸੇ ਕਿਸਾਨਾਂ ਦੇ ਹੱਕ ਵਿਚ ਖੜ੍ਹਨ ਲਈ ਵੀ ਸ਼ਰਤ ਲਾ ਦਿੱਤੀ ਕਿ ਪਿਆਸੇ (ਕਿਸਾਨਾਂ) ਨੂੰ ਖੂਹ (ਨਵਜੋਤ ਸਿੱਧੂ) ਕੋਲ ਆਉਣਾ ਪਵੇਗਾ ਕਿਉਂਕਿ ਖੂਹ ਪਿਆਸੇ ਕੋਲ ਨਹੀਂ ਜਾਂਦਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨੂੰ ਲਾਚਾਰ ਸਿੱਧ ਕਰਦੇ ਨਵਜੋਤ ਸਿੱਧੂ ਦੇ ਹਲਕੇ ਬੋਲ ਬੇਹੱਦ ਨਿੰਦਣਯੋਗ ਹਨ।

ਇਹ ਵੀ ਪੜ੍ਹੋ- ਰਾਮਾ ਮੰਡੀ ਚੌਕ ਨੇੜੇ ਸੜਕ ਹਾਦਸੇ 'ਚ ASI ਦੀ ਦਰਦਨਾਕ ਮੌਤ

ਸ਼ਨੀਵਾਰ ਨੂੰ ਬਿਆਨ ਜਾਰੀ ਕਰਦਿਆਂ ਸੰਧਵਾਂ ਨੇ ਨਵਜੋਤ ਸਿੱਧੂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸਾਨਾਂ ਪ੍ਰਤੀ ਇਸ ਤਰ੍ਹਾਂ ਦੇ ਬੋਲ-ਕੁਬੋਲ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ, ਕਿਉਂਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜੋ ਬਿਨਾਂ ਕਿਸੇ ਕੁਰਸੀ ਦੇ ਲਾਲਚ ਦੇਸ਼ਵਾਸੀਆਂ ਲਈ ਅੰਨ, ਦਾਲਾਂ, ਸਬਜ਼ੀਆਂ, ਤੇਲ ਅਤੇ ਫਲ ਆਦਿ ਪੈਦਾ ਕਰਦੇ ਹਨ।

ਇਹ ਵੀ ਪੜ੍ਹੋ- ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਮੁਆਫੀ ਮੰਗਣ : ਹਰਸਿਮਰਤ ਬਾਦਲ

ਸੰਧਵਾਂ ਨੇ ਕਿਹਾ, ‘ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਸਿੱਧੂ ਸਾਹਿਬ ਕਿ ਅੰਨਦਾਤਾ ਜਿੱਥੇ ਪੂਰੇ ਮੁਲਕ ਦਾ ਪੇਟ ਭਰਨ ਲਈ ਆਪਣੇ ਖੂਹ ਆਪ ਪੁੱਟ ਕੇ ਫ਼ਸਲ ਵੀ ਪਾਲਦਾ ਅਤੇ ਦੂਜਿਆਂ ਦੀ ਪਿਆਸ ਵੀ ਬੁਝਾਉਂਦਾ ਹੈ। ਇਹੋ ਕਾਰਨ ਹੈ ਕਿ ਅੰਦੋਲਨ ’ਤੇ ਡਟੇ ਹੋਏ ਕਿਸਾਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪਾਣੀ ਵੀ ਨਹੀਂ ਪੀਂਦੇ, ਅੰਨ ਖਾਣਾ ਤਾਂ ਦੂਰ ਦੀ ਗੱਲ ਹੈ। ’ ਉਨ੍ਹਾਂ ਨਵਜੋਤ ਸਿੱਧੂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਸ਼ਬਦ ਵਾਪਸ ਲੈਣ ਅਤੇ ਆਪਣੀ ਮੈਂ ਮਾਰ ਕੇ ਅੰਨਦਾਤਾ ਤੋਂ ਮੁਆਫ਼ੀ ਮੰਗਣ।


author

Bharat Thapa

Content Editor

Related News