ਪੰਜਾਬ ਪੁਲਸ ਮੁਲਾਜ਼ਮਾਂ ਖ਼ਿਲਾਫ਼ ਮੰਦੀ ਸ਼ਬਦਾਵਲੀ ਬੋਲਣ ਲਈ ਮੁਆਫੀ ਮੰਗਣ ਨਵਜੋਤ ਸਿੱਧੂ: ਅਕਾਲੀ ਦਲ

Monday, Dec 27, 2021 - 10:15 PM (IST)

ਪੰਜਾਬ ਪੁਲਸ ਮੁਲਾਜ਼ਮਾਂ ਖ਼ਿਲਾਫ਼ ਮੰਦੀ ਸ਼ਬਦਾਵਲੀ ਬੋਲਣ ਲਈ ਮੁਆਫੀ ਮੰਗਣ ਨਵਜੋਤ ਸਿੱਧੂ: ਅਕਾਲੀ ਦਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਆਖਿਆ ਕਿ ਉਹ ਪੰਜਾਬ ਪੁਲਸ ਮੁਲਾਜ਼ਮਾਂ ਦੇ ਖ਼ਿਲਾਫ਼ ਵਰਤੀ ਆਪਣੀ ਮੰਦੀ ਸ਼ਬਦਾਵਲੀ ਲਈ ਮੁਆਫੀ ਮੰਗਣ ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਪੰਜਾਬ ਪੁਲਸ ਦੇ ਖ਼ਿਲਾਫ਼ ਮੰਦੀ ਸ਼ਬਦਾਵਲੀ ਵਰਤੀ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ ’ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ।

ਇਹ ਵੀ ਪੜ੍ਹੋ- ਪੁਲਸ ਵਾਲੇ ਬਿਆਨ ਨੂੰ ਲੈ ਕੇ DSP ਚੰਦੇਲ ਨੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਨੋਟਿਸ
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਇਕ ਡੀ ਐਸ ਪੀ ਨੂੰ ਬੋਲਣਾ ਪਿਆ ਤੇ ਹੁਣ ਐਸ ਆਈ ਨੂੰ ਬੋਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਵਰਦੀ ਵਿਚ ਹੁੰਦਿਆਂ ਇਕ ਸ਼ਕਤੀਸ਼ਾਲੀ ਬੰਦੇ ਖ਼ਿਲਾਫ਼ ਬੋਲਣਾ ਬਹੁਤ ਔਖਾ ਹੁੰਦਾ ਹੈ ਪਰ ਇਨ੍ਹਾਂ ਪੁਲਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਨ੍ਹਾਂ ਦੇ ਅੰਦਰਲੇ ਗੁੱਸੇ ਤੇ ਮਾਨਸਿਕਤ ਅਵਸਥਾ ਸਮਝਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਨੂੰ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜਿੱਤ ਦਾ ਭਰੋਸਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੂੰ ਸਮਝਾਉਣ ਕਿ ਵਰਦੀਧਾਰੀ ਪੁਲਸ ਦੇ ਖ਼ਿਲਾਫ਼ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੋ ਪਹਿਲਾਂ ਟਿੱਪਣੀਆਂ ਕੀਤੀਆਂ ਹਨ, ਉਹ ਵਾਪਸ ਲੈ ਕੇ ਪੁਲਸ ਕੋਲੋਂ ਮੁਆਫੀ ਮੰਗੀ ਜਾਵੇ ਤਾਂ ਜੋ ਪੁਲਸ ਦਾ ਮਨੋਬਲ ਤੇ ਵਰਦੀ ਦੀ ਇੱਜ਼ਤ ਕਾਇਮ ਰਹੇ। 

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Bharat Thapa

Content Editor

Related News