ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੀ ਕੇਜਰੀਵਾਲ ਦੀ ਵੀਡੀਓ, ਆਖੀ ਵੱਡੀ ਗੱਲ

Friday, Mar 25, 2022 - 08:22 PM (IST)

ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੀ ਕੇਜਰੀਵਾਲ ਦੀ ਵੀਡੀਓ, ਆਖੀ ਵੱਡੀ ਗੱਲ

ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਸੋਸ਼ਲ ਮੀਡੀਆ ’ਤੇ ਅਰਵਿੰਦ ਕਜੇਰੀਵਾਲ ਦਾ ਉਹ ਬਿਆਨ ਸਾਂਝਾ ਕੀਤਾ ਹੈ, ਜਿਸ ਵਿਚ ਉਹ ਸਾਬਕਾ ਚੰਨੀ ਸਰਕਾਰ ਨੂੰ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦੇ ਆਧਾਰ ’ਤੇ 24 ਘੰਟਿਆਂ ਵਿਚ ਬੇਅਦਬੀ ਮਾਮਲੇ ਦੇ ਦੋਸ਼ੀਆਂ ’ਤੇ ਕਾਰਵਾਈ ਕਰਨ ਦੀ ਗੱਲ ਆਖ ਰਹੇ ਹਨ। ਦਰਅਸਲ ਇਹ ਵੀਡੀਓ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀ ਹੈ, ਜਦੋਂ ਕੇਜਰੀਵਾਲ ਚੋਣ ਪ੍ਰਚਾਰ ਲਈ ਪੰਜਾਬ ਆਏ ਸਨ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਵੱਡੀ ਖ਼ਬਰ : ਐੱਸ. ਆਈ. ਟੀ. ਵਲੋਂ ਰਾਮ ਰਹੀਮ ਦੋਸ਼ੀ ਵਜੋਂ ਨਾਮਜ਼ਦ

ਇਸ ਦੌਰਾਨ ਉਨ੍ਹਾਂ (ਕੇਜਰੀਵਾਲ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਸੀ ਕਿ ਬਰਗਾੜੀ ਕਾਂਡ ਨੂੰ ਲੈ ਕੇ ਪੂਰੇ ਪੰਜਾਬ ਦੀ ਜਨਤਾ ਬੇਹੱਦ ਨਾਰਾਜ਼ ਹੈ। ਜਨਤਾ ਚਾਹੁੰਦੀ ਹੈ ਕਿ ਬਰਗਾੜੀ ਕਾਂਡ ਪਿੱਛੇ ਮਾਸਟਰ ਮਾਈਂਡ ਨੂੰ ਸਜ਼ਾ ਮਿਲੇ ਅਤੇ ਮਾਸਟਰ ਮਾਈਂਡ ਕੌਣ ਹਨ, ਇਹ ਦੱਸਣ ਦੀ ਲੋੜ ਨਹੀਂ ਹੈ। ਚੰਨੀ ਸਰਕਾਰ (ਉਸ ਵੇਲੇ ਦੀ ਸਰਕਾਰ) ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਨੂੰ ਪੜ੍ਹ ਕੇ ਵੇਖ ਲਵੇ, ਉਸ ਵਿਚ ਨਾਮ ਲਿਖੇ ਹੋਏ ਹਨ, ਇਸ ਦੇ ਆਧਾਰ ’ਤੇ 24 ਘੰਟਿਆਂ ਦੇ ਅੰਦਰ ਮੁਲਜ਼ਮਾਂ ’ਤੇ ਕਾਰਵਾਈ ਹੋ ਸਕਦੀ ਹੈ। ਇਸ ’ਤੇ ਨਵਜੋਤ ਸਿੱਧੂ ਨੇ ਕੇਜਰੀਵਾਲ ਨੂੰ ਸਵਾਲ ਕਰਦੇ ਹੋਏ ਪੁੱਛਿਆ ਹੈ ਕਿ ਹੁਣ ਪੰਜਾਬ ਵਿਚ ਤੁਹਾਡੀ ਸਰਕਾਰ ਹੈ ਅਤੇ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕਿਉਂ ਨਹੀਂ ਕਰ ਰਹੇ ਹੋ, ਤੁਹਾਨੂੰ ਕਿਸ ਨੇ ਰੋਕਿਆ ਹੈ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਵਲੋਂ ਲਿਵ-ਇਨ ’ਚ ਰਹਿਣ ਵਾਲੀ ਜਨਾਨੀ ਨੂੰ ਕਤਲ ਕਰਨ ਦੇ ਮਾਮਲੇ ’ਚ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News