ਖੇਤੀ ਕਾਨੂੰਨਾਂ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਬਾਦਲਾਂ ’ਤੇ ਮੜ੍ਹੇ ਗੰਭੀਰ ਦੋਸ਼

09/15/2021 6:31:54 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ’ਤੇ ਇਕ ਵਾਰ ਫਿਰ ਬਾਦਲਾਂ ’ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਆਖਿਆ ਹੈ ਕਿ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਹੀ ਰੱਖੀ ਸੀ। ਚੰਡੀਗੜ੍ਹ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਬਾਦਲਾਂ ਨੇ ਪਹਿਲਾਂ ਇਹ ਕਾਲੇ ਕਾਨੂੰਨ ਪੰਜਾਬ ਵਿਚ ਲਾਗੂ ਕੀਤੇ ਅਤੇ ਫਿਰ ਕੇਂਦਰ ਦੀ ਮੋਦੀ ਸਰਕਾਰ ਤੋਂ ਲਾਗੂ ਕਰਵਾਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਦੀ ਬੀਜ ਬਾਦਲਾਂ ਨੇ ਹੀ ਬੀਜਿਆ ਸੀ। ਸਿੱਧੂ ਨੇ ਕਿਹਾ ਕਿ ਬਾਦਲ ਸਰਕਾਰ ਨੇ ਕਿਸਾਨਾਂ ਵਿਰੁੱਧ 2013 ਵਿਚ ਜਿਹੜੇ ਕਾਨੂੰਨ ਲਿਆਂਦੇ ਸਨ ਇਨ੍ਹਾਂ ਤੋਂ ਹੀ ਸੇਧ ਲੈ ਕੇ ਕੇਂਦਰ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾਏ ਹਨ।

ਇਹ ਵੀ ਪੜ੍ਹੋ : ਕਾਂਗਰਸ ’ਚ ਇਕ ਹੋਰ ਵੱਡਾ ਧਮਾਕਾ, ਹੁਣ ਮੁਕਤਸਰ ’ਚ ਫਟਿਆ ‘ਚਿੱਠੀ ਬੰਬ’

ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਵਿਚ ਕਿਸਾਨਾਂ ਤੋਂ ਅਦਾਲਤ ਜਾਣ ਦਾ ਹੱਕ ਵੀ ਖੋਹ ਲਿਆ ਗਿਆ ਹੈ। ਇਸ ਤੋਂ ਇਲਾਵਾ ਜੇਕਰ ਕਿਸਾਨਾਂ ਵੱਲ ਜੇ ਕੋਈ ਬਕਾਇਆ ਹੈ ਤਾਂ ਉਹ ਨਾ ਤਾਂ ਫਸਲ ਵੇਚ ਸਕਦਾ ਹੈ ਅਤੇ ਨਾ ਹੀ ਜ਼ਮੀਨ। ਸਿੱਧੂ ਨੇ ਕਿਹਾ ਕਿ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਦੀ ਨੀਤੀ-ਨਿਰਮਾਤਾ ਬਾਦਲ ਹੀ ਹਨ ਅਤੇ ਅੱਜ ਉਹ ਦੱਸਣਗੇ ਕਿ ਪਰਦੇ ਪਿੱਛੇ ਕੌਣ ਹੈ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਇਹ ਕਾਨੂੰਨ ਬਾਦਲ ਹੀ ਲੈ ਕੇ ਗਏ ਸਨ। ਇਸ ਤੋਂ ਪਹਿਲਾਂ 2013 ਵਿਚ ਕੰਟਰੈਕਟ ਫਾਰਮਿੰਗ ਬਿੱਲ ਪ੍ਰਕਾਸ਼ ਸਿੰਘ ਬਾਦਲ ਨੇ ਹੀ ਪੰਜਾਬ ਵਿਧਾਨ ਸਭਾ ਵਿਚ ਰੱਖਿਆ ਸੀ।

ਇਹ ਵੀ ਪੜ੍ਹੋ : ਬਾਦਲ-ਕੈਪਟਨ ਨੇ 7 ਸਾਲਾਂ ਵਿਚ ਹੈਲੀਕਾਪਟਰਾਂ ਦੇ ਸਫ਼ਰ ’ਤੇ ਖ਼ਰਚ ਕੀਤੇ 22 ਕਰੋੜ ਰੁਪਏ

ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਤਾਂ ਸੁਖਬੀਰ ਬਾਦਲ ਨੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕੀਤਾ ਅਤੇ ਇਸ ਨੂੰ ਕਿਸਾਨਾਂ ਦੇ ਹੱਕ ਵਿਚ ਦੱਸਿਆ। ਉਨ੍ਹਾਂ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਕਾਨੂੰਨਾਂ ਦੀ ਸ਼ਲਾਘਾ ਵੀ ਕੀਤੀ। ਪ੍ਰਕਾਸ਼ ਸਿੰਘ ਬਾਦਲ ਨੇ ਇਹ ਵੀਡੀਓ ਪਿਛਲੇ ਸਾਲ 3 ਸਤੰਬਰ ਨੂੰ ਅਪਲੋਡ ਕੀਤੀ ਸੀ। ਪਿਛਲੇ ਸਾਲ 7 ਸਤੰਬਰ ਨੂੰ ਹਰਸਿਮਰਤ ਕੌਰ ਨੇ ਕਿਹਾ ਸੀ ਕਿ ਕਿਸਾਨ ਵਿਰੁੱਧ ਨਹੀਂ ਹਨ। ਜਦੋਂ ਉਨ੍ਹਾਂ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਤਾਂ ਹਰਸਿਮਰਤ ਨੇ ਕਿਹਾ ਕਿ ਇਹ ਐਨਡੀਏ ਤੋਂ ਅਸਤੀਫਾ ਨਹੀਂ ਹੈ। ਫਿਰ ਇਹ ਬਾਅਦ ਵਿਚ ਅਕਾਲੀ ਦਲ ਐਨਡੀਏ ਤੋਂ ਬਾਹਰ ਆ ਗਿਆ।

ਇਹ ਵੀ ਪੜ੍ਹੋ : ਆਪਣਿਆਂ ’ਚ ਘਿਰੇ ਕੈਪਟਨ, ਸੁਰਜੀਤ ਧੀਮਾਨ ਤੇ ਪਰਗਟ ਸਿੰਘ ਤੋਂ ਬਾਅਦ ਹੁਣ ਸ਼ਮਸ਼ੇਰ ਦੂਲੋਂ ਨੇ ਖੋਲ੍ਹਿਆ ਮੋਰਚਾ

ਤਿੰਨ ਖੇਤੀ ਕਾਨੂੰਨਾਂ ਦੀ ਨੀਂਹ ਇਸ ਕੰਟਰੈਕਟ ਫਾਰਮਿੰਗ ਕਾਨੂੰਨ ਨੇ ਰੱਖੀ ਸੀ। ਇਸ ਕੰਟਰੈਕਟ ਫਾਰਮਿੰਗ ਕਾਨੂੰਨ ਵਿਚ ਐਮਐਸਪੀ ਦਾ ਕੋਈ ਸਥਾਨ ਨਹੀਂ ਰੱਖਿਆ ਗਿਆ ਸੀ। 108 ਫਸਲਾਂ ਵਿਚ ਕਣਕ ਅਤੇ ਚੌਲ ਨੂੰ ਇਸ ਵਿਚ ਜੋੜ ਦਿੱਤਾ ਤਾਂ ਕਿ ਐਮਐਸਪੀ ਤੇ ਘੱਟ ਫਸਲਾਂ ਨੂੰ ਬੇਚਿਆ ਜਾ ਸਕੇ। ਸਿੱਧੂ ਨੇ ਕਿਹਾ ਕਿਸਾਨ ਦੇ ਕੋਲ ਇਸ ਕਾਨੂੰਨ ਵਿਚ ਕੋਰਟ ਜਾਣ ਦਾ ਕੋਈ ਹੱਕ ਨਹੀਂ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਕਿਸਾਨਾਂ ਨੂੰ ਐਮਐਸਪੀ ਨਹੀਂ ਮਿਲ ਰਿਹਾ ਹੈ ਪਰ ਕਾਰਪੋਰੇਟ ਘਰਾਣਿਆਂ ਨੂੰ ਪੂਰਾ ਮੁਨਾਫਾ ਦਿੱਤਾ ਜਾ ਰਿਹਾ ਹੈ। ਸਿੱਧੂ ਨੇ ਅਕਾਲੀ ਦਲ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਚੋਣਾਂ ਮਗਰੋਂ ਫਿਰ ਭਾਜਪਾ ਨਾਲ ਗਠਜੋੜ ਕਰ ਲੈਣਗੇ।

ਨੋਟ - ਨਵਜੋਤ ਸਿੱਧੂ ਵਲੋਂ ਬਾਦਲਾਂ ’ਤੇ ਲਗਾਏ ਗਏ ਦੋਸ਼ਾਂ ਨੂੰ ਤੁਸੀਂ ਕਿਵੇਂ ਦੇਖਦੇ ਹੋ?

Gurminder Singh

This news is Content Editor Gurminder Singh