ਪਟਿਆਲਾ ਜੇਲ੍ਹ ’ਚ ਬੰਦ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਪੀ. ਜੀ. ਆਈ. ਲਿਆਂਦਾ ਗਿਆ
Monday, Jun 06, 2022 - 06:27 PM (IST)

ਚੰਡੀਗੜ੍ਹ/ਪਟਿਆਲਾ : ਪਟਿਆਲਾ ਜੇਲ ਵਿਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਸਥਿਤ ਪੀ. ਜੀ. ਆਈ. ਵਿਚ ਦਾਖਲ ਕਰਵਾਇਆ ਗਿਆ ਹੈ। ਦਰਅਸਲ ਨਵਜੋਤ ਸਿੱਧੂ ਦੇ ਵਕੀਲ ਵਲੋਂ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਇਕ ਅਰਜ਼ੀ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਨਵਜੋਤ ਸਿੱਧੂ ਦੀ ਸਿਹਤ ਦਾ ਹਵਾਲਾ ਦਿੰਦਿਆਂ ਚੰਡੀਗੜ੍ਹ ਪੀ. ਜੀ. ਆਈ. ਤੋਂ ਉਨ੍ਹਾਂ ਦਾ ਇਲਾਜ ਕਰਵਾਉਣ ਦੀ ਮੰਗ ਕੀਤੀ ਗਈ। ਜਿਸ ’ਤੇ ਅਮਲ ਕਰਦੇ ਹੋਏ ਅੱਜ ਉਨ੍ਹਾਂ ਨੂੰ ਪਟਿਆਲਾ ਜੇਲ ਪ੍ਰਸ਼ਾਸਨ ਚੰਡੀਗੜ੍ਹ ਪੀ. ਜੀ. ਆਈ. ਲੈ ਕੇ ਆਇਆ ਹੈ, ਜਿੱਥੇ ਉਨ੍ਹਾਂ ਦੇ ਚੈੱਕਅਪ ਤੋਂ ਇਲਾਵਾ ਲੋੜੀਂਦੇ ਟੈਸਟ ਵੀ ਕੀਤੇ ਜਾਣਗੇ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਵੱਡੀ ਖ਼ਬਰ, ਲਾਰੈਂਸ ਬਿਸ਼ਨੋਈ ਨਾਲ ਜੁੜੇ ਸ਼ੂਟਰਾਂ ਦੀ ਹੋਈ ਸ਼ਨਾਖਤ, ਸਾਹਮਣੇ ਆਈਆਂ ਤਸਵੀਰਾਂ
34 ਸਾਲ ਪੁਰਾਣੇ ਮਾਮਲੇ ਵਿਚ ਪਟਿਆਲਾ ਜੇਲ ’ਚ ਸਜ਼ਾ ਕੱਟ ਰਹੇ ਹਨ ਸਿੱਧੂ
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਸਜ਼ਾ ਹੋਣ ਤੋਂ ਬਾਅਦ ਪਟਿਆਲਾ ਦੀ ਸੈਂਟਰਲ ਜੇਲ੍ਹ ਦੇ ਦਫ਼ਤਰ 'ਚ ਕਲਰਕ ਦੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਸੁਰੱਖਿਆ ਦੇ ਲਿਹਾਜ਼ ਨਾਲ ਲਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਲਈ ਰਾਜਨੀਤੀ ’ਚ ਲਗਭਗ ਪਿਛਲਾ ਇਕ ਸਾਲ ਵੱਡੇ ਉਤਾਰ-ਚੜਾਅ ਵਾਲਾ ਰਿਹਾ। ਸਿੱਧੂ ਹਾਲਾਂਕਿ ਸਾਲ 2004 ਤੋਂ ਸਰਗਰਮ ਰਾਜਨੀਤੀ ’ਚ ਭਾਗ ਲੈ ਰਹੇ ਹਨ। ਤਿੰਨ ਵਾਰ ਮੈਂਬਰ ਪਾਰਲੀਮੈਂਟ ਅਤੇ ਇਕ ਵਾਰ ਵਿਧਾਇਕ ਅਤੇ ਲਗਭਗ 2 ਸਾਲ ਤੱਕ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਵੀ ਰਹਿ ਚੁੱਕੇ ਹਨ ਪਰ ਪਿਛਲੇ ਸਾਲ ਜੁਲਾਈ ਮਹੀਨੇ ਤੋਂ ਨਵਜੋਤ ਸਿੱਧੂ ਪੰਜਾਬ ਦੀ ਰਾਜਨੀਤੀ ਦਾ ਸਿਤਾਰਾ ਉਦੋਂ ਬਣਨ ਲੱਗੇ ਜਦੋਂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਂਗਰਸ ਦੇ ਕੁਝ ਆਗੂਆਂ ਅਤੇ ਮੰਤਰੀਆਂ ਨੇ ਨਵਜੋਤ ਸਿੰਘ ਸਿੱਧੂ ਨੂੰ ਅੱਗੇ ਲਗਾ ਕੇ ਹਾਈਕਮਾਨ ਕੋਲ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਸ਼ੁਰੂ ਕੀਤਾ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਪੁਲਸ ਨੂੰ ਹਮਲੇ ਦੀ ਕੁੱਝ ਸੈਕੰਡ ਦੀ ਵੀਡੀਓ ਕਲਿੱਪ ਮਿਲੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।